29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕੋਆਪਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ, ਸਟੇਟ ਆਫ਼ ਪੰਜਾਬ ਵਲੋਂ ਮੁਲਾਜ਼ਮਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ

ਮੋਗਾ, 28 ਅਗਸਤ (ਗੁਰਤੇਜ ਸਿੰਘ ਬੱਬੀ)-ਕੋਆਪਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ, ਸਟੇਟ ਆਫ਼ ਪੰਜਾਬ ਵਲੋਂ ਮੁਲਾਜ਼ਮਾਂ ਦੇ ਹੱਕਾਂ, ਸੇਵਾ ਸੁਰੱਖਿਆ ਅਤੇ ਜਾਇਜ਼ ਮੰਗਾਂ ਲਈ ਚਲਾਏ ਜਾ ਰਹੇ ਸੰਘਰਸ਼ ਦਾ ਡਟ ਕੇ ਸਮਰਥਨ ਕੀਤਾ ਗਿਆ। ਫੈਡਰੇਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿਚ ਰੋਸ ਪ੍ਰਦਰਸ਼ਨਾਂ, ਧਰਨਿਆਂ, ਰੈਲੀਆਂ, ਸਮੂਹਿਕ ਛੁੱਟੀਆਂ ਅਤੇ ਹੋਰ ਸੰਘਰਸ਼ਮਈ ਪ੍ਰੋਗਰਾਮਾਂ ਵਿਚ ਸਰਗਰਮ ਭੂਮਿਕਾ ਨਿਭਾਈ ਗਈ।

ਅਜੀਤ ਡੈਸਕ 29-08-2026
ਮੋਗਾ, 28 ਅਗਸਤ (ਗੁਰਤੇਜ ਸਿੰਘ ਬੱਬੀ)-ਕੋਆਪਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ, ਸਟੇਟ ਆਫ਼ ਪੰਜਾਬ ਵਲੋਂ ਮੁਲਾਜ਼ਮਾਂ ਦੇ ਹੱਕਾਂ, ਸੇਵਾ ਸੁਰੱਖਿਆ ਅਤੇ ਜਾਇਜ਼ ਮੰਗਾਂ ਲਈ ਚਲਾਏ ਜਾ ਰਹੇ ਸੰਘਰਸ਼ ਦਾ ਡਟ ਕੇ ਸਮਰਥਨ ਕੀਤਾ ਗਿਆ। ਫੈਡਰੇਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿਚ ਰੋਸ ਪ੍ਰਦਰਸ਼ਨਾਂ, ਧਰਨਿਆਂ, ਰੈਲੀਆਂ, ਸਮੂਹਿਕ ਛੁੱਟੀਆਂ ਅਤੇ ਹੋਰ ਸੰਘਰਸ਼ਮਈ ਪ੍ਰੋਗਰਾਮਾਂ ਵਿਚ ਸਰਗਰਮ ਭੂਮਿਕਾ ਨਿਭਾਈ ਗਈ। ਪੰਜਾਬ ਭਰ ਦੇ ਕੋਆਪਰੇਟਿਵ ਬੈਂਕ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਆਪਣੀ ਏਕਤਾ ਅਤੇ ਸੰਘਰਸ਼ ਪ੍ਰਤੀ ਦ੍ਰਿੜ੍ਹ ਇਰਾਦੇ ਦਾ ਪ੍ਰਗਟਾਵਾ ਕੀਤਾ। ਇਸ ਸੰਘਰਸ਼ ਵਿਚ ਫੈਡਰੇਸ਼ਨ ਦੀ ਅਗਵਾਈ ਹੇਠ ਪੰਜਾਬ ਦੇ ਕੋਆਪਰੇਟਿਵ ਬੈਂਕ ਮੁਲਾਜ਼ਮਾਂ ਨੇ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕੀਤੀ। ਫੈਡਰੇਸ਼ਨ ਦੇ ਪ੍ਰਧਾਨ ਨਿਤਿਨ ਕੱਕੜ ਅਤੇ ਜਨਰਲ ਸਕੱਤਰ ਧੀਰਜ ਸ਼ਰਮਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਜਾਇਜ਼ ਹੱਕਾਂ ਅਤੇ ਸੇਵਾ ਸੁਰੱਖਿਆ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਏਕਤਾ ਹੀ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਭਵਿੱਖ ਵਿਚ ਵੀ ਕਿਸੇ ਵੀ ਮੁਲਾਜ਼ਮ ਵਿਰੋਧੀ ਫ਼ੈਸਲੇ ਖ਼ਿਲਾਫ਼ ਫੈਡਰੇਸ਼ਨ ਵਲੋਂ ਡਟ ਕੇ ਸੰਘਰਸ਼ ਕੀਤਾ ਜਾਵੇਗਾ। ਫੈਡਰੇਸ਼ਨ ਆਗੂਆਂ ਨੇ ਪੰਜਾਬ ਭਰ ਦੇ ਸਮੂਹ ਕੋਆਪਰੇਟਿਵ ਬੈਂਕ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਥੀਆਂ ਦੀ ਏਕਤਾ, ਅਨੁਸ਼ਾਸਨ ਅਤੇ ਸੰਘਰਸ਼ਸ਼ੀਲ ਭਾਵਨਾ ਸਦਕਾ ਹੀ ਇਹ ਮਹੱਤਵਪੂਰਨ ਜਿੱਤ ਸੰਭਵ ਹੋਈ ਹੈ।
ਪਿਛਲੀ ਖ਼ਬਰ ਸੰਤ ਮੋਹਨ ਦਾਸ ਸਕੂਲ ਨੇ ਜੂਡੋ ਅਤੇ ਕੁਰਾਸ਼ ਖੇਡ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਅਧਿਆਪਕ ਦਲ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਮੀਟਿੰਗ ਲਈ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੀ ਜ਼ੋਰਦਾਰ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।