ਅਧਿਆਪਕ ਦਲ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਮੀਟਿੰਗ ਲਈ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੀ ਜ਼ੋਰਦਾਰ ਕੀਤੀ ਨਿਖੇਧੀ
ਨਿਹਾਲ ਸਿੰਘ ਵਾਲਾ, 28 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਅਧਿਆਪਕ ਦਲ ਪੰਜਾਬ ਵੱਲੋਂ ਪੰਜਾਬ ਮੁਲਾਜ਼ਮ, ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨ ਲਈ ਪਹਿਲਾਂ ਚੰਡੀਗੜ੍ਹ ਅਤੇ ਬਾਅਦ ਦੁਪਹਿਰ ਜਲੰਧਰ ਵਿਖੇ ਮੀਟਿੰਗ ਕਰਨ ਦਾ ਲਿਖਤੀ ਸੱਦਾ ਦੇਣ ਦੇ ਬਾਵਜੂਦ ਸੂਬੇ ਦੇ ਮੁੱਖ ਮੰਤਰੀ ਵਲੋਂ ਮੀਟਿੰਗ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਅਤੇ ਸਕੱਤਰ ਜਨਰਲ ਹਰਜੰਟ ਸਿੰਘ ਬੌਡੇ ਨੇ ਜਿੱਥੇ ਸਰਕਾਰ ਦੇ ਇਨ੍ਹਾਂ ਮੁਲਾਜ਼ਮ ਵਿਰੋਧੀ ਕਾਰਵਾਈਆਂ ਦੀ ਸਖ਼ਤ ਸ਼ਬਦਾਂ ‘ਚ ਨਿੰਦਿਆ ਕੀਤੀ ਉੱਥੇ ਜ਼ਿਲ੍ਹਾ ਪੱਧਰੀ ਰੋਸ ਧਰਨਿਆਂ ਅਤੇ ਮਹਾਂ ਹੜਤਾਲ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਗਿਆ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਹ ਕਹਿਣਾ ਕਿ ਪਹਿਲਾਂ ਹੜਤਾਲ ਖ਼ਤਮ ਕਰੋ ਗੱਲਬਾਤ ਫਿਰ ਕੀਤੀ ਜਾਵੇਗੀ ਅਜਿਹੀ ਬਿਆਨਬਾਜ਼ੀ ਹਾਸੋਹੀਣਾ ਅਤੇ ਤੁਗ਼ਲਕੀ ਫ਼ੈਸਲਾ ਹੈ।
ਅ
ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਅਤੇ ਸਕੱਤਰ ਜਨਰਲ ਹਰਜੰਟ ਸਿੰਘ ਬੌਡੇ।
29-08-2026
ਨਿਹਾਲ ਸਿੰਘ ਵਾਲਾ, 28 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਅਧਿਆਪਕ ਦਲ ਪੰਜਾਬ ਵੱਲੋਂ ਪੰਜਾਬ ਮੁਲਾਜ਼ਮ, ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨ ਲਈ ਪਹਿਲਾਂ ਚੰਡੀਗੜ੍ਹ ਅਤੇ ਬਾਅਦ ਦੁਪਹਿਰ ਜਲੰਧਰ ਵਿਖੇ ਮੀਟਿੰਗ ਕਰਨ ਦਾ ਲਿਖਤੀ ਸੱਦਾ ਦੇਣ ਦੇ ਬਾਵਜੂਦ ਸੂਬੇ ਦੇ ਮੁੱਖ ਮੰਤਰੀ ਵਲੋਂ ਮੀਟਿੰਗ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਅਤੇ ਸਕੱਤਰ ਜਨਰਲ ਹਰਜੰਟ ਸਿੰਘ ਬੌਡੇ ਨੇ ਜਿੱਥੇ ਸਰਕਾਰ ਦੇ ਇਨ੍ਹਾਂ ਮੁਲਾਜ਼ਮ ਵਿਰੋਧੀ ਕਾਰਵਾਈਆਂ ਦੀ ਸਖ਼ਤ ਸ਼ਬਦਾਂ ‘ਚ ਨਿੰਦਿਆ ਕੀਤੀ ਉੱਥੇ ਜ਼ਿਲ੍ਹਾ ਪੱਧਰੀ ਰੋਸ ਧਰਨਿਆਂ ਅਤੇ ਮਹਾਂ ਹੜਤਾਲ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਗਿਆ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਹ ਕਹਿਣਾ ਕਿ ਪਹਿਲਾਂ ਹੜਤਾਲ ਖ਼ਤਮ ਕਰੋ ਗੱਲਬਾਤ ਫਿਰ ਕੀਤੀ ਜਾਵੇਗੀ ਅਜਿਹੀ ਬਿਆਨਬਾਜ਼ੀ ਹਾਸੋਹੀਣਾ ਅਤੇ ਤੁਗ਼ਲਕੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਅੱਗੇ ਇਕ ਪਾਸੇ ਸਰਕਾਰ ਹੜਤਾਲ ਖ਼ਤਮ ਕਰਨ ਦੀ ਗੱਲ ਕਰ ਰਹੀ ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਧਮਕੀ ਭਰਿਆ ਪੱਤਰ ਜਾਰੀ ਕਰਨਾ ਆਪਾ ਵਿਰੋਧੀ ਗੱਲਾਂ ਹਨ। ਇਸ ਦੇ ਰੋਸ ਵਜੋਂ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵਲੋਂ ਦਫ਼ਤਰ ਬੰਦ ਕਰਕੇ ਜ਼ਿਲ੍ਹਾ ਹੈਡਕੁਆਰਟਰਾਂ ‘ਤੇ ਲਾ ਮਿਸਾਲ ਰੋਸ ਧਰਨੇ ਦਿੱਤੇ ਗਏ ਅਤੇ ਆਉਣ ਵਾਲੇ ਸਮੇਂ ‘ਚ ਪੰਜਾਬ ਸਰਕਾਰ ਵਿਰੁੱਧ ਵੱਡੇ ਸੰਘਰਸ਼ਾਂ ‘ਚ ਸ਼ਾਮਲ ਹੋਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੌਕੇ ਅਧਿਆਪਕ ਆਗੂਆਂ ਨੇ ਸਰਕਾਰ ਨੂੰ ਤੁਰੰਤ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਦਾ ਐਲਾਨ ਕਰਨ ਲਈ ਕਿਹਾ ਗਿਆ ਅਤੇ ਨਾਲ ਹੀ ਪੰਜਾਬ ਮੁਲਾਜ਼ਮ, ਪੈਨਸ਼ਨਰਜ਼ ਫ਼ਰੰਟ ਅਤੇ ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰਾਂ ਵਲੋਂ ਆਉਣ ਵਾਲੇ ਸਮੇਂ ‘ਚ ਐਲਾਨ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ਸੰਘਰਸ਼ਾਂ ‘ਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨ ਦਾ ਐਲਾਨ ਕਰਦਿਆਂ ਸਮੁੱਚੇ ਅਧਿਆਪਕ ਵਰਗ ਨੂੰ ਆਉਣ ਵਾਲੇ ਸੰਘਰਸ਼ਾਂ ਦੀ ਤਿਆਰੀ ਵਿੱਢ ਦੇਣ ਲਈ ਅਪੀਲ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਨਰਲ ਸਕੱਤਰ ਅਤੇ ਸੂਬਾਈ ਆਗੂਆਂ ਤੋਂ ਇਲਾਵਾ ਸੀਨੀਅਰ ਆਗੂ ਸਿਕੰਦਰ ਸਿੰਘ ਭਾਗੀਕੇ, ਬਲਬੀਰ ਸਿੰਘ ਬੀੜ ਰਾਊਕੇ, ਗੁਰਜੀਤ ਸਿੰਘ ਮਾਛੀਕੇ ਇੰਦਰਜੀਤ ਸਿੰਘ ਲੁਹਾਰਾ, ਵਰਿੰਦਰਜੀਤ ਸਿੰਘ ਬਜਾਜ, ਰਣਜੀਤ ਸਿੰਘ ਜਲਾਨ, ਅਮਰੀਕ ਸਿੰਘ ਹਥਨ, ਗੁਰਮੁਖ ਸਿੰਘ ਬਾਬਾ, ਹਰਿੰਦਰਜੀਤ ਸਿੰਘ ਜਸਪਾਲ, ਗੁਰਜੀਤ ਸਿੰਘ ਲਾਲਿਆਂ ਵਾਲੀ, ਗੁਰਚਰਨ ਸਿੰਘ ਮਾਨਸਾ, ਗੁਰਪ੍ਰੀਤ ਸਿੰਘ ਸੰਧੂ, ਨਰਿੰਦਰ ਕੁਮਾਰ ਸਹਿਣਾ ਆਦਿ ਅਧਿਆਪਕ ਦਲ ਦੇ ਸੀਨੀਅਰ ਆਗੂ ਹਾਜ਼ਰ ਸਨ।