05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਾਘਾ ਪੁਰਾਣਾ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਮਸ਼ਾਲ ਮਾਰਚ ਦੀ ਅਗਵਾਈ

ਬਾਘਾ ਪੁਰਾਣਾ, 4 ਸਤੰਬਰ (ਟਿੰਕੂ ਕਾਠਪਾਲ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ ਦਾ ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਵਿਚ ਪਹੁੰਚਣ ਨਾਲ ਖਿਡਾਰੀਆਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਤੋਂ ਪਹਿਲਾਂ ਮਸ਼ਾਲ ਮਾਰਚ ਦੇ ਸਮਾਲਸਰ ਪਹੁੰਚਣ ‘ਤੇ ਰੋਇੰਗ ਦੇ ਅੰਤਰ-ਰਾਸ਼ਟਰੀ ਖਿਡਾਰੀ ਗੁਰਪ੍ਰੀਤ ਸ਼ਾਹ ਢੁੱਡੀਕੇ ਵਲੋਂ ਮਸ਼ਾਲ ਦਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 05-09-2026
ਬਾਘਾ ਪੁਰਾਣਾ, 4 ਸਤੰਬਰ (ਟਿੰਕੂ ਕਾਠਪਾਲ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ ਦਾ ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਵਿਚ ਪਹੁੰਚਣ ਨਾਲ ਖਿਡਾਰੀਆਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਤੋਂ ਪਹਿਲਾਂ ਮਸ਼ਾਲ ਮਾਰਚ ਦੇ ਸਮਾਲਸਰ ਪਹੁੰਚਣ ‘ਤੇ ਰੋਇੰਗ ਦੇ ਅੰਤਰ-ਰਾਸ਼ਟਰੀ ਖਿਡਾਰੀ ਗੁਰਪ੍ਰੀਤ ਸ਼ਾਹ ਢੁੱਡੀਕੇ ਵਲੋਂ ਮਸ਼ਾਲ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਬਾਘਾ ਪੁਰਾਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਅਗਵਾਈ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਜਿੰਦਲ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਵੱਡੇ ਪੱਧਰ ਦੇ ਖੇਡ ਉਪਰਾਲਿਆਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਸੂਬੇ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਵਰਤਣ ਦਾ ਸੱਦਾ ਦਿੱਤਾ। ਮਸ਼ਾਲ ਮਾਰਚ ਦੌਰਾਨ ਖੇਡਾਂ ਅਤੇ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਮਾਗਮ ਨੇ ਜ਼ਿਲ੍ਹੇ ਵਿਚ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਅਤੇ ਸਕਾਰਾਤਮਿਕ ਮਾਹੌਲ ਪੈਦਾ ਕੀਤਾ।
ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਆਗੂ ਭਾਈ ਗੁਰਮੀਤ ਸਿੰਘ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ ਅਗਲੀ ਖ਼ਬਰ ਕਰਮਯੋਗ ਦੇ ਸਿਧਾਂਤ ‘ਤੇ ਚੱਲ ਕੇ ਵਿਅਕਤੀ ਜੀਵਨ ਵਿਚ ਸਫਲਤਾ ਦੀਆਂ ਪੌੜੀਆਂ ਚੜ੍ਹਦਾ ਹੈ-ਡਾ. ਹਰਜੋਤ ਕਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।