13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹਲਕਾ ਨਿਹਾਲ ਸਿੰਘ ਵਾਲਾ ਦੀਆਂ ਧੀਆਂ ਨੂੰ ਵਿਧਾਇਕ ਬਿਲਾਸਪੁਰ ਨੇ ਵੰਡੇ ਨਿਯੁਕਤੀ ਪੱਤਰ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਮੁੱਖ ਦਫ਼ਤਰ ਵਿਖੇ 28 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ 23 ਨਿਯੁਕਤੀ ਪੱਤਰ ਵੰਡੇ ਸਨ।

ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਮੁੱਖ ਦਫ਼ਤਰ ਵਿਖੇ 28 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ 23 ਨਿਯੁਕਤੀ ਪੱਤਰ ਵੰਡੇ ਸਨ। ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਲੜਕੀਆਂ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਬਹੁਤ ਮਹੱਤਵਪੂਰਨ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਜ਼ਮੀਨੀ ਪੱਧਰ ‘ਤੇ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨਵ-ਨਿਯੁਕਤ ਲੜਕੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਨਿਯੁਕਤੀ ਪੱਤਰ ਮਿਲਣ ‘ਤੇ ਲੜਕੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸੁਖਦੀਪ ਸਿੰਘ ਰੋਡੇ ਜ਼ਿਲ੍ਹਾ ਸਕੱਤਰ ਨਿਯੁਕਤ ਅਗਲੀ ਖ਼ਬਰ ਬਿਜਲੀ ਕੱਟਾਂ ਤੋਂ ਸਤਾਏ ਲੋਕਾਂ ਨੇ ਮੋਗਾ-ਕੋਟ ਈਸੇ ਖਾਂ ਮੁੱਖ ਮਾਰਗ ਬੰਦ ਕਰਕੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।