12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੀਆਂ ਖਿਡਾਰਨਾਂ ਨੇ ਰੈਸਲਿੰਗ ਮੁਕਾਬਲਿਆਂ ’ਚ ਗੋਲਡ ਮੈਡਲ ਜਿੱਤਿਆ

ਠੱਠੀ ਭਾਈ, 11 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਰੈਸਲਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਚੇਰੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਬੁੱਘੀਪੁਰਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੈਸਲਿੰਗ ਟੂਰਨਾਮੈਂਟ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਪੂਰੇ ਜੋਸ਼, ਮਿਹਨਤ ਅਤੇ ਲਗਨ ਨਾਲ ਭਾਗ ਲਿਆ।

ਅਜੀਤ ਡੈਸਕ 12-09-2026
ਠੱਠੀ ਭਾਈ, 11 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਰੈਸਲਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਚੇਰੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਬੁੱਘੀਪੁਰਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੈਸਲਿੰਗ ਟੂਰਨਾਮੈਂਟ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਪੂਰੇ ਜੋਸ਼, ਮਿਹਨਤ ਅਤੇ ਲਗਨ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਅਤੇ ਗੋਲਡ ਮੈਡਲ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ। ਸਕੂਲ ਪ੍ਰਿੰਸੀਪਲ ਮੈਡਮ ਇੰਦਰਵੀਰ ਕੌਰ ਨੇ ਇਸ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਬਾਰ੍ਹਵੀਂ ਆਰਟਸ ਦੀਆਂ ਵਿਦਿਆਰਥਣਾਂ ਖੁਸ਼ਮੀਤ ਕੌਰ ਅਤੇ ਜਸਕੀਰਤ ਕੌਰ, ਗਿਆਰ੍ਹਵੀਂ ਸਾਇੰਸ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ ਅਤੇ ਸੁਮਨਦੀਪ ਕੌਰ ਅਤੇ ਨੌਵੀਂ ਕਲਾਸ ਦੀ ਵਿਦਿਆਰਥਣ ਮਨਵੀਰ ਅਖ਼ਤਰ ਦੀ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਅਤੇ ਸਕੂਲ ਵਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਵੱਜੋ ਦਾ ਨਤੀਜਾ ਹੈ। ਖੇਡ ਵਿਭਾਗ ਦੀ ਅਧਿਆਪਕਾ ਮੈਡਮ ਕਰਮਜੀਤ ਕੌਰ ਨੇ ਵੀ ਖਿਡਾਰਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ, ਜੱਸਾ ਸਿੰਘ ਬਰਾੜ, ਅਜਮੇਰ ਸਿੰਘ, ਸਮੂਹ ਸਟਾਫ਼ ਨੇ ਖਿਡਾਰਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਕਾਂਗਰਸੀਆਂ ਵਲੋਂ ਹਰਪਾਲ ਚੀਮਾ ਨੂੰ ਤੁਰੰਤ ਬਰਖਾਸਤ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ - ਰੋਸ ਪ੍ਰਦਰਸ਼ਨ ਅਤੇ ਪੁਤਲੇ ਫੂਕ ਕੇ ਮ... ਅਗਲੀ ਖ਼ਬਰ ਕਿਸਾਨੀ ਸੰਘਰਸ਼ ਦੀ ਜਿੱਤ ਦੇ ਝੰਡੇ ਨਾਲ ਵਾਪਸ ਪਰਤੇ ਕਿਸਾਨ-ਮੁਖਤਿਆਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।