12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਰਬਜੀਤ ਸਿੰਘ ਸਿੱਧੂ ਬੰਬੀਹਾ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨੇ ਦਿੱਤੀ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ

ਠੱਠੀ ਭਾਈ, 11 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਿੰਡ ਬੰਬੀਹਾ ਭਾਈ ਦੇ ਸਰਬਜੀਤ ਸਿੰਘ ਸਿੱਧੂ ਨੂੰ ਜ਼ਿਲ੍ਹਾ ਮੋਗਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਅਤੇ ਇੰਚਾਰਜ ਹਲਕਾ ਬਾਘਾ ਪੁਰਾਣਾ ਦੀ ਪੁਰਜ਼ੋਰ ਸਿਫ਼ਾਰਸ਼ ‘ਤੇ ਕੀਤੀ ਗਈ ਹੈ।

ਮਾਸਟਰ ਅਮਰਜੀਤ ਸਿੰਘ ਬਰਾੜ ਪੱਤੋ ਨਮਿਤ ਅੰਤਿਮ ਅਰਦਾਸ ਭਲਕੇ 12-09-2026
ਠੱਠੀ ਭਾਈ, 11 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਿੰਡ ਬੰਬੀਹਾ ਭਾਈ ਦੇ ਸਰਬਜੀਤ ਸਿੰਘ ਸਿੱਧੂ ਨੂੰ ਜ਼ਿਲ੍ਹਾ ਮੋਗਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਅਤੇ ਇੰਚਾਰਜ ਹਲਕਾ ਬਾਘਾ ਪੁਰਾਣਾ ਦੀ ਪੁਰਜ਼ੋਰ ਸਿਫ਼ਾਰਸ਼ ‘ਤੇ ਕੀਤੀ ਗਈ ਹੈ। ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਸਰਬਜੀਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਆਗੂਆਂ ਵਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਲਈ ਉਹ ਹਮੇਸ਼ਾ ਧੰਨਵਾਦੀ ਰਹਿਣਗੇ ਅਤੇ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਪਾਰਟੀ ਵਰਕਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਸਰਬਜੀਤ ਸਿੰਘ ਸਿੱਧੂ ਨੂੰ ਜ਼ਿਲ੍ਹਾ ਮੋਗਾ ਦਾ ਮੀਤ ਪ੍ਰਧਾਨ ਬਣਾਏ ਜਾਣ ‘ਤੇ ਹਲਕਾ ਬਾਘਾ ਪੁਰਾਣਾ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਬਜੀਤ ਸਿੰਘ ਸਿੱਧੂ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਿਲ੍ਹੇ ਅਤੇ ਖ਼ਾਸ ਕਰਕੇ ਹਲਕਾ ਬਾਘਾ ਪੁਰਾਣਾ ਵਿਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਧੰਨਵਾਦ ਕਰਦਿਆਂ ਸਰਬਜੀਤ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਬੀ.ਕਾਮ. ਵਿਭਾਗ ਵਲੋਂ ਅਧਿਆਪਕ ਦਿਵਸ ਮਨਾਇਆ ਵਿਦਿਆਰਥੀਆਂ ਨੂੰ ਭਵਿੱਖ ’ਚ ਕੋਈ ਨਾ ਕੋਈ ਉੱਚ ਪਦਵ... ਅਗਲੀ ਖ਼ਬਰ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵਲੋਂ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ ਐਮ.ਪੀ. ਲੈਡ ਤਹਿਤ ਦਿੱਤੀਆਂ ਗਰਾਂਟਾਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।