05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅੱਠ ਘੰਟੇ ਬਿਜਲੀ ਦੇਣ ਦੇ ਵਾਅਦੇ ਖੋਖਲੇ ਸਾਬਤ ਹੋਏ ਆਪ ਸਰਕਾਰ ਦੇ-ਬਿਪਨਪਾਲ ਸਿੰਘ ਖੋਸਾ

ਮੋਗਾ, 4 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇਹ ਵੱਡੇ ਦਾਅਵੇ ਕਰਦਾ ਸੀ ਕਿ ਝੋਨੇ ਦੀ ਫ਼ਸਲ ਵੇਲੇ ਕਿਸਾਨਾਂ ਨੂੰ ਬਿਜਲੀ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਪ ਸਰਕਾਰ ਦੇ ਰਾਜ ਵਿਚ ਕਿਸਾਨਾਂ ਨੂੰ ਲਗਾਤਾਰ ਅੱਠ ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ ਪਰ ਬਿਜਲੀ ਦਾ ਐਨਾ ਮਾੜਾ ਹਾਲ ਹੈ ਕਿ ਲੰਗੇ ਡੰਗ ਆਉਣ ਨਾਲ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣੀ ਔਖੀ ਹੋਈ ਪਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਬਿਪਨਪਾਲ ਸਿੰਘ ਖੋਸਾ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 05-09-2026
ਮੋਗਾ, 4 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇਹ ਵੱਡੇ ਦਾਅਵੇ ਕਰਦਾ ਸੀ ਕਿ ਝੋਨੇ ਦੀ ਫ਼ਸਲ ਵੇਲੇ ਕਿਸਾਨਾਂ ਨੂੰ ਬਿਜਲੀ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਪ ਸਰਕਾਰ ਦੇ ਰਾਜ ਵਿਚ ਕਿਸਾਨਾਂ ਨੂੰ ਲਗਾਤਾਰ ਅੱਠ ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ ਪਰ ਬਿਜਲੀ ਦਾ ਐਨਾ ਮਾੜਾ ਹਾਲ ਹੈ ਕਿ ਲੰਗੇ ਡੰਗ ਆਉਣ ਨਾਲ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣੀ ਔਖੀ ਹੋਈ ਪਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਬਿਪਨਪਾਲ ਸਿੰਘ ਖੋਸਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਦੇ ਵੀ ਬਿਜਲੀ ਦੀ ਕਿੱਲਤ ਨਹੀਂ ਸੀ ਆਈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਇਕ ਅਜਿਹਾ ਸੂਬਾ ਸੀ ਜਿਹੜਾ ਬਿਜਲੀ ਸਰਪਲੱਸ ਬਣਿਆ। ਹੁਣ ਪੰਜਾਬ ਦਾ ਪੈਸਾ ਫੋਕੀ ਇਸ਼ਤਿਹਾਰਬਾਜ਼ੀ ਤੇ ਦੂਸਰੇ ਰਾਜਾਂ ਵਿਚ ਖ਼ਰਚਿਆ ਜਾ ਰਿਹਾ ਹੈ ਅਤੇ ਕੇਂਦਰ ਤੋਂ ਕਰਜ਼ਾ ਲੈ ਕੇ ਸਰਕਾਰ ਚਲਾਈ ਜਾ ਰਹੀ ਹੈ ਅਤੇ ਸੂਬਾ ਪੂਰੀ ਤਰ੍ਹਾਂ ਕਰਜ਼ਾਈ ਕਰ ਕੇ ਰੱਖ ਦਿੱਤਾ ਹੈ। ਬਿਪਨਪਾਲ ਸਿੰਘ ਖੋਸਾ ਨੇ ਕਿਹਾ ਕਿ ਜੇਕਰ ਪੰਜਾਬ ਦਾ ਵਿਕਾਸ ਹੋਇਆ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਜਦ ਕਿ ਦੂਸਰੀਆਂ ਸਰਕਾਰਾਂ ਸੂਬੇ ਦਾ ਵਿਕਾਸ ਨਹੀਂ ਕਰਵਾ ਸਕੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੁਣ ਲੋਕ ਆਪ ਪਾਰਟੀ ਵਾਲਿਆਂ ਦੇ ਝਾਂਸੇ ਵਿਚ ਨਹੀਂ ਆਉਣਗੇ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਅਤੇ ਸੂਬਾ ਇਕ ਵਾਰ ਫਿਰ ਵਿਕਾਸ ਦੀਆਂ ਬੁਲੰਦੀਆਂ ਛੂਹੇਗਾ।
ਪਿਛਲੀ ਖ਼ਬਰ ਕੈਨੇਡਾ ਚ ਕਿੰਗ ਚਾਰਲਸ ਦੀ ਤਸਵੀਰ ਵਾਲਾ 20 ਡਾਲਰ ਦਾ ਨੋਟ ਜਾਰੀ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਨੂੰ ਸਮਰਪਿਤ ਨਗਰ ਕੀਰਤਨ ਦਾ ਰੌਲੀ ਅਸਥਾਨ ਵਿਖੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।