01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਫਾਇਰ ਟਰੇਨਿੰਗ ਸੰਬੰਧੀ ਜਾਣਕਾਰੀ ਦਿੱਤੀ

ਧਰਮਕੋਟ, 31 ਅਗਸਤ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ. ਕੇ.

ਟਰੇਨਿੰਗ ਕੈਂਪ ਵਿਚ ਵਿਦਿਆਰਥੀਆਂ ਨੂੰ ਟਰੇਨਿੰਗ ਦਿੰਦੇ ਹੋਏ ਪਵਨਦੀਪ ਸਿੰਘ 01-09-2026
ਧਰਮਕੋਟ, 31 ਅਗਸਤ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ, ਧਰਮਕੋਟ ਵਿਖੇ ਅੱਜ ‘ਫਾਇਰ ਸੇਫ਼ਟੀ’ ਟੀਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਫਾਇਰ ਸੰਬੰਧੀ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਲਈ ਵਿਸ਼ੇਸ਼ ਟਰੇਨਿੰਗ ਕੈਂਪ ਲਗਾਇਆ ਗਿਆ। ਜਿਸ ਵਿਚ ਪਵਨਦੀਪ ਸਿੰਘ ਵਲੋਂ ਆ ਕੇ ਫਾਇਰ ਗੱਡੀ ਦਾ ਪੰਪ ਚਲਾ ਕੇ ਅੱਗ ਬੁਝਾਉਣ ਬਾਰੇ ਦੱਸਿਆ ਗਿਆ ਅਤੇ ਕਰਮਚਾਰੀਆਂ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਅੱਗ ਲੱਗਣ ਦੀ ਸਥਿਤੀ ਵਿਚ ਸਾਵਧਾਨੀਆਂ ਵਰਤਣ, ਸੁਰੱਖਿਅਤ ਢੰਗ ਨਾਲ ਬਾਹਰ ਨਿਕਲਣ ਅਤੇ ਅੱਗ ਬੁਝਾਉਣ ਵਾਲੇ ਉਪਕਰਨਾਂ ਦੀ ਸਹੀ ਵਰਤੋਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਗਗਨਦੀਪ ਸਿੰਘ ਅਤੇ ਪਵਨਦੀਪ ਸਿੰਘ ਨੇ ਫਾਇਰ ਐਕਸਟਿੰਗਵਿਸ਼ਰ ਦੀ ਵਰਤੋਂ ਕਰਕੇ ਅੱਗ ਬੁਝਾਉਣ ਦੀ ਪ੍ਰੈਕਟੀਕਲ ਟਰੇਨਿੰਗ ਵੀ ਕਰਵਾਈ। ਫਾਇਰ ਸਟੇਸ਼ਨ ਦੀ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਸਮੇਂ ਘਬਰਾਉਣ ਦੀ ਬਜਾਏ ਸਮਝਦਾਰੀ ਅਤੇ ਹੌਸਲੇ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਇਸ ਟਰੇਨਿੰਗ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਫਾਇਰ ਸੇਫ਼ਟੀ ਸੰਬੰਧੀ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਪਵਨਦੀਪ ਕੌਰ, ਮੈਨੇਜਮੈਂਟ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ, ਨਿਧੀ ਖੋਸਲਾ ਵਲੋਂ ‘ਫਾਇਰ ਸਟੇਸ਼ਨ’ ਦੀ ਟੀਮ ਅਤੇ ਗਗਨਦੀਪ ਸਿੰਘ, ਪਵਨਦੀਪ ਸਿੰਘ ਧਰਮਕੋਟ ਦੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਅਜਿਹੀਆਂ ਟ੍ਰੇਨਿੰਗਾਂ ਵਿਦਿਆਰਥੀਆਂ ਵਿਚ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਹੁਤ ਲਾਭਦਾਇਕ ਹਨ ਤੇ ਅਸੀਂ ਹਰ ਵਾਰ ਬੱਚਿਆਂ ਨੂੰ ਇਹ ਟਰੇਨਿੰਗ ਦੀ ਸਿਖਲਾਈ ਜ਼ਰੂਰ ਦੇਵਾਂਗੇ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਲ ਸਨ।
ਪਿਛਲੀ ਖ਼ਬਰ ਗਊ ਸੇਵਾ ਕਮਿਸ਼ਨ ਪੰਜਾਬ ਨੇ ਗਊਸ਼ਾਲਾ ਨੂੰ ਕਾਓ ਲਿਫ਼ਟਿੰਗ ਮਸ਼ੀਨ ਭੇਜੀ ਅਗਲੀ ਖ਼ਬਰ ਭਾਕਿਯੂ ਏਕਤਾ ਆਜ਼ਾਦ ਦੇ ਆਗੂ ਤੇ ਵਰਕਰ ਡੀ.ਸੀ. ਨੂੰ ਮੰਗ-ਪੱਤਰ ਦੇਣ ਲਈ ਹੋਏ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।