11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਲਜ਼ਾਰ ਸਿੰਘ ਦੀ ਮੌਤ ਸੱਤਾ ਦੇ ਪ੍ਰਭਾਵ ਹੇਠ ਹੋਈ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਸਿਰਫ਼ ਇਕ ਵਿਅਕਤੀ ਦੀ ਮੌਤ ਦਾ ਮਾਮਲਾ ਨਹੀਂ ਹੈ। ਇਹ ਉਸ ਪ੍ਰਬੰਧ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ, ਜਿੱਥੇ ਆਮ ਲੋਕਾਂ ਲਈ ਕਾਨੂੰਨ ਦਾ ਡੰਡਾ ਤੁਰੰਤ ਚੱਲ ਪੈਂਦਾ ਹੈ, ਪਰ ਪ੍ਰਭਾਵਸ਼ਾਲੀ ਅਤੇ ਸੱਤਾ ਦੇ ਨੇੜੇ ਰਹਿਣ ਵਾਲੇ ਲੋਕਾਂ ਤੱਕ ਪਹੁੰਚਦਿਆਂ ਕਾਨੂੰਨ ਦੀ ਰਫ਼ਤਾਰ ਧੀਮੀ ਪੈ ਜਾਂਦੀ ਹੈ।

ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਸਿਰਫ਼ ਇਕ ਵਿਅਕਤੀ ਦੀ ਮੌਤ ਦਾ ਮਾਮਲਾ ਨਹੀਂ ਹੈ। ਇਹ ਉਸ ਪ੍ਰਬੰਧ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ, ਜਿੱਥੇ ਆਮ ਲੋਕਾਂ ਲਈ ਕਾਨੂੰਨ ਦਾ ਡੰਡਾ ਤੁਰੰਤ ਚੱਲ ਪੈਂਦਾ ਹੈ, ਪਰ ਪ੍ਰਭਾਵਸ਼ਾਲੀ ਅਤੇ ਸੱਤਾ ਦੇ ਨੇੜੇ ਰਹਿਣ ਵਾਲੇ ਲੋਕਾਂ ਤੱਕ ਪਹੁੰਚਦਿਆਂ ਕਾਨੂੰਨ ਦੀ ਰਫ਼ਤਾਰ ਧੀਮੀ ਪੈ ਜਾਂਦੀ ਹੈ। ਗੁਲਜ਼ਾਰ ਸਿੰਘ ਵਲੋਂ ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿਚ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਲਗਾਉਂਦਿਆਂ ਕੁਝ ਵਿਅਕਤੀਆਂ ਦੇ ਨਾਂਅ ਲਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਹ ਵੀਡੀਓ ਮਾਮਲੇ ਦੀ ਜਾਂਚ ਲਈ ਬੇਹੱਦ ਅਹਿਮ ਸਬੂਤ ਹੈ। ਇਸ ਨੂੰ ਅਣਡਿੱਠਾ ਕਰਨਾ ਮ੍ਰਿਤਕ ਵਲੋਂ ਛੱਡੇ ਗਏ ਸਬੂਤ ਅਤੇ ਉਸ ਦੀ ਆਖ਼ਰੀ ਆਵਾਜ਼ ਨੂੰ ਅਣਡਿੱਠਾ ਕਰਨ ਦੇ ਬਰਾਬਰ ਹੈ। ਹਰਪਾਲ ਸਿੰਘ ਚੀਮਾ ਨੂੰ ਵੀ ਐਫ.ਆਈ.ਆਰ. ਵਿਚ ਨਾਮਜ਼ਦ ਕਰ ਕੇ ਉਸ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ। ਗੁਲਜ਼ਾਰ ਸਿੰਘ ਦੀ ਮੌਤ ਤੋਂ ਪਹਿਲਾਂ ਬਣਾਈ ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾਵੇ ਅਤੇ ਇਸ ਨੂੰ ਮਾਮਲੇ ਦੇ ਅਹਿਮ ਸਬੂਤ ਵਜੋਂ ਵਿਚਾਰਿਆ ਜਾਵੇ। ਪੂਰੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਤੋਂ ਜਾਂਚ ਹੋਵੇ। ਪਰਿਵਾਰ ਤੋਂ ਲਏ ਗਏ ਬਿਆਨਾਂ ਵਿਚ ਕਿਸੇ ਤਰ੍ਹਾਂ ਦੇ ਦਬਾਅ ਜਾਂ ਪ੍ਰਭਾਵ ਦੀ ਵੀ ਜਾਂਚ ਕੀਤੀ ਜਾਵੇ। ਜਾਂਚ ਵਿਚ ਜਿਹੜੇ ਵੀ ਵਿਅਕਤੀ ਦੋਸ਼ੀ ਪਾਏ ਜਾਣ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਲੋਕ ਸੰਗਰਾਮ ਮੋਰਚਾ ਪੰਜਾਬ ਸਰਕਾਰ ਅਤੇ ਪੁਲਿਸ ਦੀ ਇਸ ਪੂਰੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਾ ਹੈ ਅਤੇ ਚਿਤਾਵਨੀ ਦਿੰਦਾ ਹੈ ਕਿ ਐਫ.ਆਈ.ਆਰ. ਦੇ ਦਾਇਰੇ ਨੂੰ ਸਿਆਸੀ ਪ੍ਰਭਾਵ ਦੇ ਆਧਾਰ ‘ਤੇ ਤੈਅ ਕਰ ਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਿੰਡਾਂ ’ਚ ਬਿਜਲੀ ਦੀ ਸਪਲਾਈ ਨਾ ਮਿਲਣ ਕਰਕੇ ਲੋਕਾਂ ਨੇ ਬਿਜਲੀ ਦਫ਼ਤਰ ਸਾਹਮਣੇ ਲਾਇਆ ਧਰਨਾ ਅਗਲੀ ਖ਼ਬਰ ਧਰਮਕੋਟ ਰੈਲੀ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਕਿ 2027 ਦੀਆਂ ਚੋਣਾਂ ਦੌਰਾਨ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ‘ਚ ਫ਼ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।