ਸਵੈ-ਰੋਜ਼ਗਾਰ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਦੇ ਨਿਰਦੇਸ਼
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕਰ ਕੇ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਸੀ.
ਏ
ਏ.ਡੀ.ਸੀ. ਜਸਪਿੰਦਰ ਸਿੰਘ ਵਲੋਂ ਵਿਭਾਗਾਂ ਨੂੰ ਸਵੈ-ਰੋਜ਼ਗਾਰ ਸੰਬੰਧੀ ਡਾਟਾ ਸਮੇਂ ਸਿਰ ਦਰਜ ਕਰਨ ਅਤੇ ਕੈਂਪ ਲਗਾਉਣ ਦੀ ਹਦਾਇਤ
29-08-2026
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕਰ ਕੇ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਜਸਪਿੰਦਰ ਸਿੰਘ ਦੀ ਅਗਵਾਈ ਹੇਠ ਸਵੈ-ਰੋਜ਼ਗਾਰ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਤਹਿਤ ਨੌਜਵਾਨਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਕਰਜ਼ਿਆਂ ਅਤੇ ਹੋਰ ਸਹਾਇਤਾ ਸਬੰਧੀ ਪ੍ਰਗਤੀ ਦੀ ਸਮੀਖਿਆ ਕਰਨਾ ਅਤੇ ਇਸ ਸਬੰਧੀ ਰਿਪੋਰਟਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਸਰਕਾਰ ਦੀਆਂ ਸਵੈ-ਰੋਜ਼ਗਾਰ ਸਕੀਮਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਕਰਜ਼ੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਵੈ-ਰੋਜ਼ਗਾਰ ਨਾਲ ਸਬੰਧਿਤ ਆਪਣੀ ਕਾਰਗੁਜ਼ਾਰੀ ਦੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਨੂੰ ਭੇਜੀ ਜਾਵੇ ਤਾਂ ਜੋ ਸਾਰੇ ਵਿਭਾਗਾਂ ਦੇ ਅੰਕੜਿਆਂ ਨੂੰ ਇਕੱਠਾ ਕਰ ਕੇ ਸਮੇਂ ਸਿਰ ਸਬੰਧਿਤ ਸਰਕਾਰੀ ਪੋਰਟਲ ‘ਤੇ ਦਰਜ ਕੀਤਾ ਜਾ ਸਕੇ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਜੀਵਨਦੀਪ ਸਿੰਘ ਨੇ ਸਮੂਹ ਵਿਭਾਗਾਂ ਨੂੰ ਅਪੀਲ ਕੀਤੀ ਕਿ ਦਫ਼ਤਰ ਵਲੋਂ ਤਿਆਰ ਕੀਤੇ ਗਏ ਨਿਰਧਾਰਿਤ ਨਮੂਨੇ ਅਨੁਸਾਰ ਸਵੈ-ਰੋਜ਼ਗਾਰ ਨਾਲ ਸਬੰਧਿਤ ਜਾਣਕਾਰੀ ਅਤੇ ਪ੍ਰਗਤੀ ਰਿਪੋਰਟ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਲੋਂ ਸਮੂਹ ਸਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਤਹਿਸੀਲ ਅਤੇ ਬਲਾਕ ਪੱਧਰ ‘ਤੇ ਸਵੈ-ਰੋਜ਼ਗਾਰ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਰਫ਼ ਨੌਕਰੀ ਲੱਭਣ ਵਾਲੇ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸਵੈ-ਰੋਜ਼ਗਾਰ ਅਤੇ ਉਦਮਤਾ ਦੇ ਮੌਕੇ ਪ੍ਰਦਾਨ ਕਰ ਕੇ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣਾ ਵੀ ਹੈ। ਮੀਟਿੰਗ ਵਿਚ ਲੀਡ ਬੈਂਕ, ਜ਼ਿਲ੍ਹਾ ਉਦਯੋਗ ਕੇਂਦਰ, ਮੁੱਖ ਖੇਤੀਬਾੜੀ ਅਫ਼ਸਰ, ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਪੰਜਾਬ ਪਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ ਅਤੇ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਮੋਗਾ ਦੇ ਨੁਮਾਇੰਦਿਆਂ ਵਲੋਂ ਸ਼ਮੂਲੀਅਤ ਕੀਤੀ ਗਈ।