31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਹਰ ਘਰ ਅਕਾਲੀ ਦਲ ਮੁਹਿੰਮ ਤਹਿਤ ਭਿੰਡਰ ਕਲਾਂ ’ਚ ਨੁੱਕੜ ਮੀਟਿੰਗ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਤਿੰਨ ਅਹੁਦੇਦਾਰਾਂ ਦੀ ਨਿਯੁਕਤੀ

ਕਿਸ਼ਨਪੁਰਾ ਕਲਾਂ, 30 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਘਰ ਅਕਾਲੀ ਦਲ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਸਰਗਰਮ ਕਰਨ ਦੇ ਉਦੇਸ਼ ਨਾਲ ਪਿੰਡ ਭਿੰਡਰ ਕਲਾਂ ਵਿਚ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਪ੍ਰਧਾਨਗੀ ਹੇਠ ਨੁੱਕੜ ਮੀਟਿੰਗ ਕਰਵਾਈ ਗਈ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਲਿਜਾਣ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 31-08-2026
ਕਿਸ਼ਨਪੁਰਾ ਕਲਾਂ, 30 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਘਰ ਅਕਾਲੀ ਦਲ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਸਰਗਰਮ ਕਰਨ ਦੇ ਉਦੇਸ਼ ਨਾਲ ਪਿੰਡ ਭਿੰਡਰ ਕਲਾਂ ਵਿਚ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਪ੍ਰਧਾਨਗੀ ਹੇਠ ਨੁੱਕੜ ਮੀਟਿੰਗ ਕਰਵਾਈ ਗਈ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਲਿਜਾਣ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਰਕਲ ਭਿੰਡਰ ਕਲਾਂ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਗੁਰਦੀਪ ਸਿੰਘ ਤੂਰ ਨੂੰ ਸਰਕਲ ਪ੍ਰਧਾਨ, ਛਿੰਦਰਪਾਲ ਸਿੰਘ ਨੂੰ ਸਰਕਲ ਪ੍ਰਧਾਨ ਬੀ. ਸੀ. ਵਿੰਗ ਅਤੇ ਗੁਰਪ੍ਰਕਾਸ਼ ਸਿੰਘ ਨੂੰ ਸਰਕਲ ਪ੍ਰਧਾਨ ਯੂਥ ਵਿੰਗ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਗੂਆਂ ਨੇ ਆਸ ਪ੍ਰਗਟਾਈ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਜ਼ਬੂਤ ਜਥੇਬੰਦਕ ਢਾਂਚਾ ਕਿਸੇ ਵੀ ਸਿਆਸੀ ਪਾਰਟੀ ਦੀ ਮੁੱਖ ਤਾਕਤ ਹੁੰਦਾ ਹੈ ਅਤੇ ਵਰਕਰਾਂ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਖ਼ਾਲਸਾ, ਪਰਮਜੀਤ ਸਿੰਘ ਵਿਰਕ ਜਲਾਲਾਬਾਦ, ਨੰਬਰਦਾਰ ਬਲਕਾਰ ਸਿੰਘ, ਚਮਕੌਰ ਸਿੰਘ ਵਰਮਾ, ਅਵਤਾਰ ਸਿੰਘ ਨਿੱਕਾ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ, ਮਹਿੰਦਰ ਸਿੰਘ, ਫ਼ਤਿਹ ਸਿੰਘ, ਮਨਜਿੰਦਰ ਸਿੰਘ ਲਾਡੀ, ਗੁਰਤੇਜ ਸਿੰਘ ਤੇਜਾ ਖਹਿਰਾ, ਦਿਲਾਵਰ ਸਿੰਘ, ਰਮਨਜੀਤ ਸਿੰਘ ਗਿੱਲ, ਪੰਚ ਹਰਨੇਕ ਸਿੰਘ, ਪਾਲ ਸਿੰਘ ਵਰਮਾ, ਸੁਖਮੰਦਰ ਸਿੰਘ, ਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬੀਹਲੇਵਾਲਾ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਭਿੰਡਰ ਕਲਾਂ ਤੋਂ ਛੇਵੀਂ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।