ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ
ਦਸਮੇਸ਼ ਹਾਈ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ, ਰਾਧਾ ਅਤੇ ਗੋਪੀਆਂ ਦੇ ਰੂਪ ਵਿਚ ਸਜ ਕੇ ਸੁੰਦਰ ਝਲਕੀਆਂ ਪੇਸ਼ ਕੀਤੀਆਂ।
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ, ਰਾਧਾ ਅਤੇ ਗੋਪੀਆਂ ਦੇ ਰੂਪ ਵਿਚ ਸਜ ਕੇ ਸੁੰਦਰ ਝਲਕੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਅਤੇ ਕ੍ਰਿਸ਼ਨ ਲੀਲ੍ਹਾ ਰਾਹੀਂ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸਚਾਈ, ਨੇਕੀ, ਪਿਆਰ ਅਤੇ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਡਾਇਰੈਕਟਰ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਨੂੰ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ।