03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਕੇਸ਼ ਮਿੱਡਾ ਨੂੰ ਹਲਕਾ ਮੋਗਾ ਦਾ ਸੰਗਠਨ ਇੰਚਾਰਜ ਨਿਯੁਕਤ ਹੋਣ ’ਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਸਨਮਾਨਿਤ

ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਮੋਗਾ ਦੇ ਸੰਗਠਨ ਇੰਚਾਰਜ ਨਿਯੁਕਤ ਕੀਤੇ ਗਏ ਰਾਕੇਸ਼ ਮਿੱਡਾ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 03-09-2026
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਮੋਗਾ ਦੇ ਸੰਗਠਨ ਇੰਚਾਰਜ ਨਿਯੁਕਤ ਕੀਤੇ ਗਏ ਰਾਕੇਸ਼ ਮਿੱਡਾ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਰਾਕੇਸ਼ ਮਿੱਡਾ ਪਾਰਟੀ ਦੇ ਮਿਹਨਤੀ, ਤਜਰਬੇਕਾਰ ਅਤੇ ਸਮਰਪਿਤ ਆਗੂ ਹਨ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣੀ ਮਿਹਨਤ, ਲਗਨ ਅਤੇ ਤਜਰਬੇ ਨਾਲ ਹਲਕਾ ਮੋਗਾ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਉਣਗੇ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਕਿਸੇ ਵੀ ਰਾਜਨੀਤਕ ਸੰਗਠਨ ਦੀ ਮਜ਼ਬੂਤੀ ਉਸ ਦੇ ਵਰਕਰਾਂ ਦੀ ਮਿਹਨਤ ਅਤੇ ਆਪਸੀ ਤਾਲਮੇਲ ‘ਤੇ ਨਿਰਭਰ ਕਰਦੀ ਹੈ। ਰਾਕੇਸ਼ ਮਿੱਡਾ ਨੂੰ ਸੰਗਠਨ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਸੰਗਠਨਾਤਮਿਕ ਕੰਮਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਨ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਰਾਕੇਸ਼ ਮਿੱਡਾ ਜ਼ਮੀਨੀ ਪੱਧਰ ‘ਤੇ ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾਉਂਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਰਾਕੇਸ਼ ਮਿੱਡਾ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਡਾ. ਅਮਨਦੀਪ ਕੌਰ ਅਰੋੜਾ ਨੇ ਰਾਕੇਸ਼ ਮਿੱਡਾ ਨੂੰ ਨਵੀਂ ਜ਼ਿੰਮੇਵਾਰੀ ਲਈ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ‘ਕਾਰੋਬਾਰੀ ਖੋਜ ਦੇ ਮੂਲ ਸਿਧਾਂਤਾਂ ਨੂੰ ਸਮਝਣਾ’ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਸਾਬਕਾ ਸਰਪੰਚ ਮੋਹਣ ਸਿੰਘ ਦੇ ਪਰਿਵਾਰ ਵਲੋਂ ਮਾਤਾ-ਪਿਤਾ ਦੀ ਯਾਦ ’ਚ ਪਾਲਕੀ ਸਾਹਿਬ ਦੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।