13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖੇਤਾਂ ਵਾਲੀ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਮੇਨ ਚੌਕ ਵਿਚ ਲਗਾਇਆ ਰੋਸ ਧਰਨਾ

ਬਾਘਾ ਪੁਰਾਣਾ, 12 ਸਤੰਬਰ (ਟਿੰਕੂ ਕਾਠਪਾਲ)-ਖੇਤੀ ਖੇਤਰ ਵਿਚ ਬਿਜਲੀ ਦੀ ਮਾੜੀ ਸਪਲਾਈ ਤੋਂ ਤੰਗ ਆ ਕੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਾਘਾ ਪੁਰਾਣਾ ਦੇ ਮੇਨ ਚੌਕ ਵਿਚ ਸਵੇਰੇ 11 ਵਜੇ ਤੋਂ ਚੱਕਾ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 13-09-2026
ਬਾਘਾ ਪੁਰਾਣਾ, 12 ਸਤੰਬਰ (ਟਿੰਕੂ ਕਾਠਪਾਲ)-ਖੇਤੀ ਖੇਤਰ ਵਿਚ ਬਿਜਲੀ ਦੀ ਮਾੜੀ ਸਪਲਾਈ ਤੋਂ ਤੰਗ ਆ ਕੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਾਘਾ ਪੁਰਾਣਾ ਦੇ ਮੇਨ ਚੌਕ ਵਿਚ ਸਵੇਰੇ 11 ਵਜੇ ਤੋਂ ਚੱਕਾ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਸਮੇਂ ਝੋਨੇ ਦੀ ਫਸਲ ਨਿਸਾਰੇ ’ਤੇ ਹੈ ਅਤੇ ਫਸਲ ਨੂੰ ਪਾਣੀ ਦੀ ਸਖਤ ਜ਼ਰੂਰਤ ਹੈ ਪਰ ਬਿਜਲੀ ਨਾ ਮਿਲਣ ਕਾਰਨ ਖੇਤ ਸੁੱਕ ਚੁੱਕੇ ਹਨ ਜਿਸ ਨਾਲ ਝੋਨੇ ਅਤੇ ਹਰੇ ਚਾਰੇ (ਪੱਠਿਆਂ) ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਖੁਲਾਸਾ ਕੀਤਾ ਕਿ ਦੋ ਦਿਨ ਪਹਿਲਾਂ ਦਿੱਤੇ ਧਰਨੇ ਦੌਰਾਨ ਡੀ.ਐਸ.ਪੀ. ਬਾਘਾ ਪੁਰਾਣਾ ਦੀ ਹਾਜ਼ਰੀ ਵਿਚ ਪਾਵਰਕੌਮ ਦੇ ਐਕਸੀਅਨ ਨੇ ਵਿਸ਼ਵਾਸ ਦਿਵਾਇਆ ਸੀ ਕਿ ਬਿਜਲੀ ਦਾ ਸੁਚੱਜਾ ਪ੍ਰਬੰਧ ਕਰ ਦਿੱਤਾ ਜਾਵੇਗਾ ਪਰ ਪ੍ਰਸ਼ਾਸਨ ਆਪਣੇ ਵਾਅਦੇ ’ਤੇ ਖਰਾ ਨਹੀਂ ਉੱਤਰਿਆ ਇਸ ਕਰਕੇ ਵਾਅਦਾ ਖਿਲਾਫੀ ਤੋਂ ਦੁਖੀ ਹੋ ਕੇ ਅੱਜ ਕਿਸਾਨਾਂ ਨੂੰ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਾ ਪਿਆ।
ਪਿਛਲੀ ਖ਼ਬਰ ਪਿੰਡ ਸਲੀਣਾ ਤੋਂ ਵੱਡੀ ਗਿਣਤੀ ’ਚ ਨੌਜਵਾਨ ਅਕਾਲੀ ਦਲ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ਵਿਖੇ ਤਿੰਨ ਜਥੇਬੰਦੀਆਂ ਨੇ ਲਾਇਆ ਬਿਜਲੀ ਗਰਿੱਡ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।