05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵੱਖ - ਵੱਖ ਥਾਈਂ ਉਤਸ਼ਾਹ ਤੇ ਸ਼ਰਧਾ ਪੂਰਬਕ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਧਰਮ, ਸੱਚ, ਪ੍ਰੇਮ, ਸੇਵਾ ਤੇ ਮਨੁੱਖਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੀ ਸੁੰਦਰ ਵੇਸ-ਭੂਸ਼ਾ ਧਾਰਨ ਕਰ ਕੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ।

ਅਜੀਤ ਡੈਸਕ 05-09-2026
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੀ ਸੁੰਦਰ ਵੇਸ-ਭੂਸ਼ਾ ਧਾਰਨ ਕਰ ਕੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆਵਾਂ ‘ਤੇ ਵੀ ਚਾਨਣਾ ਪਾਇਆ ਗਿਆ। ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ ਦੇ ਮਾਰਗ ‘ਤੇ ਚੱਲਣ, ਨਿਰੰਤਰ ਕਰਮ ਕਰਦੇ ਰਹਿਣ ਅਤੇ ਧਰਮ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਭਾਰਤੀ ਸਭਿਆਚਾਰ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੀ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਦਾ ਜੀਵਨ ਪਿਆਰ, ਦਇਆ, ਤਿਆਗ ਅਤੇ ਫ਼ਰਜ਼ ਨਿਭਾਉਣ ਦਾ ਸੰਦੇਸ਼ ਦਿੰਦਾ ਹੈ। ਡਾਇਰੈਕਟਰ ਸੀਮਾ ਸ਼ਰਮਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਤਿਉਹਾਰ ਸਾਨੂੰ ਆਪਣੀ ਅਮੀਰ ਸਭਿਆਚਾਰਕ ਵਿਰਾਸਤ ਅਤੇ ਸੰਸਕਾਰਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਸਮਾਗਮ ਦੇ ਅੰਤ ਵਿਚ ਸਾਰਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸ਼ਿਆਮ ਮੰਦਰ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੱਡੂ ਗੋਪਾਲ ਦੀ ਪੂਜਾ ਅਰਚਨਾ ਮੋਗਾ, (ਸੁਰਿੰਦਰਪਾਲ ਸਿੰਘ)-ਮੋਗਾ ਦੀ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਖੇ ਮੰਦਰ ਦੇ ਸੰਸਥਾਪਕ ਕਮਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਲੱਡੂ ਗੋਪਾਲ ਨੂੰ ਵਿਧੀਵਤ ਇਸ਼ਨਾਨ ਕਰਵਾ ਕੇ ਵਿਸ਼ੇਸ਼ ਪੂਜਾ ਅਰਚਨਾ ਕੀਤੀ ਗਈ। ਇਸ ਦੌਰਾਨ ਸਮਾਜ ਸੇਵੀ ਅਤੇ ਜਜਮਾਨ ਕੁਨਾਲ ਅਰੋੜਾ ਅਤੇ ਉਨ੍ਹਾਂ ਦੀ ਧਰਮ-ਪਤਨੀ ਸ਼ਾਈਨਾ ਅਰੋੜਾ ਨੇ ਲੱਡੂ ਗੋਪਾਲ ਨੂੰ ਇਸ਼ਨਾਨ ਕਰਵਾਇਆ। ਇਸ ਉਪਰੰਤ ਲੱਡੂ ਗੋਪਾਲ ਨੂੰ ਨਵੇਂ ਵਸਤਰ ਧਾਰਨ ਕਰਵਾਉਣ ਉਪਰੰਤ ਮੰਗਲ ਕਲਸ਼ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਮੰਦਰ ਦੇ ਚੇਅਰਮੈਨ ਅਜੈ ਗਰਗ, ਪ੍ਰਧਾਨ ਵਿਨੋਦ ਪੋਪਲੀ, ਕੌਂਸਲਰ ਭਾਰਤ ਭੂਸ਼ਨ ਗਰਗ ਰਾਜੂ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਸੰਜੀਵ ਗਰਗ ਟੀਟੂ, ਸੰਜੀਵ ਸਿੰਗਲਾ, ਭੂਪੇਸ਼ ਸ਼ਰਮਾ, ਚੰਦਰ ਮੋਹਨ ਸਹਿਗਲ, ਰਾਜੇਸ਼ ਸਿੰਗਲਾ, ਜਗਦੀਸ਼ ਬਤਰਾ, ਕਪਿਲ ਕਪੂਰ, ਸ਼ੁਭਮ ਗਰਗ, ਪਾਰੁਸ਼ ਗਰਗ, ਸੁਦਾਮਾ ਪੁਰੀ ਸਮੇਤ ਹੋਰ ਸ਼ਰਧਾਲੂ ਹਾਜ਼ਰ ਸਨ। ਮੰਦਰ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਜਜਮਾਨ ਸਮਾਜ ਸੇਵੀ ਕੁਨਾਲ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਧਰਮ , ਸੱਚ , ਪ੍ਰੇਮ , ਸੇਵਾ ਤੇ ਮਨੁੱਖਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਮੋਗਾ, (ਸੁਰਿੰਦਰਪਾਲ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ‘ਤੇ ਭਾਰਤੀ ਮਹਾਵੀਰ ਦਲ ਰਜਿ: ਮੋਗਾ ਵਲੋਂ ਪ੍ਰਤਾਪ ਰੋਡ ਵਿਖੇ ਖੀਰ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਲੰਗਰ ਸੇਵਾ ਵਿਚ ਸ਼ਾਮਿਲ ਹੋ ਕੇ ਸ਼ਰਧਾਲੂਆਂ ਨੂੰ ਖੀਰ ਦਾ ਪ੍ਰਸਾਦ ਵਰਤਾਇਆ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਧਰਮ, ਸੱਚ, ਪ੍ਰੇਮ, ਸੇਵਾ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਤਿਉਹਾਰ ਸਿਰਫ਼ ਪੂਜਾ ਅਰਚਨਾ ਤੱਕ ਹੀ ਸੀਮਤ ਨਹੀਂ ਹੁੰਦੇ, ਸਗੋਂ ਇਹ ਲੋੜਵੰਦਾਂ ਦੀ ਸੇਵਾ ਕਰਨ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੰਦੇ ਹਨ। ਉਨ੍ਹਾਂ ਨੇ ਭਾਰਤੀ ਮਹਾਵੀਰ ਦਲ ਵਲੋਂ ਜਨਮ ਅਸ਼ਟਮੀ ਮੌਕੇ ਲਗਾਏ ਗਏ ਖੀਰ ਦੇ ਲੰਗਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਸੇਵਾ ਭਾਵਨਾ ਸਮਾਜ ਵਿਚ ਸਕਾਰਾਤਮਿਕ ਊਰਜਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਵਿਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਲੋਂ ਸਮੇਂ-ਸਮੇਂ ‘ਤੇ ਕੀਤੇ ਜਾ ਰਹੇ ਸੇਵਾ ਕਾਰਜ ਸਮਾਜ ਲਈ ਪ੍ਰੇਰਨਾਦਾਇਕ ਹਨ। ਮੌਕੇ ਸਾਬਕਾ ਮੇਅਰ ਪ੍ਰਵੀਨ ਸ਼ਰਮਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ ਸਮੇਤ ਭਾਰਤੀ ਮਹਾਵੀਰ ਦਲ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਕੀਤਾ ਸਵਾਗਤ ਅਗਲੀ ਖ਼ਬਰ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਦਾ ਵਿਲੱਖਣ ਉਪਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।