29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ਾਲਸਾ ਸਕੂਲ ਤਖ਼ਤੂਪੁਰਾ ’ਚ ਹੋਵੇਗੀ ਅਰਦਾਸ-ਪ੍ਰਿੰਸੀਪਲ ਸੰਦੀਪ ਸਿੰਘ

ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕੀਤੀ ਜਾਵੇਗੀ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਸੰਦੀਪ ਸਿੰਘ ਵਲੋਂ ਦਿੱਤੀ ਗਈ।

ਅਜੀਤ ਡੈਸਕ 29-08-2026
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕੀਤੀ ਜਾਵੇਗੀ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਸੰਦੀਪ ਸਿੰਘ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸੰਸਥਾ ਲੰਬੇ ਸਮੇਂ ਤੋਂ ਮਿਆਰੀ ਸਿੱਖਿਆ, ਖੇਡਾਂ, ਧਾਰਮਿਕ ਤੇ ਨੈਤਿਕ ਸਿੱਖਿਆ ਦੇ ਨਾਲ-ਨਾਲ ਸਾਡੇ ਵਿਰਸੇ, ਸਭਿਆਚਾਰ ਅਤੇ ਸਿੱਖੀ ਸਿਧਾਂਤਾਂ ਦੀ ਪਹਿਰੇਦਾਰੀ ਲਈ ਲਗਾਤਾਰ ਕਾਰਜਸ਼ੀਲ ਹੈ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਇਲਾਕੇ ਦੀ ਸੰਗਤ ਨੂੰ ਠੀਕ 10 ਵਜੇ ਅਰਦਾਸ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਜਾਵੇਗੀ।
ਪਿਛਲੀ ਖ਼ਬਰ ਮੀਟਿੰਗ ਤੋਂ ਭੱਜਣ ਦੇ ਵਿਰੋਧ ’ਚ ਬਾਘਾ ਪੁਰਾਣਾ ਵਿਖੇ ਅੱਜ ਫੂਕਿਆ ਜਾਵੇਗਾ ਮੁੱਖ ਮੰਤਰੀ ਦਾ ਪੁਤਲਾ-ਲੈਕ: ਸੁਖਮੰਦਰ ਸਿੰਘ ਅਗਲੀ ਖ਼ਬਰ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਦਾ ਵੱਡਾ ਰੋਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ-ਮੁਖ਼ਤਿਆਰ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।