ਬਾਬਾ ਜੀਵਨ ਸਿੰਘ ਨੂੰ ਸਮਰਪਿਤ ਨਗਰ ਕੀਰਤਨ ਦਾ ਰੌਲੀ ਅਸਥਾਨ ਵਿਖੇ ਭਰਵਾਂ ਸਵਾਗਤ
ਅਜੀਤਵਾਲ, 4 ਸਤੰਬਰ (ਹਰਦੇਵ ਸਿੰਘ ਮਾਨ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ਾਲ ਨਗਰ ਕੀਰਤਨ ਜੋ ਕਿ ਇਤਿਹਾਸਕ ਨਗਰ ਡਰੋਲੀ ਭਾਈ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵਿਖੇ ਪਹੁੰਚਿਆ| ਜਿੱਥੇ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਪੰਥ ਦੇ ਪ੍ਰਸਿੱਧ ਪ੍ਰਚਾਰਕ ਸੰਤ ਬਾਬਾ ਹਰਵਿੰਦਰ ਸਿੰਘ ਖਾਲਸਾ ਰੌਲੀ ਵਾਲਿਆਂ ਨੇ ਇਲਾਕਾ ਅਤੇ ਨਗਰ ਵਾਸੀ ਸੰਗਤਾਂ ਅਤੇ ਅਹਿਮ ਪੰਚਾਇਤੀ ਸ਼ਖਸੀਅਤਾਂ ਨਾਲ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਸੰਤ ਬਾਬਾ ਹਰਵਿੰਦਰ ਸਿੰਘ ਖਾਲਸਾ ਰੌਲੀ ਵਾਲਿਆਂ ਨੇ ਸੰਗਤ ਨਾਲ ਬਚਨ ਸਾਂਝੇ ਕਰਦਿਆਂ ਦੱਸਿਆ ਕਿ ਜਦ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤਿਲਕ-ਜੰਜੂ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹੀਦੀ ਪ੍ਰਾਪਤ ਕਰ ਗਏ ਤਾਂ ਉਨ੍ਹਾਂ ਦਾ ਪਾਵਨ ਸ਼ਹੀਦੀ ਸਰੂਪ ਚਾਂਦਨੀ ਚੌਕ ’ਚੋਂ ਭਾਈ ਜੈਤਾ ਜੀ ਅਨੰਦਪੁਰ ਸਾਹਿਬ ਲੈ ਆਏ ਅਤੇ ਗੁਰੂ ਗੋਬਿੰਦ ਰਾਏ ਜੀ ਨੇ ਆਪ ਜੀ ਨੂੰ ਛਾਤੀ ਨਾਲ ਲਗਾ ਰੰਘਰੇਟਾ ਗੁਰੂ ਕਾ ਬੇਟਾ ਦਾ ਵਰ ਦਿੱਤਾ।
ਅਜੀਤਵਾਲ, 4 ਸਤੰਬਰ (ਹਰਦੇਵ ਸਿੰਘ ਮਾਨ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ਾਲ ਨਗਰ ਕੀਰਤਨ ਜੋ ਕਿ ਇਤਿਹਾਸਕ ਨਗਰ ਡਰੋਲੀ ਭਾਈ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵਿਖੇ ਪਹੁੰਚਿਆ| ਜਿੱਥੇ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਪੰਥ ਦੇ ਪ੍ਰਸਿੱਧ ਪ੍ਰਚਾਰਕ ਸੰਤ ਬਾਬਾ ਹਰਵਿੰਦਰ ਸਿੰਘ ਖਾਲਸਾ ਰੌਲੀ ਵਾਲਿਆਂ ਨੇ ਇਲਾਕਾ ਅਤੇ ਨਗਰ ਵਾਸੀ ਸੰਗਤਾਂ ਅਤੇ ਅਹਿਮ ਪੰਚਾਇਤੀ ਸ਼ਖਸੀਅਤਾਂ ਨਾਲ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਸੰਤ ਬਾਬਾ ਹਰਵਿੰਦਰ ਸਿੰਘ ਖਾਲਸਾ ਰੌਲੀ ਵਾਲਿਆਂ ਨੇ ਸੰਗਤ ਨਾਲ ਬਚਨ ਸਾਂਝੇ ਕਰਦਿਆਂ ਦੱਸਿਆ ਕਿ ਜਦ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤਿਲਕ-ਜੰਜੂ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹੀਦੀ ਪ੍ਰਾਪਤ ਕਰ ਗਏ ਤਾਂ ਉਨ੍ਹਾਂ ਦਾ ਪਾਵਨ ਸ਼ਹੀਦੀ ਸਰੂਪ ਚਾਂਦਨੀ ਚੌਕ ’ਚੋਂ ਭਾਈ ਜੈਤਾ ਜੀ ਅਨੰਦਪੁਰ ਸਾਹਿਬ ਲੈ ਆਏ ਅਤੇ ਗੁਰੂ ਗੋਬਿੰਦ ਰਾਏ ਜੀ ਨੇ ਆਪ ਜੀ ਨੂੰ ਛਾਤੀ ਨਾਲ ਲਗਾ ਰੰਘਰੇਟਾ ਗੁਰੂ ਕਾ ਬੇਟਾ ਦਾ ਵਰ ਦਿੱਤਾ। ਮਹਾਂਪੁਰਸ਼ਾਂ ਨੇ ਨਗਰ ਕੀਰਤਨ ਨਾਲ ਆਈਆਂ ਧਾਰਮਿਕ ਸ਼ਖਸੀਅਤਾਂ, ਇਲਾਕਾ, ਨਗਰ ਵਾਸੀ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ|