13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਜੋਤ ਕੌਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਨਿਯੁਕਤ ਹੋਣ ’ਤੇ ਚੇਅਰਮੈਨ ਦਵਿੰਦਰਪਾਲ ਸਿੰਘ ਸਟੇਟ ਅਵਾਰਡੀ ਨੇ ਵਧਾਈ ਦਿੱਤੀ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਸੀਨੀਅਰ ਐਗਜ਼ੀਕਿਊਟਿਵ ਅਤੇ ਉੱਘੀ ਸਮਾਜ ਸੇਵਕਾ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੈਨੇਟ ਦਾ ਮੈਂਬਰ ਨਿਯੁਕਤ ਹੋਣ ‘ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੇ ਵਿਸ਼ੇਸ਼ ਤੌਰ ‘ਤੇ ਵਧਾਈ ਭੇਜੀ। ਚੇਅਰਮੈਨ ਦਵਿੰਦਰ ਪਾਲ ਸਿੰਘ ਨੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਅਤੇ ਵਿਦਿਆਰਥੀ ਭਲਾਈ ਕਾਰਜਾਂ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ।

ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਸੀਨੀਅਰ ਐਗਜ਼ੀਕਿਊਟਿਵ ਅਤੇ ਉੱਘੀ ਸਮਾਜ ਸੇਵਕਾ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੈਨੇਟ ਦਾ ਮੈਂਬਰ ਨਿਯੁਕਤ ਹੋਣ ‘ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੇ ਵਿਸ਼ੇਸ਼ ਤੌਰ ‘ਤੇ ਵਧਾਈ ਭੇਜੀ। ਚੇਅਰਮੈਨ ਦਵਿੰਦਰ ਪਾਲ ਸਿੰਘ ਨੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਅਤੇ ਵਿਦਿਆਰਥੀ ਭਲਾਈ ਕਾਰਜਾਂ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ। ਇਸ ਸਮੇਂ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰਜੋਤ ਕੌਰ ਹਮਦਰਦ ਪਰਿਵਾਰ ਦੀ ਤਰ੍ਹਾਂ ਸਮਾਜ ਦੇ ਹਰ ਖੇਤਰ ਵਿਚ ਆਪਣੀ ਪਹਿਚਾਣ ਬਣਾ ਰਹੇ ਹਨ ਅਤੇ ਪਰਿਵਾਰ ਦੇ ਨਾਂਅ ਨੂੰ ਹੋਰ ਵੀ ਚਾਰ ਚੰਨ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਗੁਰਜੋਤ ਕੌਰ ਨੂੰ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਬਖ਼ਸ਼ਣ, ਉਹ ਇਸੇ ਤਰ੍ਹਾਂ ਹੋਰ ਵੀ ਵਧੀਆ ਢੰਗ ਨਾਲ ਸਮਾਜ ਸੇਵਾ ਕਰਦੇ ਰਹਿਣ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 41 ਮੁਕੱਦਮੇ ਦਰਜ, 62 ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਅਵਤਾਰ ਸਿੰਘ ਨੱਥੋਕੇ ਨੂੰ ਸੀਨੀਅਰ ਉਪ ਪ੍ਰਧਾਨ ਬਣਨ ’ਤੇ ਜਥੇਦਾਰ ਮਾਹਲਾ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।