11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡਾਂ ’ਚ ਬਿਜਲੀ ਦੀ ਸਪਲਾਈ ਨਾ ਮਿਲਣ ਕਰਕੇ ਲੋਕਾਂ ਨੇ ਬਿਜਲੀ ਦਫ਼ਤਰ ਸਾਹਮਣੇ ਲਾਇਆ ਧਰਨਾ

ਧਰਮਕੋਟ, 10 ਸਤੰਬਰ (ਪਰਮਜੀਤ ਸਿੰਘ)-ਅੱਜ ਨੇੜਲੇ ਦੇ ਪਿੰਡ ਕੜਿਆਲ ਚੁਗਾ ਬਾਕਰ ਵਾਲਾ ਅਤੇ ਹੋਰ ਪਿੰਡਾਂ ਦੇ ਲੋਕਾਂ ਵਲੋਂ ਧਰਮਕੋਟ ਵਿਖੇ ਬਿਜਲੀ ਦਫ਼ਤਰ ਸਾਹਮਣੇ ਬਿਜਲੀ ਸਪਲਾਈ ਤੋਂ ਦੁਖੀ ਹੋ ਕੇ ਧਰਨਾ ਲਾਇਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਨਾ ਮਾਤਰ ਮਿਲਦੀ ਹੈ, ਜਿਸ ਕਰਕੇ ਲੋਕਾਂ ਨੂੰ ਮਹਿੰਗੇ ਮੁੱਲ ਦਾ ਡੀਜ਼ਲ ਅਤੇ ਹੋਰ ਤਰੀਕਿਆਂ ਦਾ ਖੇਤਾਂ ਨੂੰ ਪਾਣੀ ਦੇਣਾ ਪੈ ਰਿਹਾ ਹੈ।

ਅਜੀਤ ਡੈਸਕ 11-09-2026
ਧਰਮਕੋਟ, 10 ਸਤੰਬਰ (ਪਰਮਜੀਤ ਸਿੰਘ)-ਅੱਜ ਨੇੜਲੇ ਦੇ ਪਿੰਡ ਕੜਿਆਲ ਚੁਗਾ ਬਾਕਰ ਵਾਲਾ ਅਤੇ ਹੋਰ ਪਿੰਡਾਂ ਦੇ ਲੋਕਾਂ ਵਲੋਂ ਧਰਮਕੋਟ ਵਿਖੇ ਬਿਜਲੀ ਦਫ਼ਤਰ ਸਾਹਮਣੇ ਬਿਜਲੀ ਸਪਲਾਈ ਤੋਂ ਦੁਖੀ ਹੋ ਕੇ ਧਰਨਾ ਲਾਇਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਨਾ ਮਾਤਰ ਮਿਲਦੀ ਹੈ, ਜਿਸ ਕਰਕੇ ਲੋਕਾਂ ਨੂੰ ਮਹਿੰਗੇ ਮੁੱਲ ਦਾ ਡੀਜ਼ਲ ਅਤੇ ਹੋਰ ਤਰੀਕਿਆਂ ਦਾ ਖੇਤਾਂ ਨੂੰ ਪਾਣੀ ਦੇਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਿਜਲੀ ਦੀ ਸਪਲਾਈ ਘੱਟ ਹੋਣ ਕਰਕੇ ਸਬਜ਼ੀਆਂ ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੀ ਸਪਲਾਈ ਨੂੰ ਪੂਰਾ ਕੀਤਾ ਜਾਵੇ, ਨਹੀਂ ਤਾਂ ਹਲਕੇ ਦੇ ਲੋਕਾਂ ਨਾਲ ਰਲ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਧਰਨੇ ਵਿਚ ਸੁਰਜੀਤ ਸਿੰਘ ਕੜਿਆਲ, ਮੇਹਰ ਸਿੰਘ, ਰਾਜਪਾਲ ਸਿੰਘ, ਗੋਲਡੀ ਧਾਲੀਵਾਲ, ਸੁੱਖਾ ਕਮੈਂਟਰ, ਜਗਰੂਪ ਸਿੰਘ ਨੰਬਰਦਾਰ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ ਮੈਂਬਰ, ਗੁਰਭੇਜ ਸਿੰਘ, ਸੰਦੀਪ ਸਿੰਘ, ਮੋਹਣ ਸਿੰਘ ਸਰਪੰਚ ਬਾਕਰਵਾਲਾ, ਜਸਪਾਲ ਸਿੰਘ, ਗੁਰਜੀਤ ਸਿੰਘ, ਗੁਰਬਾਗ ਸਿੰਘ, ਅਮਰ ਸਿੰਘ, ਲਖਵਿੰਦਰ ਸਿੰਘ, ਬਾਗ ਸਿੰਘ, ਦਰਸ਼ਨ ਸਿੰਘ, ਰਮਣਦੀਪ ਸਿੰਘ, ਪ੍ਰਤਿਪਾਲ ਸਿੰਘ, ਬਾਬਾ ਮੇਜਰ ਸਿੰਘ, ਜਸਬੀਰ ਸਿੰਘ, ਜਿੰਦਰ ਸਿੰਘ, ਕੁਲਦੀਪ ਸਿੰਘ, ਗੁਰਭੇਜ ਸਿੰਘ, ਸੁੱਖਾ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਸੂਬਾ ਸਿੰਘ, ਦਰਸ਼ਨ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਨੈਸ਼ਨਲ ਲੋਕ ਅਦਾਲਤ ਭਲਕੇ-ਜ਼ਿਲ੍ਹਾ ਤੇ ਸੈਸ਼ਨ ਜੱਜ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਸੱਤਾ ਦੇ ਪ੍ਰਭਾਵ ਹੇਠ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।