09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਿਸਾਨ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ ਜ਼ਰੂਰ ਕਰਵਾਉਣ-ਡਾ. ਅੰਮ੍ਰਿਤਪਾਲ ਸਿੰਘ

ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਅੰਮ੍ਰਿਤਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਕਿਸਾਨ ਬਿਨਾਂ ਦੇਰੀ ਦੇ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਕਰਵਾਉਣ।

ਅਜੀਤ ਡੈਸਕ 09-09-2026
ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਅੰਮ੍ਰਿਤਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਕਿਸਾਨ ਬਿਨਾਂ ਦੇਰੀ ਦੇ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਖੇਤੀਬਾੜੀ ਨਾਲ ਸਬੰਧਿਤ ਇਨਪੁੱਟਸ ਅਤੇ ਸਰਕਾਰ ਵਲੋਂ ਕਿਸਾਨ ਹਿਤ ਵਿਚ ਚਲਾਈਆਂ ਜਾਣ ਵਾਲੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੋ ਸਕਦੀ ਹੈ। ਇਸ ਲਈ ਸਮੇਂ ਸਿਰ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਕਿਸਾਨ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਰਹਿ ਸਕਦੇ ਹਨ। ਡਾ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਵੀ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਵਾਉਣ ਤਾਂ ਜੋ ਭਵਿੱਖ ਵਿਚ ਕਿਸੇ ਵੀ ਸਰਕਾਰੀ ਸਹੂਲਤ ਜਾਂ ਸਕੀਮ ਦਾ ਲਾਭ ਲੈਣ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਫਾਰਮਰ ਰਜਿਸਟਰੀ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ, ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਜਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ, ਜਮ੍ਹਾਬੰਦੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਨੰਬਰ ਨਾਲ ਲੈ ਕੇ ਜਾਣ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਦੀ ਸਹੂਲਤ ਲਈ ਸਹਿਕਾਰੀ ਸਭਾਵਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਫਾਰਮਰ ਰਜਿਸਟਰੀ ਕਰਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਫਾਰਮਰ ਰਜਿਸਟਰੀ ਸਮੇਂ ਸਿਰ ਕਰਵਾਉਣ।
ਪਿਛਲੀ ਖ਼ਬਰ ਸੀਸੂ ਦੇ ਵਫ਼ਦ ਨੇ ਮੁੱਖ ਇੰਜੀਨੀਅਰ ਹਾਂਸ ਨੂੰ ਦਿੱਤਾ ਮੰਗ ਪੱਤਰ ਕਿਹਾ, ਉਦਯੋਗ ਹੋਰ ਰੁਕਾਵਟਾਂ ਨੂੰ ਬਰਦਾਸ਼ਤ ਨਹੀਂ ਕਰ ਸਕ... ਅਗਲੀ ਖ਼ਬਰ ਗੁਰੂ ਸਾਹਿਬਾਨਾਂ ਦੀ ਕਿਰਪਾ ਨਾਲ ਵਿਦੇਸ਼ਾਂ ਵਿਚ ਵੀ ਸਿੱਖ ਪੰਥ ਚੜ੍ਹਦੀ ਕਲਾ ਵਿਚ-ਸੰਤ ਰੌਲੀ ਵਾਲੇ ਪੰਥ ਪ੍ਰਚਾਰ ਅਤੇ ਧਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।