ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਜ਼ੋਨ ਜੀ.ਟੀ.ਬੀ. ਗੜ੍ਹ ਜੇਤੂ ਰਿਹਾ
ਕੋਟ ਈਸੇ ਖਾਂ, 3 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਕੇਂਦਰ ਦੀ ਮੋਦੀ ਸਰਕਾਰ ਹੋਵੇ ਜਾਂ ਸੂਬੇ ਦੀ ਮਾਨ ਸਰਕਾਰ, ਦੋਵਾਂ ਸਰਕਾਰਾਂ ਨੇ ਸਿਵਾਏ ਫੋਕੀਆਂ ਬਿਆਨਬਾਜ਼ੀਆਂ ਤੋਂ ਮਿਹਨਤਕਸ਼ ਕਿਸਾਨਾਂ ਦੀ ਕਦੇ ਸਾਰ ਨਹੀਂ ਲਈ ਤੇ ਕਿਸਾਨਾਂ ਦੀਆਂ ਕੇਂਦਰ ਸਰਕਾਰ ਤੋਂ ਜਿਹੜੀਆਂ ਜ਼ਰੂਰੀ ਮੰਗਾਂ ਦੇ ਹੱਲ ਦੀ ਮੰਗ ਹੈ, ਉਸ ਪ੍ਰਤੀ ਵੀ ਸਰਕਾਰ ਨੇ ਅਜੇ ਤੱਕ ਗੰਭੀਰਤਾ ਨਹੀਂ ਦਿਖਾਈ ਤੇ ਸਰਕਾਰਾਂ ਦੀਆਂ ਅਜਿਹੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਜਥੇਬੰਦੀਆਂ ਧਰਨੇ ਮੁਜ਼ਾਹਰਿਆਂ ਲਈ ਮਜਬੂਰ ਹਨ। ਇਸੇ ਦੇ ਤਹਿਤ ਕਿਸਾਨ ਮੋਰਚੇ ਦੀ ਕਾਲ ‘ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੀ ਵੱਡੀ ਗਿਣਤੀ ਵਿਚ ਚੰਡੀਗੜ੍ਹ ਪਹੁੰਚ ਕੇ ਵੱਡੇ ਸੰਘਰਸ਼ ‘ਚ ਸਾਥ ਦੇ ਰਹੀ ਹੈ।
ਕੋਟ ਈਸੇ ਖਾਂ, 3 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਕੇਂਦਰ ਦੀ ਮੋਦੀ ਸਰਕਾਰ ਹੋਵੇ ਜਾਂ ਸੂਬੇ ਦੀ ਮਾਨ ਸਰਕਾਰ, ਦੋਵਾਂ ਸਰਕਾਰਾਂ ਨੇ ਸਿਵਾਏ ਫੋਕੀਆਂ ਬਿਆਨਬਾਜ਼ੀਆਂ ਤੋਂ ਮਿਹਨਤਕਸ਼ ਕਿਸਾਨਾਂ ਦੀ ਕਦੇ ਸਾਰ ਨਹੀਂ ਲਈ ਤੇ ਕਿਸਾਨਾਂ ਦੀਆਂ ਕੇਂਦਰ ਸਰਕਾਰ ਤੋਂ ਜਿਹੜੀਆਂ ਜ਼ਰੂਰੀ ਮੰਗਾਂ ਦੇ ਹੱਲ ਦੀ ਮੰਗ ਹੈ, ਉਸ ਪ੍ਰਤੀ ਵੀ ਸਰਕਾਰ ਨੇ ਅਜੇ ਤੱਕ ਗੰਭੀਰਤਾ ਨਹੀਂ ਦਿਖਾਈ ਤੇ ਸਰਕਾਰਾਂ ਦੀਆਂ ਅਜਿਹੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਜਥੇਬੰਦੀਆਂ ਧਰਨੇ ਮੁਜ਼ਾਹਰਿਆਂ ਲਈ ਮਜਬੂਰ ਹਨ। ਇਸੇ ਦੇ ਤਹਿਤ ਕਿਸਾਨ ਮੋਰਚੇ ਦੀ ਕਾਲ ‘ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੀ ਵੱਡੀ ਗਿਣਤੀ ਵਿਚ ਚੰਡੀਗੜ੍ਹ ਪਹੁੰਚ ਕੇ ਵੱਡੇ ਸੰਘਰਸ਼ ‘ਚ ਸਾਥ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਬੰਸ ਸਿੰਘ ਬਹਿਰਾਮਕੇ, ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ ਤੇ ਉਨ੍ਹਾਂ ਦੀ ਅਗਵਾਈ ‘ਚ ਗਏ ਜਥੇਬੰਦੀ ਦੇ ਹੋਰ ਆਗੂਆਂ, ਕਿਸਾਨ ਵੀਰਾਂ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਵੱਡੇ ਕਾਰਪੋਰੇਟ ਘਰਾਨਿਆਂ ਥੱਲੇ ਲੱਗੀਆਂ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਸਹੀ ਭਾਅ ਮਿਲਣ, ਕਰਜ਼ਿਆਂ ਦੀ ਪੰਡ ਹੋਲੀ ਹੋਵੇ, ਸਮੇਂ ਸਮੇਂ ‘ਤੇ ਹੋਏ ਝੂਠੇ ਮੁਕੱਦਮੇ ਰੱਦ ਹੋਣ ਤੇ ਉਨ੍ਹਾਂ ਦੀ ਆਰਥਿਕਤਾ ਦਾ ਪੱਧਰ ਉੱਚਾ ਹੋਵੇ। ਆਗੂਆਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਆਪਣੀ ਚਲਾਕ ਨੀਤੀ ਤਹਿਤ ਕਿਸਾਨਾਂ ਨੂੰ ਖਦੇੜਨਾ ਚਾਹੁੰਦੀ ਹੈ ਪਰ ਕਿਸਾਨ ਆਪਣੀਆਂ ਮੰਗਾਂ ਮਨਵਾ ਕੇ ਹੀ ਸਾਹ ਲੈਣਗੇ।