11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਚੰਡੀਗੜ੍ਹ ਵਿਖੇ ਐਮ.ਕੇ.ਐਸ ਵਲੋਂ ਲੜੇ ਸੰਘਰਸ਼ ਦੀ ਹੋਈ ਇਤਿਹਾਸਕ ਜਿੱਤ-ਪ੍ਰਧਾਨ ਦੌਲਤਪੁਰਾ, ਰਵਿੰਦਰ ਮਾਣੂੰਕੇ

ਬਾਘਾ ਪੁਰਾਣਾ, 10 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਲਾਏ ਧਰਨੇ ਨੂੰ ਸੱਤ ਦਿਨਾਂ ਬਾਅਦ ਬੂਰ ਪਿਆ ਜਦੋਂ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਲਿਖਤੀ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਇਹ ਪ੍ਰਗਟਾਵਾ ਬੀ .

ਅਜੀਤ ਡੈਸਕ 11-09-2026
ਬਾਘਾ ਪੁਰਾਣਾ, 10 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਲਾਏ ਧਰਨੇ ਨੂੰ ਸੱਤ ਦਿਨਾਂ ਬਾਅਦ ਬੂਰ ਪਿਆ ਜਦੋਂ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਲਿਖਤੀ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਇਹ ਪ੍ਰਗਟਾਵਾ ਬੀ . ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਅਤੇ ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਮਾਣੂੰਕੇ ਨੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੀ ਹੱਦ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅਨੇਕਾਂ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਸੱਤ ਦਿਨਾਂ ਤੋਂ ਹੱਕੀ ਮੰਗਾਂ ਲਈ ਰੋਸ ਧਰਨਾ ਲਾਇਆ ਹੋਇਆ ਸੀ। ਪੰਜਾਬ ਸਰਕਾਰ ਵਲੋਂ ਉਨ੍ਹਾਂ ਹੱਕੀ ਮੰਗਾਂ ਨੂੰ ਲਿਖਤੀ ਰੂਪ ‘ਚ ਮੰਨਦੇ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਮੰਨੀਆਂ ਮੰਗਾਂ ਵਾਲਾ ਪੱਤਰ ਕਿਸਾਨਾਂ ਨੂੰ ਸੌਂਪਿਆਂ ਗਿਆ ਅਤੇ ਉਨ੍ਹਾਂ ਕਿਹਾ ਕਿ ਉਕਤ ਮੰਗਾਂ ਨੂੰ ਪੂਰਾ ਕਰਨ ਲਈ ਜਲਦੀ ਕਾਨੂੰਨੀ ਪ੍ਰਕਿਰਿਆ ਦੇ ਰੂਪ ‘ਚ ਲਿਆਂਦਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵਲੋਂ ਇਸ ਜਿੱਤ ਨੂੰ ਇਤਿਹਾਸਕ ਜਿੱਤ ਦੱਸਦੇ ਹੋਏ ਕਿਹਾ ਕਿ ਇਸ ਜਿੱਤ ਨਾਲ ਕਿਸਾਨਾਂ ‘ਚ ਆਪਣੀਆਂ ਹੱਕੀ ਮੰਗਾਂ ਲੈਣ ਲਈ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਪ੍ਰਧਾਨ ਗੁਰਦੇਵ ਸਿੰਘ ਬਾਘਾ ਪੁਰਾਣਾ, ਪ੍ਰਧਾਨ ਪ੍ਰੀਤਮ ਸਿੰਘ ਬਰਾੜ, ਮੇਜਰ ਸਿੰਘ ਬਾਘਾ ਪੁਰਾਣਾ, ਲਾਭ ਸਿੰਘ ਮਾਣੂੰਕੇ, ਸ਼ਵਿੰਦਰ ਸਿੰਘ ਮਾਣੂੰਕੇ, ਨਿਰਮਲ ਸਿੰਘ ਭਲੂਰ, ਪ੍ਰਧਾਨ ਜਗਸੀਰ ਸਿੰਘ ਜੱਗੀ, ਰਜਿੰਦਰ ਸਿੰਘ ਬਾਘਾ ਪੁਰਾਣਾ, ਗੁਰਮੀਤ ਸਿੰਘ ਬਾਘਾ ਪੁਰਾਣਾ, ਅਮਰਜੀਤ ਸਿੰਘ ਮਾਣੂੰਕੇ, ਬਲਰਾਜ ਸਿੰਘ ਕੋਟਲਾ ਆਦਿ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਧਰਮਕੋਟ ਰੈਲੀ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਕਿ 2027 ਦੀਆਂ ਚੋਣਾਂ ਦੌਰਾਨ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ‘ਚ ਫ਼ਤ... ਅਗਲੀ ਖ਼ਬਰ ਐਡਵੋਕੇਟ ਅਮਿਤ ਅਗਰਵਾਲ ਨੂੰ ਭਾਜਪਾ ਜ਼ਿਲ੍ਹਾ ਮੋਗਾ ਦੀ ਟੀਮ ‘ਚ ਮਿਲੀ ਅਹਿਮ ਜ਼ਿੰਮੇਵਾਰੀ ਜ਼ਿਲ੍ਹਾ ਸਕੱਤਰ ਵਜੋਂ ਕੀਤਾ ਗਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।