07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਦੇ ਨਾਲ ਪੀੜਤਾਂ ਦਾ ਇਲਾਜ ਤੇ ਮੁੜ ਵਸੇਬੇ ’ਤੇ ਪੰਜਾਬ ਸਰਕਾਰ ਦਾ ਜ਼ੋਰ-ਮੁੰਡੀਆਂ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਲਾਇਨ ਨੂੰ ਤੋੜਨ ਲਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਰਾਹੀਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੋਗਾ ਵਿਖੇ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਬਾਘਾ ਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸ.

ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਲਾਇਨ ਨੂੰ ਤੋੜਨ ਲਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਰਾਹੀਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੋਗਾ ਵਿਖੇ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਬਾਘਾ ਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਤੋਂ ਇਲਾਵਾ ਵਿਲੇਜ਼ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਧਿਰੀ ਰਣਨੀਤੀ ਅਪਣਾਈ ਗਈ ਹੈ। ਇਸ ਵਿਚ ਨਸ਼ਿਆਂ ਦੀ ਸਪਲਾਈ ਨੂੰ ਰੋਕਣਾ, ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਯਕੀਨੀ ਬਣਾਉਣਾ ਸ਼ਾਮਿਲ ਹੈ। ਮੁੰਡੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਨੁਕਤੀ ਐਪ’ ਅਤੇ ‘ਸੇਫ ਪੰਜਾਬ ਹੈਲਪ ਲਾਈਨ 97791-00200’ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਨਸ਼ਾ ਵਿਰੋਧੀ ਮੁਹਿੰਮ ਦੇ ਬਲਾਕ ਕੋਆਰਡੀਨੇਟਰਾਂ ਵਲੋਂ ਰੱਖੇ ਗਏ ਵਿਚਾਰਾਂ ਅਤੇ ਸਮੱਸਿਆਵਾਂ ਨੂੰ ਵੀ ਗੰਭੀਰਤਾ ਨਾਲ ਸੁਣਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਾ ਤਸਕਰਾਂ ਪ੍ਰਤੀ ਜ਼ੀਰੋ ਟੌਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਐਸ.ਐਸ.ਪੀ. ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ 20 ਦੇ ਕਰੀਬ ਹਾਟ ਸਪਾਟ ਖੇਤਰਾਂ ਵਿਚ ਨਸ਼ੇ ਦੇ ਕੋਹੜ ਨੂੰ ਸਖਤੀ ਨਾਲ ਖਤਮ ਕੀਤਾ ਜਾਵੇ| ਮੁੰਡੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੇ ਇਲਾਜ, ਕੌਂਸਲੰਿਗ, ਮੁੜ ਵਸੇਬੇ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਸਹੀ ਇਲਾਜ ਅਤੇ ਸਹਿਯੋਗ ਦੇ ਕੇ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਇਸ ਮੌਕੇ ਮਾਲਵਾ ਜ਼ੋਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਇੰਚਾਰਜ ਗਗਨਦੀਪ ਧਾਲੀਵਾਲ ਨੇ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਵਲੋਂ ਨਸ਼ਿਆਂ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਨਿਭਾਈ ਜਾ ਰਹੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਐਸ.ਡੀ.ਐਮ., ਡੀ.ਐਸ.ਪੀ., ਸਿਹਤ ਵਿਭਾਗ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਕੋਆਰਡੀਨੇਟਰ ਹਾਜ਼ਰ ਸਨ।
ਪਿਛਲੀ ਖ਼ਬਰ ਬਲੌਸਮ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਆਰਸੇਟੀ ਮੋਗਾ ਤੋਂ ਸਿਖਲਾਈ ਪ੍ਰਾਪਤ 27 ਨੌਜਵਾਨ ਬਣੇ ਡੇਅਰੀ ਫਾਰਮਿੰਗ ਉੱਦਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।