ਸੰਤ ਬਾਬਾ ਖਜਾਨ ਸਿੰਘ ਜੀ ਦੀ ਯਾਦ ‘ਚ ਭਿੰਡਰਾਂ ਦਾ ਸਾਲਾਨਾ ਖੇਡ ਮੇਲਾ 13, 14 ਤੇ 15 ਸਤੰਬਰ ਨੂੰ
ਕਿਸ਼ਨਪੁਰਾ ਕਲਾਂ, 10 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੰਤ ਬਾਬਾ ਖਜਾਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਭਿੰਡਰ ਵਿਖੇ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਸਬੰਧੀ ਟੂਰਨਾਮੈਂਟ ਕਮੇਟੀ ਵਲੋਂ ਪੋਸਟਰ ਜਾਰੀ ਕੀਤਾ ਗਿਆ। ਇਹ ਖੇਡ ਮੇਲਾ 13, 14 ਅਤੇ 15 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਦੇ ਖੇਡ ਗਰਾਊਂਡ ਵਿਖੇ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਕਿਸ਼ਨਪੁਰਾ ਕਲਾਂ, 10 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੰਤ ਬਾਬਾ ਖਜਾਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਭਿੰਡਰ ਵਿਖੇ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਸਬੰਧੀ ਟੂਰਨਾਮੈਂਟ ਕਮੇਟੀ ਵਲੋਂ ਪੋਸਟਰ ਜਾਰੀ ਕੀਤਾ ਗਿਆ। ਇਹ ਖੇਡ ਮੇਲਾ 13, 14 ਅਤੇ 15 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਦੇ ਖੇਡ ਗਰਾਊਂਡ ਵਿਖੇ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਖੇਡ ਮੇਲੇ ਦਾ ਪੋਸਟਰ ਜਾਰੀ ਕਰਨ ਮੌਕੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਗੁਰਬਿੰਦਰ ਸਿੰਘ ਗੋਗਾ, ਪ੍ਰਧਾਨ ਸਰੂਪਇੰਦਰ ਸਿੰਘ ਰਿੰਟੂ ਮੱਲ੍ਹੀ, ਰਣਜੀਤ ਬਾਬੇ ਕਾ, ਗੁਰਤੇਜ ਸਿੰਘ ਖਹਿਰਾ, ਬਲਵੰਤ ਸਿੰਘ ਬਾਬੂ, ਜਰਨੈਲ ਸਿੰਘ ਬਾਬੇ ਕਾ, ਪ੍ਰੇਮ ਸਿੰਘ ਮੱਲ੍ਹੀ, ਕੇਵਲ ਸਿੰਘ, ਜਗਮੋਹਨ ਸਿੰਘ ਫ਼ੌਜੀ ਅਤੇ ਰਣਜੋਧ ਸਿੰਘ ਜੋਧਾ ਸਮੇਤ ਹੋਰ ਕਮੇਟੀ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਡ ਮੇਲੇ ਦੌਰਾਨ ਕਬੱਡੀ 62 ਕਿੱਲੋ, 75 ਕਿੱਲੋ, ਕਬੱਡੀ ਓਪਨ ਸਮੇਤ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। ਜਿਨ੍ਹਾਂ ਵਿਚ ਪੰਜਾਬ ਦੀਆਂ ਉੱਚਕੋਟੀ ਦੀਆਂ ਟੀਮਾਂ ਦੇ ਵੱਡੇ ਖਿਡਾਰੀ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਮਹਾਨ ਸੰਤ ਮਹਾਂਪੁਰਸ਼ਾਂ ਦੀ ਯਾਦ ਨੂੰ ਤਾਜ਼ਾ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਹਰ ਸਾਲ ਇਹ ਖੇਡ ਮੇਲਾ ਕਰਵਾਇਆ ਜਾਂਦਾ ਹੈ। ਇਸ ਖੇਡ ਮੇਲੇ ਦੌਰਾਨ ਚੰਗੀ ਖੇਡ ਦਾ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਤੇ ਖਿਡਾਰੀਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਦਾ ਹੈ। ਪ੍ਰਬੰਧਕੀ ਕਮੇਟੀ ਵਲੋਂ ਖੇਡ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਦਰਸ਼ਕਾਂ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੋਸਟਰ ਜਾਰੀ ਕਰਨ ਸਮੇਂ ਕੈਪਟਨ ਅਮਰਿੰਦਰ ਸਿੰਘ, ਰਜਿੰਦਰ ਸਿੰਘ, ਗੁਰਜੰਟ ਸਿੰਘ ਬੰਦੇਸ਼ਾ, ਗੁਰਨਾਮ ਸਿੰਘ ਫ਼ੌਜੀ, ਰਣਜੀਤ ਸਿੰਘ ਬਿੱਟੂ ਪੰਚ, ਭਗਵੰਤ ਸਿੰਘ, ਸਵਰਨਜੀਤ ਸਿੰਘ ਨੋਨੀ ਕਾਮਰੇਡ, ਕੁਲਵੰਤ ਸਿੰਘ ਪੱਪੂ, ਦਵਿੰਦਰ ਸਿੰਘ ਦਾਰਾ, ਹਰਮੀਤ ਸਿੰਘ ਮੀਤਾ, ਜਗਜੀਤ ਸਿੰਘ, ਬਲਵਿੰਦਰ ਸਿੰਘ ਬਾਬਾ, ਦਰਸ਼ਨ ਸਿੰਘ ਸੰਧੂ, ਰਾਜੂ ਕਬੱਡੀ ਖਿਡਾਰੀ, ਜਗਰਾਜ ਸਿੰਘ, ਗੋਲਡੀ ਬਾਬਾ, ਵਰਿੰਦਰ ਸਿੰਘ ਭਿੰਡਰ, ਨਿਰਭੈ ਸਿੰਘ, ਮਨਜੀਤ ਸਿੰਘ ਮਨੀ ਜ਼ੈਲਦਾਰ ਅਤੇ ਹੈਪੀ ਰਾਜਸਥਾਨੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।