ਸਚਿਨ ਪਾਇਲਟ ਇਕ ਤਜਰਬੇਕਾਰ, ਨੌਜਵਾਨ ਅਤੇ ਮਿਹਨਤੀ ਆਗੂ ਹਨ-ਮਾਲਵਿਕਾ ਸੂਦ
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਕਾਂਗਰਸ ਹਾਈਕਮਾਂਡ ਵਲੋਂ ਮਿਸ਼ਨ 2027 ਦੇ ਤਹਿਤ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਸੂਬੇ ਅੰਦਰ ਹੋਰ ਮਜ਼ਬੂਤ ਕਰਨ ਲਈ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਨਿਯੁਕਤੀ ‘ਤੇ ਵਿਧਾਨ ਸਭਾ ਹਲਕਾ ਮੋਗਾ ਦੀ ਇੰਚਾਰਜ ਮਾਲਵਿਕਾ ਸੂਦ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਚਿਨ ਪਾਇਲਟ ਦੀ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਨਿਯੁਕਤੀ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਗਰਮੀ ਅਤੇ ਸੰਗਠਨਾਤਮਿਕ ਤਾਕਤ ਨੂੰ ਹੋਰ ਬਲ ਮਿਲੇਗਾ।
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਕਾਂਗਰਸ ਹਾਈਕਮਾਂਡ ਵਲੋਂ ਮਿਸ਼ਨ 2027 ਦੇ ਤਹਿਤ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਸੂਬੇ ਅੰਦਰ ਹੋਰ ਮਜ਼ਬੂਤ ਕਰਨ ਲਈ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਨਿਯੁਕਤੀ ‘ਤੇ ਵਿਧਾਨ ਸਭਾ ਹਲਕਾ ਮੋਗਾ ਦੀ ਇੰਚਾਰਜ ਮਾਲਵਿਕਾ ਸੂਦ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਚਿਨ ਪਾਇਲਟ ਦੀ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਨਿਯੁਕਤੀ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਗਰਮੀ ਅਤੇ ਸੰਗਠਨਾਤਮਿਕ ਤਾਕਤ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਤਜਰਬੇਕਾਰ, ਨੌਜਵਾਨ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਨੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਮਹੱਤਵਪੂਰਨ ਸੂਬੇ ਦੀ ਜ਼ਿੰਮੇਵਾਰੀ ਸਚਿਨ ਪਾਇਲਟ ਨੂੰ ਦਿੱਤੇ ਜਾਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਆਗੂ ਅਤੇ ਵਰਕਰ ਲਗਾਤਾਰ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਦਿਆਂ ਪੰਜਾਬ ਨੂੰ ਇਕ ਮਜ਼ਬੂਤ ਅਤੇ ਖ਼ੁਸ਼ਹਾਲ ਸੂਬਾ ਬਣਾਉਣਾ ਹੈ। ਹਲਕਾ ਇੰਚਾਰਜ ਨੇ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੇ ਹੱਕ ਵਿਚ ਲਹਿਰ ਬਣ ਰਹੀ ਹੈ। ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਅਤੇ ਆਉਣ ਵਾਲੀਆਂ ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਅਗਵਾਈ ਅਤੇ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਨਾਲ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਭਾਵਨਾਵਾਂ ਦੀ ਆਵਾਜ਼ ਬਣ ਕੇ ਕੰਮ ਕਰੇਗੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਅੱਗੇ ਵਧੇਗੀ।