02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫ਼ੰਡ ਮਨਜ਼ੂਰ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫ਼ੰਡ ਮਨਜ਼ੂਰ ਕੀਤਾ ਗਿਆ ਹੈ। ਕਮਿਸ਼ਨ ਵਲੋਂ ਪੰਜਾਬ ਦੇ ਵੱਖ - ਵੱਖ ਜ਼ਿਲ੍ਹਿਆਂ ਵਿਚ ਲਗਭਗ 800 ਮੀਟਿੰਗਾਂ ਵਪਾਰੀਆਂ ਦੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਯੋਜਿਤ ਕਰਵਾਈਆਂ ਹਨ ਜਿਨ੍ਹਾਂ ਵਿਚ 8000 ਦੇ ਕਰੀਬ ਸ਼ਿਕਾਇਤਾਂ ਜਾਂ ਸਮੱਸਿਆਵਾਂ ਆਈਆਂ ਸਨ, ਇਨ੍ਹਾਂ ਵਿਚੋਂ 7000 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇਗਾ।

ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫ਼ੰਡ ਮਨਜ਼ੂਰ ਕੀਤਾ ਗਿਆ ਹੈ। ਕਮਿਸ਼ਨ ਵਲੋਂ ਪੰਜਾਬ ਦੇ ਵੱਖ - ਵੱਖ ਜ਼ਿਲ੍ਹਿਆਂ ਵਿਚ ਲਗਭਗ 800 ਮੀਟਿੰਗਾਂ ਵਪਾਰੀਆਂ ਦੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਯੋਜਿਤ ਕਰਵਾਈਆਂ ਹਨ ਜਿਨ੍ਹਾਂ ਵਿਚ 8000 ਦੇ ਕਰੀਬ ਸ਼ਿਕਾਇਤਾਂ ਜਾਂ ਸਮੱਸਿਆਵਾਂ ਆਈਆਂ ਸਨ, ਇਨ੍ਹਾਂ ਵਿਚੋਂ 7000 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਨੇ ਮੋਗਾ ਦਾ ਵਿਸ਼ੇਸ਼ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਅੱਜ ਮੋਗਾ ਵਿਖੇ ਪੁੱਜ ਕੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਪੂਰਨ ਵਚਨਬੱਧ ਹੈ। ਮੀਟਿੰਗ ਵਿਚ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੀ ਮੌਜੂਦ ਸਨ। ਅਨਿਲ ਠਾਕੁਰ ਨੇ ਕਿਹਾ ਕਿ 40 ਕਰੋੜ ਦੇ ਇਸ ਵਿਸ਼ੇਸ਼ ਫ਼ੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫ਼ੰਡ ਤਹਿਤ ਬਾਜ਼ਾਰਾਂ ਵਿਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਿਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਿਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ‘ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨਾਂ ਵਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ ‘ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ। ਇਸ ਮੌਕੇ ਹੋਰਨਾਂ ਤੋ ਇਲਾਵਾ ਹਲਕਾ ਕੋਆਰਡੀਨੇਟਰ ਬਾਘਾ ਪੁਰਾਣਾ ਸੰਨੀ ਗੋਇਲ, ਹਲਕਾ ਕੋਆਰਡੀਨੇਟਰ ਨਿਹਾਲ ਸਿੰਘ ਵਾਲਾ ਜਤਿਨ ਸਿੰਗਲਾ, ਹਲਕਾ ਧਰਮਕੋਟ ਕੋਆਰਡੀਨੇਟਰ ਕਪਿਲ ਮਹਿਤਾ, ਹਲਕਾ ਮੋਗਾ ਕੁਆਰਡੀਨੇਟਰ ਕੁਨਾਲ ਅਰੋੜਾ, ਬਲਾਕ ਪ੍ਰਧਾਨ ਨੀਰਜ ਕੁਮਾਰ, ਮੋਹਿਤ ਸਚਦੇਵਾ, ਸੰਜੀਵ ਅਰੋੜਾ, ਵਿਜੇ ਧੀਰ, ਗਗਨਦੀਪ ਗਾਬਾ, ਸੁਮਿਤ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਸੀ. ਅਤੇ ਬੀ.ਸੀ. ਵਰਗ ਦਾ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਫੂਕੇ ਪ... ਅਗਲੀ ਖ਼ਬਰ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ’ਚ ਗੂੰਜੇ ਠਹਾਕੇ ਤੇ ਹਾਸ-ਕਵੀ ਸੰਮੇਲਨ ਨੇ ਬੰਨ੍ਹਿਆ ਸਮਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।