11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਕੱਚਰਭੰਨ ਵਿਖੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਪਿੰਡਾਂ ਦਮਦਮੀ ਟਕਸਾਲ ਜੋਗੇਵਾਲਾ ਦੇ ਮੁਖੀ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ ਦੀ ਅਗਵਾਈ ਵਿਚ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਗਿਆਨੀ ਪਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਪਿੰਡ ਕੱਚਰਭੰਨ ਵਿਖੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਸਹਿਯੋਗ ਦਿੱਤਾ ਅਤੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਦੀਵਾਨਾਂ ਦੀ ਸ਼ੋਭਾ ਵਧਾਈ। ਇਨ੍ਹਾਂ ਦੀਵਾਨਾਂ ਦੌਰਾਨ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਲੋਂ ਸੰਗਤਾਂ ਨੂੰ ਵਿਆਖਿਆ ਸਹਿਤ ਗੁਰਬਾਣੀ ਨਾਲ ਜੋੜਦੇ ਹੋਏ ਸੱਚ ਤੇ ਧਰਮ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਪਿੰਡਾਂ ਦਮਦਮੀ ਟਕਸਾਲ ਜੋਗੇਵਾਲਾ ਦੇ ਮੁਖੀ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ ਦੀ ਅਗਵਾਈ ਵਿਚ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਗਿਆਨੀ ਪਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਪਿੰਡ ਕੱਚਰਭੰਨ ਵਿਖੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਸਹਿਯੋਗ ਦਿੱਤਾ ਅਤੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਦੀਵਾਨਾਂ ਦੀ ਸ਼ੋਭਾ ਵਧਾਈ। ਇਨ੍ਹਾਂ ਦੀਵਾਨਾਂ ਦੌਰਾਨ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਲੋਂ ਸੰਗਤਾਂ ਨੂੰ ਵਿਆਖਿਆ ਸਹਿਤ ਗੁਰਬਾਣੀ ਨਾਲ ਜੋੜਦੇ ਹੋਏ ਸੱਚ ਤੇ ਧਰਮ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਪਿੰਡ ਦੀਆਂ ਸੰਗਤਾਂ, ਨਗਰ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ‘ਤੇ ਬਾਬਾ ਰੇਸ਼ਮ ਸਿੰਘ ਖੁਖਰਾਣਾ, ਗਿਆਨੀ ਪਰਮਿੰਦਰ ਸਿੰਘ ਦਮਦਮੀ ਟਕਸਾਲ, ਗਿਆਨੀ ਹਰਪ੍ਰੀਤ ਸਿੰਘ ਜੋਗੇਵਾਲਾ, ਗਿਆਨੀ ਜਸਵਿੰਦਰ ਸਿੰਘ ਟਿੰਡਵਾ, ਭਾਈ ਗੁਰਸੇਵਕ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਤੇ ਭਵਿੱਖ ਵਿਚ ਵੀ ਅਜਿਹੇ ਸਮਾਗਮਾਂ ਲਈ ਸਮਾਂ ਦੇਣ ਲਈ ਕਿਹਾ। ਇਸ ਮੌਕੇ ਪੁੱਜੇ ਪ੍ਰਚਾਰਕਾਂ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਭਾਈ ਹਰਦੀਪ ਸਿੰਘ ਖ਼ਾਲਸਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਹਰਦਾਸਾ, ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਫ਼ੌਜੀ ਕੱਚਰਭੰਨ, ਭਾਈ ਅਮਰੀਕ ਸਿੰਘ ਕੱਚਰਭੰਨ, ਭਾਈ ਹਰੀ ਸਿੰਘ ਕੱਚਰਭੰਨ, ਭਾਈ ਕੁਲਵੰਤ ਸਿੰਘ ਗਾਦੜੀ ਵਾਲਾ, ਭਾਈ ਰਣਜੀਤ ਸਿੰਘ ਸਮੇਤ ਸਮੂਹ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਭਾਈ ਪਰਮਜੀਤ ਸਿੰਘ ਸਮੇਤ ਸਮੂਹ ਮੈਂਬਰ ਸਾਹਿਬਾਨ ਨੇ ਵਿਸ਼ੇਸ਼ ਤੌਰ ‘ਤੇ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਨਾਲ ਆਏ ਸਿੰਘਾਂ ਨੂੰ ਵੀ ਸਿਰੋਪਾਉ ਭੇਟ ਕੀਤੇ ਜਿਨ੍ਹਾਂ ਵਿਚ ਰਾਗੀ ਅਵਤਾਰ ਸਿੰਘ ਸੁਲਹਾਣੀ, ਭਾਈ ਗੁਰਪ੍ਰੀਤ ਸਿੰਘ ਸੁਆਮੀ, ਭਾਈ ਹਰਪ੍ਰੀਤ ਸਿੰਘ ਖੁਖਰਾਣਾ, ਭਾਈ ਪ੍ਰਗਟ ਸਿੰਘ ਟਕਸਾਲੀ, ਤਰਨਪ੍ਰੀਤ ਸਿੰਘ, ਭਾਈ ਸਾਧੂ ਸਿੰਘ ਪੰਡੋਰੀ, ਸਟੇਜ ਸੈਕਟਰੀ ਭਾਈ ਗੁਰਦੀਪ ਸਿੰਘ ਦੁਨੀਚੰਦ, ਕੈਮਰਾਮੈਨ ਰਾਜਵਿੰਦਰ ਸਿੰਘ ਚਾਕਰ, ਬਲਜਿੰਦਰ ਸਿੰਘ ਸੇਖੋਂ ਖੁਖਰਾਣਾ ਸ਼ਾਮਿਲ ਹਨ।
ਪਿਛਲੀ ਖ਼ਬਰ ਧਰਮਕੋਟ ਦੀ ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਦਾ ਧੰਨਵਾਦ- ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਅਗਲੀ ਖ਼ਬਰ ਨੈਸ਼ਨਲ ਲੋਕ ਅਦਾਲਤ ਭਲਕੇ-ਜ਼ਿਲ੍ਹਾ ਤੇ ਸੈਸ਼ਨ ਜੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।