11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਐਡਵੋਕੇਟ ਅਮਿਤ ਅਗਰਵਾਲ ਨੂੰ ਭਾਜਪਾ ਜ਼ਿਲ੍ਹਾ ਮੋਗਾ ਦੀ ਟੀਮ ‘ਚ ਮਿਲੀ ਅਹਿਮ ਜ਼ਿੰਮੇਵਾਰੀ ਜ਼ਿਲ੍ਹਾ ਸਕੱਤਰ ਵਜੋਂ ਕੀਤਾ ਗਿਆ ਨਿਯੁਕਤ ਈ-ਰਿਕਸ਼ਾ ਯੂਨੀਅਨ ਦੇ ਆਗੂਆਂ ਤੇ ਚਾਲਕਾਂ ਨੇ ਕੀਤੀ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਮੂਲੀਅਤ

ਮੋਗਾ, 10 ਸਤੰਬਰ (ਗੁਰਤੇਜ ਸਿੰਘ ਬੱਬੀ)-ਅੱਜ ਈ-ਰਿਕਸ਼ਾ ਯੂਨੀਅਨ ਮੋਗਾ ਦੇ ਪ੍ਰਧਾਨ, ਜਨਰਲ ਸਕੱਤਰ, ਅਹੁਦੇਦਾਰਾਂ ਅਤੇ ਚਾਲਕਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਮੋਗਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਭਰਵਾਂ ਹੁੰਗਾਰਾ ਮਿਲਿਆ।

ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਗੁਰਤੇਜ ਸਿੰਘ ਬੱਬੀ)-ਅੱਜ ਈ-ਰਿਕਸ਼ਾ ਯੂਨੀਅਨ ਮੋਗਾ ਦੇ ਪ੍ਰਧਾਨ, ਜਨਰਲ ਸਕੱਤਰ, ਅਹੁਦੇਦਾਰਾਂ ਅਤੇ ਚਾਲਕਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਮੋਗਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਭਰਵਾਂ ਹੁੰਗਾਰਾ ਮਿਲਿਆ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਗੁਰਪ੍ਰੀਤ ਸਿੰਘ ਪ੍ਰਧਾਨ, ਮੇਜਰ ਸਿੰਘ ਲੰਢੇਕੇ ਜਨਰਲ ਸਕੱਤਰ, ਜਸਵੰਤ ਸਿੰਘ ਵਾਈਸ ਪ੍ਰਧਾਨ ਕਮਲਜੀਤ ਸਿੰਘ ਮੈਂਬਰ ਅਤੇ ਰਮੇਸ਼ ਸਿੰਘ ਮੈਂਬਰ ਸਮੇਤ ਹੋਰ ਮੈਂਬਰ ਸ਼ਾਮਲ ਸਨ। ਇਸ ਮੌਕੇ ਤਰਨਦੀਪ ਸਿੰਘ ਸਿੰਘਾਂ ਵਾਲਾ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਸਿੰਘਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਸੰਗਠਨ ਨੂੰ ਹੋਰ ਮਜ਼ਬੂਤੀ ਦੇਣ ਵਿਚ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰ ਸਾਥੀ ਦਾ ਸਤਿਕਾਰ ਕੀਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ। ਇਸ ਮੌਕੇ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਸਮੁੱਚੀ ਟੀਮ ਹਾਜ਼ਰ ਸੀ ਜਿਸ ਵਿਚ ਮਾਸਟਰ ਸਵਿੰਦਰ ਸਿੰਘ, ਰਣਜੀਤ ਸਿੰਘ ਪੱਪਾ, ਦਫ਼ਤਰ ਇੰਚਾਰਜ ਗੁਰਵਿੰਦਰ ਸਿੰਘ, ਜੱਸਾ ਦੁੱਨੇਕੇ, ਅਰਸ਼ਦੀਪ ਸਿੰਘ ਅਤੇ ਜਗਪ੍ਰੀਤ ਸਿੰਘ ਬੁੱਕਣ ਵਾਲਾ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਐਮ.ਕੇ.ਐਸ ਵਲੋਂ ਲੜੇ ਸੰਘਰਸ਼ ਦੀ ਹੋਈ ਇਤਿਹਾਸਕ ਜਿੱਤ-ਪ੍ਰਧਾਨ ਦੌਲਤਪੁਰਾ, ਰਵਿੰਦਰ ਮਾਣੂੰਕੇ ਅਗਲੀ ਖ਼ਬਰ ਸਵਰਨਕਾਰ ਸੰਘ ਅਤੇ ਮਰਾਠਾ ਮੰਡਲ ਮੋਗਾ ਵੱਲੋਂ ਸ੍ਰੀ ਗਣੇਸ਼ ਮਹਾਂਉਤਸਵ 14 ਨੂੰ-ਕਾਰਡ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।