11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ ਸਾਥੀ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਪੈਨਸ਼ਨਰ ਸਾਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਬਲਵਿੰਦਰ ਸਿੰਘ ਸਕੱਤਰ ਨੇ ਮੰਗਾਂ ਅਤੇ ਪਿਛਲੇ ਚੱਲ ਰਹੇ ਸੰਘਰਸ਼ ਸਬੰਧੀ ਸਾਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਮਿਤੀ 7 ਅਗਸਤ 2026 ਨੂੰ ਲੱਖਾਂ ਦੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰਾਂ ਵਲੋਂ ਦਾਣਾ ਮੰਡੀ ਸੈਕਟਰ-39 ਚੰਡੀਗੜ੍ਹ ਵਿਚ ਮਹਾਂਰੈਲੀ ਕੀਤੀ ਗਈ ਅਤੇ ਰੈਲੀ ਵਿਚ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ ਕਿ ਮਿਤੀ 27 ਅਗਸਤ 2026 ਨੂੰ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਹੜਤਾਲ ਕਰਨਗੇ ਅਤੇ ਡੀ.

ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ ਸਾਥੀ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਪੈਨਸ਼ਨਰ ਸਾਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਬਲਵਿੰਦਰ ਸਿੰਘ ਸਕੱਤਰ ਨੇ ਮੰਗਾਂ ਅਤੇ ਪਿਛਲੇ ਚੱਲ ਰਹੇ ਸੰਘਰਸ਼ ਸਬੰਧੀ ਸਾਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਮਿਤੀ 7 ਅਗਸਤ 2026 ਨੂੰ ਲੱਖਾਂ ਦੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰਾਂ ਵਲੋਂ ਦਾਣਾ ਮੰਡੀ ਸੈਕਟਰ-39 ਚੰਡੀਗੜ੍ਹ ਵਿਚ ਮਹਾਂਰੈਲੀ ਕੀਤੀ ਗਈ ਅਤੇ ਰੈਲੀ ਵਿਚ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ ਕਿ ਮਿਤੀ 27 ਅਗਸਤ 2026 ਨੂੰ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਹੜਤਾਲ ਕਰਨਗੇ ਅਤੇ ਡੀ.ਸੀ. ਦਫ਼ਤਰਾਂ ਅੱਗੇ ਮੁਲਾਜ਼ਮ ਤੇ ਪੈਨਸ਼ਨਰਾਂ ਵਲੋਂ ਧਰਨੇ ਦਿੱਤੇ ਜਾਣਗੇ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ 27 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਪਰ ਮੁੱਖ ਮੰਤਰੀ ਵਲੋਂ ਮੀਟਿੰਗ ਨਹੀਂ ਕੀਤੀ ਗਈ। ਇਸ ਸਬੰਧੀ ਬਲੌਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਸਿੰਗਲ ਬੈਂਚ ਅਤੇ ਡਬਲ ਬੈਂਚ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ.ਏ. ਦੀਆਂ ਕਿਸ਼ਤਾਂ ਦੇਣ ਅਤੇ ਡੀ.ਏ. ਦਾ ਏਰੀਅਰ ਦੇਣ ਲਈ 31 ਅਗਸਤ 2026 ਦਾ ਸਮਾਂ ਦਿੱਤਾ ਗਿਆ ਸੀ ਪਰ ਸਰਕਾਰ ਦੇ ਕੰਨ ‘ਤੇ ਕੋਈ ਜੂੰ ਨਹੀਂ ਸਰਕੀ। ਪੰਜਾਬ ਸਰਕਾਰ ਉਲਟਾ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਚਲੀ ਗਈ। ਜਗੀਰ ਸਿੰਘ, ਪ੍ਰਗਟ ਸਿੰਘ, ਰਣਜੀਤ ਸਿੰਘ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੀ ਮੈਨੇਜਮੈਂਟ ਵਲੋਂ ਮਾਣਯੋਗ ਹਾਈਕੋਰਟ ਦਾ ਫ਼ੈਸਲਾ ਇੰਨ-ਬਿੰਨ ਲਾਗੂ ਨਾ ਕੀਤਾ ਗਿਆ, ਸੇਵਾ ਮੁਕਤ ਪੈਨਸ਼ਨਰ ਨੂੰ 2.50 ਦਾ ਫੈਕਟਰ ਲਾ ਕੇ ਪੈਨਸ਼ਨਾਂ ਨਾ ਸੋਧੀਆਂ ਗਈਆਂ, ਕੱਚੇ ਕਾਮੇ ਪੱਕੇ ਕਰਨ ਸਬੰਧੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੋਆਰਡੀਨੇਸ਼ਨ ਤਾਲਮੇਲ ਕਮੇਟੀ ਪੰਜਾਬ ਵਲੋਂ 12, 13, 19 ਤੇ 20 ਸਤੰਬਰ 2026 ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। 30 ਸਤੰਬਰ ਨੂੰ ਚੰਡੀਗੜ੍ਹ ਵਿਚ ਮੁਲਾਜ਼ਮ ਸੈਸ਼ਨ ਲਾ ਕੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੱਦਾ ਪੱਤਰ ਦੇ ਕੇ ਸਵਾਲ ਜਵਾਬ ਕੀਤੇ ਜਾਣਗੇ, 10 ਅਕਤੂਬਰ 2026 ਨੂੰ ਸੰਗਰੂਰ ਵਿਖੇ ਮਹਾਂਰੈਲੀ ਕੀਤੀ ਜਾਵੇਗੀ। ਰੇਸ਼ਮ ਸਿੰਘ, ਪ੍ਰੀਤਮ ਸਿੰਘ ਅਤੇ ਕੁਲਦੀਪ ਕੁਮਾਰ ਨੇ ਸਮੂਹ ਪੈਨਸ਼ਨ ਸਾਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਡੀ.ਏ. ਬੰਦ ਕਰਨ ਦੇ ਮਨਸੂਬੇ ਘੜੇ ਜਾ ਰਹੇ ਹਨ। ਜੇਕਰ ਆਪਣੀਆਂ ਮੰਗਾਂ ਨੂੰ ਪ੍ਰਵਾਨ ਕਰਵਾਉਣਾ ਹੈ ਤਾਂ ਸਾਨੂੰ ਸਾਰੇ ਪੈਨਸ਼ਨਰ ਸਾਥੀਆਂ ਨੂੰ ਦਿੱਤੇ ਗਏ ਸੰਘਰਸ਼ਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਹੀ ਇਸ ਅੜੀਅਲ ਸਰਕਾਰ ਕੋਲੋਂ ਆਪਣੀ ਮੰਗਾਂ ਮਨਵਾਈਆਂ ਜਾ ਸਕਦੀਆਂ ਹਨ। ਅੱਜ ਦੇ ਧਰਨੇ ਵਿਚ ਤਰਸੇਮ ਲਾਲ, ਪ੍ਰੀਤਮ ਸਿੰਘ, ਦਲੀਪ ਸਿੰਘ, ਲਖਵੀਰ ਸਿੰਘ, ਪਿਆਰਾ ਸਿੰਘ, ਤਰਸੇਮ ਸਿੰਘ, ਮੈਡਮ ਸ਼ਿੰਦਰਪਾਲ ਕੌਰ, ਪਰਮਿੰਦਰ ਕੌਰ ਤੇ ਹੋਰ ਪੈਨਸ਼ਨਰ ਸ਼ਾਮਿਲ ਹੋਏ।
ਪਿਛਲੀ ਖ਼ਬਰ ਐਡਵੋਕੇਟ ਅਮਿਤ ਅਗਰਵਾਲ ਨੂੰ ਭਾਜਪਾ ਜ਼ਿਲ੍ਹਾ ਮੋਗਾ ਦੀ ਟੀਮ ‘ਚ ਮਿਲੀ ਅਹਿਮ ਜ਼ਿੰਮੇਵਾਰੀ ਜ਼ਿਲ੍ਹਾ ਸਕੱਤਰ ਵਜੋਂ ਕੀਤਾ ਗਿਆ... ਅਗਲੀ ਖ਼ਬਰ ਖੇਤਾਂ ’ਚ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਦਾ ਗ਼ੁੱਸਾ ਫੁੱਟਿਆ, ਬਾਘਾ ਪੁਰਾਣਾ ’ਚ ਮੋਗਾ-ਕੋਟਕਪੂਰਾ ਰੋਡ ’ਤੇ ਲਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।