30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਰਾਸ਼ਟਰੀ ਖੇਡ ਦਿਵਸ ਮੌਕੇ ਸਮਾਗਮ ਕਰਵਾਇਆ

ਮੋਗਾ, 29 ਅਗਸਤ (ਜਸਪਾਲ ਸਿੰਘ ਬੱਬੀ)-ਐਸ. ਡੀ.

ਅਜੀਤ ਡੈਸਕ 30-08-2026
ਮੋਗਾ, 29 ਅਗਸਤ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਮਹਾਨ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ। ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਕਿਹਾ ਕਿ ਮੇਜਰ ਧਿਆਨ ਚੰਦ ਭਾਰਤੀ ਖੇਡ ਇਤਿਹਾਸ ਦੇ ਅਜਿਹੇ ਮਹਾਨ ਖਿਡਾਰੀ ਸਨ ਜਿਨ੍ਹਾਂ ਨੇ ਆਪਣੀ ਪ੍ਰਤਿਭਾ ਅਤੇ ਆਤਮ ਸਮਰਪਣ ਭਾਵਨਾ ਨਾਲ ਵਿਸ਼ਵ ਪੱਧਰ ‘ਤੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਸਾਨੂੰ ਖੇਡਾਂ ਦੇ ਮਹੱਤਵ ਨੂੰ ਸਮਝਣ ਅਤੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਦਿੰਦਾ ਹੈ। ਖੇਡਾਂ ਵਿਅਕਤੀ ਦੇ ਅੰਦਰ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ ਅਤੇ ਆਤਮ-ਵਿਸ਼ਵਾਸ ਦਾ ਵਿਕਾਸ ਕਰਦੀਆਂ ਹਨ। ਇਸ ਮੌਕੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਮੈਡਮ ਨਮਿਤਾ ਬਰਮਨ ਨੇ ਵੀ ਮੇਜਰ ਧਿਆਨ ਚੰਦ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਰੋਚਿਕ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਵੀ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਨ੍ਹਾਂ ਖੇਡਾਂ ਵਿਚ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਪੂਨ ਰੇਸ ਮੁਕਾਬਲੇ ਵਿਚ ਪ੍ਰਭਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦ ਕਿ ਮਿਊਜਿਕਲ ਚੇਅਰ ਮੁਕਾਬਲੇ ਵਿਚ ਹਰਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਰਿਜਨਲ ਮੈਨੇਜਰ ਪ੍ਰਕਾਸ਼ ਚੰਦ ਮਿਸ਼ਰਾ ਨੇ ਸਰਬਜੀਤ ਕੌਰ ਨੂੰ 2 ਲੱਖ ਰੁਪਏ ਬੀਮਾ ਰਾਸ਼ੀ ਚੈੱਕ ਦ... ਅਗਲੀ ਖ਼ਬਰ ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਮੋਗਾ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।