13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਿਰਮਲ ਆਸ਼ਰਮ ਸਮਾਧਾਂ ਅਜੀਤਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਅਜੀਤਵਾਲ, 12 ਸਤੰਬਰ (ਹਰਦੇਵ ਸਿੰਘ ਮਾਨ)-ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਨਿਰਮਲ ਆਸ਼ਰਮ-ਡੇਰਾ ਸਮਾਧਾਂ ਬਾਬਾ ਖਜਾਨ ਸਿੰਘ ਅਜੀਤਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਦੀ ਦੇਖ-ਰੇਖ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਇਨ੍ਹਾਂ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 13-09-2026
ਅਜੀਤਵਾਲ, 12 ਸਤੰਬਰ (ਹਰਦੇਵ ਸਿੰਘ ਮਾਨ)-ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਨਿਰਮਲ ਆਸ਼ਰਮ-ਡੇਰਾ ਸਮਾਧਾਂ ਬਾਬਾ ਖਜਾਨ ਸਿੰਘ ਅਜੀਤਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਦੀ ਦੇਖ-ਰੇਖ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਇਨ੍ਹਾਂ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਤਿੰਨੋ ਦਿਨ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸਵੇਰ-ਸ਼ਾਮ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ। ਪਾਠ ਦੇ ਭੋਗ ਉਪਰੰਤ ਬਾਬਾ ਬਲਵਿੰਦਰ ਸਿੰਘ ਨੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਤੋਂ ਮਿਲਦੇ ਜੀਵਨ ਉਪਦੇਸ਼ਾਂ ਨਾਲ ਜੀਵਨ ਬਤੀਤ ਕਰਨ ਦੇ ਯਤਨ ਕਰਨੇ ਚਾਹੀਦੇ ਹਨ। ਇਸ ਦੌਰਾਨ ਭਾਈ ਬਿਕਰਮਜੀਤ ਸਿੰਘ, ਭਾਈ ਪਰਮਜੀਤ ਸਿੰਘ ਅਤੇ ਭਾਈ ਦਿਲਾਵਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ| ਕੀਰਤਨ ਉਪਰੰਤ ਭਾਈ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਨਾਲ ਜੋੜਦਿਆਂ ਕਥਾ-ਵਿਚਾਰਾਂ ਦੀ ਸਾਂਝ ਪਾਉਂਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਨਮੋਲ ਖਜ਼ਾਨੇ ਨੂੰ ਵਿਸ਼ਵ ਭਰ ਵਿਚ ਸਤਿਕਾਰ ਦਿੱਤਾ ਜਾਂਦਾ ਹੈ ਤੇ ਗੁਰੂ ਸਾਹਿਬ ਵਿਚ ਦਰਜ ਬਾਣੀ ਦੁਨੀਆ ਭਰ ਦੇ ਮਨੁੱਖਾਂ ਲਈ ਚਾਨਣ ਮੁਨਾਰਾ ਹੈ। ਇਸ ਦੌਰਾਨ ਵੱਡੀ ਗਿਣਤੀ ਸੰਗਤਾਂ ਤੇ ਸੇਵਾਦਾਰਾਂ ਨੇ ਹਾਜ਼ਰੀ ਲਗਵਾਈ। ਸੰਤ ਬਾਬਾ ਬਲਵਿੰਦਰ ਸਿੰਘ ਵਲੋਂ ਆਈਆਂ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ|
ਪਿਛਲੀ ਖ਼ਬਰ ਸੰਤ ਨਿਰੰਕਾਰੀ ਮੰਡਲ ਮੋਗਾ ਵਲੋਂ ਮੁਫ਼ਤ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ 15 ਨੂੰ ਮਾਨ ਦਲ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਮਨਾਇਆ ਜਾਵੇਗਾ ਜਮਹੂਰੀਅਤ ਦਿਹਾੜਾ-ਬਲਰਾਜ ਸਿੰਘ ਖ਼ਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।