31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਲਾਇਨਜ਼ ਕਲੱਬ ਸਿਟੀ ਮੋਗਾ ਅਤੇ ਸੋਸ਼ਲ ਵੈਲਫੇਅਰ ਕਲੱਬ ਦਾ ਸਾਂਝਾ ਮਨੁੱਖਤਾ ਸੇਵਾ ਪ੍ਰੋਜੈਕਟ-ਪ੍ਰਵੀਨ ਗਰਗ

ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਸਮਾਜ ਵਿਚ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਦੀ ਦਿਸ਼ਾ ਵਿਚ ਇਕ ਸ਼ਲਾਘਾਯੋਗ ਪਹਿਲਕਦਮੀ ਕਰਦਿਆਂ ਲਾਇਨਜ਼ ਕਲੱਬ ਸਿਟੀ ਮੋਗਾ ਵਲੋਂ ਸੋਸ਼ਲ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਲੋੜਵੰਦ ਔਰਤਾਂ ਲਈ ਸਵੈ-ਰੋਜ਼ਗਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਸਾਂਝੇ ਪ੍ਰੋਜੈਕਟ ਤਹਿਤ ਲਾਇਨਜ਼ ਕਲੱਬ ਵਲੋਂ ਚਾਰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ ਹਨ।

ਅਜੀਤ ਡੈਸਕ 31-08-2026
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਸਮਾਜ ਵਿਚ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਦੀ ਦਿਸ਼ਾ ਵਿਚ ਇਕ ਸ਼ਲਾਘਾਯੋਗ ਪਹਿਲਕਦਮੀ ਕਰਦਿਆਂ ਲਾਇਨਜ਼ ਕਲੱਬ ਸਿਟੀ ਮੋਗਾ ਵਲੋਂ ਸੋਸ਼ਲ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਲੋੜਵੰਦ ਔਰਤਾਂ ਲਈ ਸਵੈ-ਰੋਜ਼ਗਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਸਾਂਝੇ ਪ੍ਰੋਜੈਕਟ ਤਹਿਤ ਲਾਇਨਜ਼ ਕਲੱਬ ਵਲੋਂ ਚਾਰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ ਹਨ। ਇਨ੍ਹਾਂ ਮਸ਼ੀਨਾਂ ਦੇ ਸੰਚਾਲਨ ਅਤੇ ਸਿਖਲਾਈ ਦਾ ਕੰਮ ਸੋਸ਼ਲ ਵੈਲਫੇਅਰ ਕਲੱਬ ਦੀ ਅਗਵਾਈ ਹੇਠ ਕੀਤਾ ਜਾਵੇਗਾ। ਸੋਸ਼ਲ ਵੈਲਫੇਅਰ ਕਲੱਬ ਵਲੋਂ ਇਸ ਪ੍ਰੋਜੈਕਟ ‘ਤੇ ਪਹਿਲਾਂ ਤੋਂ ਹੀ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਦੋਵਾਂ ਸੰਸਥਾਵਾਂ ਦੀ ਕਾਰਜਪ੍ਰਣਾਲੀ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਬੇਸ਼ੱਕ ਲਾਇਨਜ਼ ਕਲੱਬ ਇਕ ਅੰਤਰ-ਰਾਸ਼ਟਰੀ ਸੰਸਥਾ ਹੈ ਅਤੇ ਇਸ ਕੋਲ ਆਪਣੇ ਪ੍ਰੋਜੈਕਟਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ, ਪਰ ਇਸ ਨੇ ਸੋਸ਼ਲ ਵੈਲਫੇਅਰ ਕਲੱਬ ਰਜਿਸਟਰਡ ਮੋਗਾ ਨਾਲ ਖੜ੍ਹ ਕੇ ਵੱਡੇ ਭਰਾ ਦੀ ਭੂਮਿਕਾ ਨਿਭਾਈ ਹੈ, ਜੋ ਕਿ ਸ਼ਲਾਘਾਯੋਗ ਹੈ। ਇਸ ਸਾਂਝੇ ਪ੍ਰੋਜੈਕਟ ਨਾਲ ਵੱਧ ਤੋਂ ਵੱਧ ਲੋੜਵੰਦ ਔਰਤਾਂ ਨੂੰ ਲਾਭ ਮਿਲ ਸਕੇਗਾ। ਇਸ ਮੌਕੇ ਲਾਇਨਜ਼ ਕਲੱਬ ਸਿਟੀ ਮੋਗਾ ਦੇ ਪ੍ਰਧਾਨ ਸੁਰਿੰਦਰਜੀਤ ਸਿੰਘ ਨੇ ਕਿਹਾ ਕਿ ਉਹ ਸੋਸ਼ਲ ਵੈਲਫੇਅਰ ਕਲੱਬ ਵਲੋਂ ਚਲਾਏ ਜਾ ਰਹੇ ਸਿਲਾਈ ਕੇਂਦਰਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਇਹ ਬੱਚੀਆਂ ਅਤੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਦੀ ਦਿਸ਼ਾ ਵਿਚ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਵੈਲਫੇਅਰ ਕਲੱਬ ਰਜਿ: ਮੋਗਾ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਸ਼ਾਨਦਾਰ ਕੰਮ ਕਰ ਰਿਹਾ ਹੈ ਅਤੇ ਇਸ ਸਮੇਂ ਦੋ ਸਿਲਾਈ ਕੇਂਦਰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਇਨਜ਼ ਕਲੱਬ ਨੂੰ ਮਾਣ ਹੈ ਕਿ ਉਹ ਇਸ ਸੇਵਾ ਕਾਰਜ ਵਿਚ ਸੋਸ਼ਲ ਵੈਲਫੇਅਰ ਕਲੱਬ ਦੇ ਨਾਲ ਸਹਿਯੋਗੀ ਬਣ ਰਿਹਾ ਹੈ। ਸੋਸ਼ਲ ਵੈਲਫੇਅਰ ਕਲੱਬ ਦੇ ਪ੍ਰਧਾਨ ਓ.ਪੀ. ਕੁਮਾਰ ਨੇ ਕਿਹਾ ਕਿ ਲਾਇਨਜ਼ ਕਲੱਬ ਸਿਟੀ ਮੋਗਾ ਦਾ ਇਹ ਸਹਿਯੋਗ ਮਹਿਲਾ ਸਸ਼ਕਤੀਕਰਨ ਦੀ ਉਨ੍ਹਾਂ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗਾ। ਦੋਵੇਂ ਕਲੱਬ ਮਿਲ ਕੇ ਭਵਿੱਖ ਵਿਚ ਵੀ ਸਮਾਜ ਲਈ ਹੋਰ ਰਚਨਾਤਮਿਕ ਅਤੇ ਲੋਕ-ਹਿਤੈਸ਼ੀ ਕਾਰਜ ਕਰਦੇ ਰਹਿਣਗੇ। ਇਸ ਮੌਕੇ ਸਤਿੰਦਰਜੀਤ ਸਿੰਘ ਸੋਢੀ, ਐਡਵੋਕੇਟ ਡਾ. ਅਜੀਤਪਾਲ ਸਿੰਘ, ਹਰਪਾਲ ਸਿੰਘ ਮੱਕੜ, ਪਿਆਰਾ ਸਿੰਘ ਚਾਹਲ, ਝਲਮਨ ਦਾਸ, ਅਜੇ ਸਿੰਗਲਾ, ਅਸ਼ੋਕ ਨਰੂਲਾ, ਰਾਜਵਿੰਦਰ ਸਿੰਘ, ਕਮਲਜੀਤ ਸਿੰਘ, ਪਰਮਜੀਤ ਸਿੰਘ, ਰਸ਼ਪਾਲ ਸਿੰਘ, ਪਵਨ ਕੁਮਾਰ ਸਮੇਤ ਹੋਰ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੀਆਂ ਵਿਦਿਆਰਥਣਾਂ ਨੇ ਤਾਇਕਵਾਂਡੋ ’ਚ ਰਚਿਆ ਇਤਿਹਾਸ ਅਗਲੀ ਖ਼ਬਰ ਸਕੂਲ ਆਫ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀਆਂ ਨੇ ਸੰਸਥਾ ਵਿਚ ਵੀ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।