05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਢੁੱਡੀਕੇ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼

ਅਜੀਤਵਾਲ, 4 ਸਤੰਬਰ (ਹਰਦੇਵ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਜ਼ਿਲ੍ਹਾ ਮੋਗਾ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਚ ਸ਼ਾਨਦਾਰ ਆਗਾਜ਼ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਢੁੱਡੀਕੇ ਤੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 05-09-2026
ਅਜੀਤਵਾਲ, 4 ਸਤੰਬਰ (ਹਰਦੇਵ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਜ਼ਿਲ੍ਹਾ ਮੋਗਾ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਚ ਸ਼ਾਨਦਾਰ ਆਗਾਜ਼ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਢੁੱਡੀਕੇ ਤੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੇਲੇ ਪਿੰਡ ਪੱਧਰ ਤੋਂ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪਿੰਡ ਢੁੱਡੀਕੇ ਦੇ ਵਸਨੀਕਾਂ ਅਤੇ ਖੇਡ ਪ੍ਰੇਮੀਆਂ ਵਲੋਂ ਇਸ ਉਪਰਾਲੇ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਦਰਸ਼ਪ੍ਰੀਤ ਸਿੰਘ ਮੀਤ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਮੋਗਾ, ਵਾਈਸ ਚੇਅਰਮੈਨ ਜਸਦੀਪ ਸਿੰਘ ਗੈਰੀ, ਪ੍ਰਧਾਨ ਗੁਰਜੰਟ ਸਿੰਘ ਮਾਣੂੰਕੇ, ਪ੍ਰਧਾਨ ਬਲਰਾਜ ਸਿੰਘ, ਕੁਲਵੰਤ ਸਿੰਘ ਪੰਨੂ ਕੋਚ, ਬਲਜੀਤ ਸਿੰਘ ਡੀ.ਪੀ. ਕੋਚ, ਬਲਦੀਪ ਕੋਚ, ਜਸਵੀਰ ਸਿੰਘ ਕੋਚ, ਮੈਂਬਰ ਮੁਕੰਦ ਸਿੰਘ, ਗੁਰਮੀਤ ਸਿੰਘ, ਪ੍ਰਦੀਪ ਸਿੰਘ, ਇਕਬਾਲ ਸਿੰਘ, ਬਿੱਕਰ ਸਿੰਘ, ਕਰਮਜੀਤ ਸਿੰਘ, ਚਮਕੌਰ ਸਿੰਘ, ਪਾਲ ਸਿੰਘ, ਰਣਜੀਤ ਸਿੰਘ ਧੰਨਾ, ਰਾਜ ਜੰਗ, ਰਾਕੇਸ਼ ਕੁਮਾਰ, ਚਮਕੌਰ ਸਿੰਘ, ਜਗਰੂਪ ਸਿੰਘ ਪਵਿੱਤਰ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਸੁਖਪਾਲ ਸਿੰਘ, ਜਗਵਿੰਦਰ, ਕਮਲਜੀਤ ਸਿੰਘ, ਹਰਜੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਰਮਯੋਗ ਦੇ ਸਿਧਾਂਤ ‘ਤੇ ਚੱਲ ਕੇ ਵਿਅਕਤੀ ਜੀਵਨ ਵਿਚ ਸਫਲਤਾ ਦੀਆਂ ਪੌੜੀਆਂ ਚੜ੍ਹਦਾ ਹੈ-ਡਾ. ਹਰਜੋਤ ਕਮਲ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਦੀਆਂ ਅੰਡਰ-19 ਫੁੱਟਬਾਲ ਲੜਕੀਆਂ ਦੀ ਰਾਜ ਪੱਧਰ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।