30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਰਕਾਰੀ ਗੁਰੂ ਨਾਨਕ ਕਾਲਜ ਡਿਗਰੀ ਰੋਡੇ ਦੇ ਵਿਦਿਆਰਥੀਆਂ ਨੇ ਪਾਣੀ ਅਤੇ ਬਿਜਲੀ ਦੀ ਮਾੜੀ ਸਪਲਾਈ ਤੋਂ ਦੁਖੀ ਹੋ ਕੇ ਕੀਤਾ ਰੋਸ ਪ੍ਰਦਰਸ਼ਨ

ਸਮਾਲਸਰ, 29 ਅਗਸਤ (ਗੁਰਜੰਟ ਕਲਸੀ ਲੰਡੇ)-ਸਰਕਾਰੀ ਗੁਰੂ ਨਾਨਕ ਡਿਗਰੀ ਕਾਲਜ ਰੋਡੇ ਵਿਚ ਪਾਣੀ ਬਿਜਲੀ ਦੀ ਮਾੜੀ ਸਪਲਾਈ ਤੋ ਦੁਖੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਦਫ਼ਤਰ ਦਾ ਘਿਰਾਓ ਕੀਤਾ ਗਿਆ। ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀ ਪੀਣ ਵਾਲੇ ਪਾਣੀ ਅਤੇ ਬਿਜਲੀ ਦੀ ਮਾੜੀ ਸਪਲਾਈ ਅਤੇ ਪੱਖਿਆਂ ਦੀਆਂ ਸਹੂਲਤਾਂ ਤੋਂ ਬਿਨਾਂ ਬਹੁਤ ਕਠਨਾਈ ਦਾ ਸਾਹਮਣਾ ਕਰ ਰਹੇ ਹਨ।

ਅਜੀਤ ਡੈਸਕ 30-08-2026
ਸਮਾਲਸਰ, 29 ਅਗਸਤ (ਗੁਰਜੰਟ ਕਲਸੀ ਲੰਡੇ)-ਸਰਕਾਰੀ ਗੁਰੂ ਨਾਨਕ ਡਿਗਰੀ ਕਾਲਜ ਰੋਡੇ ਵਿਚ ਪਾਣੀ ਬਿਜਲੀ ਦੀ ਮਾੜੀ ਸਪਲਾਈ ਤੋ ਦੁਖੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਦਫ਼ਤਰ ਦਾ ਘਿਰਾਓ ਕੀਤਾ ਗਿਆ। ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀ ਪੀਣ ਵਾਲੇ ਪਾਣੀ ਅਤੇ ਬਿਜਲੀ ਦੀ ਮਾੜੀ ਸਪਲਾਈ ਅਤੇ ਪੱਖਿਆਂ ਦੀਆਂ ਸਹੂਲਤਾਂ ਤੋਂ ਬਿਨਾਂ ਬਹੁਤ ਕਠਨਾਈ ਦਾ ਸਾਹਮਣਾ ਕਰ ਰਹੇ ਹਨ। ਵਿਦਿਆਰਥੀਆਂ ਵਲੋਂ ਕਿਹਾ ਗਿਆ ਕਿ ਉਨ੍ਹਾਂ ਨੇ ਗਰਮੀ ਦੇ ਲਗਭਗ ਸਾਰੇ ਦਿਨ ਹੀ ਪੱਖਿਆਂ ਤੋਂ ਬਿਨਾਂ ਦਰਖਤਾਂ ਹੇਠ ਬੈਠ ਕੇ ਗੁਜ਼ਾਰੇ ਹਨ। ਪਾਣੀ ਪੀਣ ਲਈ ਵਿਦਿਆਰਥੀਆਂ ਨੂੰ ਕਾਲਜ ਤੋਂ ਬਾਹਰ ਜਾਣਾ ਪੈਂਦਾ ਹੈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਢੁੱਡੀਕੇ ਨੇ ਕਿਹਾ ਕਿ ਅੱਜ ਦੇਸ਼ ਭਰ ਵਿਚ ਵਿੱਦਿਅਕ ਢਾਂਚੇ ਉੱਤੇ ਸਵਾਲ ਉੱਠ ਰਹੇ ਹਨ। ਦੇਸ਼ ਭਰ ਵਿਚ ਸਕੂਲਾਂ ਅਤੇ ਕਾਲਜਾਂ ਦੇ ਸੁਧਾਰ ਦੀ ਇਕ ਲਹਿਰ ਪੈਦਾ ਹੋ ਰਹੀ ਹੈ। ਅਜਿਹੇ ਮੌਕੇ ਪੰਜਾਬ ਦੀ ਵਿਦਿਆਰਥੀ ਲਹਿਰ ਨੂੰ ਵੀ ਆਪਣੇ ਵਿੱਦਿਅਕ ਅਦਾਰਿਆਂ ਦੀ ਹਾਲਤ ਵਿਚ ਸੁਧਾਰ ਲਿਆਉਣ ਲਈ ਹੰਭਲਾ ਮਾਰਨਾ ਦੀ ਲੋੜ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਕਾਲਜ ਪ੍ਰਸ਼ਾਸਨ ਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਕਿਹਾ ਗਿਆ। ਕਾਲਜ ਪ੍ਰਸ਼ਾਸਨ ਨੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਪ੍ਰਭਜੋਤ ਕੌਰ, ਸੰਦੀਪ ਠੱਠੀ ਭਾਈ,ਵਿਸ਼ਵ ਦੀਪ, ਸੁੱਖ ਸ਼ੇਰਪੁਰ, ਸਿਮਰਨ, ਅਰਸ਼ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡਾਲਾ ਪਿੰਡ ਦੇ ਮਾਸੂਮ ਗੁਨਤਾਜ ਸਿੰਘ ਗਿੱਲ ਦੀ ਮੌਤ ਨਾਲ ਇਲਾਕੇ ਵਿਚ ਗਮ ਦਾ ਮਹੌਲ ਅਗਲੀ ਖ਼ਬਰ ਸੰਗਤਾਂ ਦੇ ਇਕੱਠ ’ਚ ਭਾਈ ਗੁਰਮੀਤ ਸਿੰਘ ਖ਼ਾਲਸਾ ਦੇ ਪਿਤਾ ਬਲਵਿੰਦਰ ਸਿੰਘ ਪਟਵਾਰੀ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।