ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਸਕੂਲ ਧੂੜਕੋਟ ਕਲਾਂ ਵਿਖੇ 23 ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ-ਚੇਅਰਮੈਨ ਦਵਿੰਦਰਪਾਲ ਸਿੰਘ
ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ ‘ਤੇ ਸਥਿਤ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਆਪਣਾ ਪੰਜਾਬ ਫਾਊਂਡੇਸ਼ਨ ਦੀ ਅਗਵਾਈ ਹੇਠ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਸਕੂਲ ਧੂੜਕੋਟ ਕਲਾਂ ਵਿਖੇ 23 ਸਤੰਬਰ 2026 ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ।
ਪ
ਪ੍ਰਧਾਨ ਜਗਜੀਤ ਸਿੰਘ ਧੂਰੀ ਤੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ।
12-09-2026
ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ ‘ਤੇ ਸਥਿਤ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਆਪਣਾ ਪੰਜਾਬ ਫਾਊਂਡੇਸ਼ਨ ਦੀ ਅਗਵਾਈ ਹੇਠ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਸਕੂਲ ਧੂੜਕੋਟ ਕਲਾਂ ਵਿਖੇ 23 ਸਤੰਬਰ 2026 ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ। ਮੇਰੀ ਪੰਜਾਬੀ ਮੇਰਾ ਮਾਣ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੰਜਾਬੀ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ। ਇਸ ਦਿਨ ਸਾਰੇ ਵਿਦਿਆਰਥੀ ਅਤੇ ਸਮੂਹ ਸਟਾਫ਼ ਆਪਣੇ ਦਸਤਖ਼ਤ ਪੰਜਾਬੀ ਵਿਚ ਕਰਨਗੇ ਅਤੇ ਇਸ ਦੀ ਤਸਵੀਰ ਵੀ ਸਾਂਝੀ ਕਰਨਗੇ। ਵਿਦਿਆਰਥੀ ਆਪਣੀ ਮੌਲਿਕ ਕਵਿਤਾ ਕਹਾਣੀ, ਵਿਚਾਰ ਜਾਂ ਕੋਈ ਯਾਦ ਪੰਜਾਬੀ ਵਿਚ ਲਿਖ ਕੇ ਸਾਂਝੀ ਕਰਨਗੇ। ਸਾਰੇ ਵਿਦਿਆਰਥੀ ਤੇ ਅਧਿਆਪਕ ਇਸ ਦਿਨ ਆਪਣੇ ਹੱਥੀ ਪੰਜਾਬੀ ਪੈਂਤੀ ਲਿਖ ਕੇ ਉਸ ਦੀ ਤਸਵੀਰ ਜਾਂ ਵੀਡੀਓ ਸਾਂਝੀ ਕਰਨਗੇ। ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਪੰਜਾਬੀ ਨੂੰ ਇਸ ਮੁਹਿੰਮ ਵਿਚ ਹਿੱਸਾ ਪਾਉਣਾ ਚਾਹੀਦਾ ਹੈ। ਕੈਂਬਰਿਜ ਸਕੂਲ ਮੋਗਾ ਅਤੇ ਸੈਕਰਡ ਹਾਰਟ ਸਕੂਲ ਧੂੜਕੋਟ ਕਲਾਂ ਹਮੇਸ਼ਾ ਆਪਣਾ ਪੰਜਾਬ ਫਾਊਂਡੇਸ਼ਨ ਦੁਆਰਾ ਆਰੰਭੇ ਹਰ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਂਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਆਪਣੇ ਘਰ ਦੇ ਬਜ਼ੁਰਗਾਂ ਨਾਲ ਪੰਜਾਬੀ ਵਿਚ ਗੱਲਬਾਤ ਕਰ ਕੇ ਉਨ੍ਹਾਂ ਤੋਂ ਪੁਰਾਣੀਆਂ ਕਹਾਣੀਆਂ, ਲੋਕ ਗੀਤ, ਮੁਹਾਵਰੇ ਪੁਰਾਣੀਆਂ ਯਾਦਾਂ ਸੁਣੋ ਅਤੇ ਹਰ ਇਕ ਪੰਜਾਬੀ ਇਕ ਪੰਜਾਬੀ ਕਿਤਾਬ ਜ਼ਰੂਰ ਖ਼ਰੀਦੇ ਅਤੇ ਪੜ੍ਹੇ। ਕਿਸੇ ਬੱਚੇ ਨੂੰ ਪੰਜਾਬੀ ਕਿਤਾਬ ਤੋਹਫ਼ੇ ਵਜੋਂ ਦਿਓ। ਇਕ ਦਿਨ ਲਈ ਨਹੀਂ ਸਗੋਂ ਸਥਾਈ ਤੌਰ ‘ਤੇ ਆਪਣੀ ਮੋਬਾਈਲ ਦੀ ਭਾਸ਼ਾ ਪੰਜਾਬੀ ਕਰੋ। ਪੰਜਾਬੀ ਵਿਚ ਹੀ ਸੋਸ਼ਲ ਮੀਡੀਆ ‘ਤੇ ਪੋਸਟ ਕਰੋ। ਦਵਿੰਦਰਪਾਲ ਸਿੰਘ ਨੇ ਮੋਗਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ 23 ਸਤੰਬਰ 2026 ਨੂੰ ਆਪਣੇ ਸਕੂਲਾਂ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਉਣ ਅਤੇ ਚੰਡੀਗੜ੍ਹ ਵਿਚ ਹੋਣ ਵਾਲੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ।