ਮਾਂ ਭਗਵਤੀ ਦੇ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਪਾਵਨ ਜੋਤਾਂ ਦੀ ਵਿਸ਼ਾਲ ਸ਼ੋਭਾ ਯਾਤਰਾ ਰਹੇਗੀ ਖਿੱਚ ਦਾ ਕੇਂਦਰ-ਸੁਰਿੰਦਰਪਾਲ ਗੋਇਲ
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅਨਮੋਲ ਵੈਲਫੇਅਰ ਕਲੱਬ ਮੋਗਾ ਸਿਟੀ ਵਲੋਂ ਪ੍ਰਧਾਨ ਰਾਜੇਸ਼ ਅਰੋੜਾ ਦੀ ਅਗਵਾਈ ਹੇਠ 11 ਅਕਤੂਬਰ ਤੋਂ 20 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਖੇ ਨਵਰਾਤਰਿਆਂ ਦੇ ਸਬੰਧ ਵਿਚ ਕਰਵਾਏ ਜਾ ਰਹੇ ਮੇਲਾ ਮਈਆ ਦੇ ਧਾਰਮਿਕ ਸਮਾਗਮ ਨੂੰ ਲੈ ਕੇ 10 ਅਕਤੂਬਰ ਨੂੰ ਮਾਂ ਭਗਵਤੀ ਦੇ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਜਾ ਰਹੀਆਂ ਪਾਵਨ ਜੋਤਾਂ ਦੀ ਵਿਸ਼ਾਲ ਸ਼ੋਭਾ ਯਾਤਰਾ ਖਿੱਚ ਦਾ ਕੇਂਦਰ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੁਰਿੰਦਰਪਾਲ ਗੋਇਲ ਛਿੰਦਾ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਦੂਰ-ਦੁਰਾਡੇ ਸਥਿਤ ਮਾਂ ਭਗਵਤੀ ਦੇ ਸ਼ਕਤੀਪੀਠਾਂ ਦੇ ਦਰਸ਼ਨ ਕਰਨ ਲਈ ਨਹੀਂ ਜਾ ਸਕਦੇ, ਉਨ੍ਹਾਂ ਲਈ ਇਕੋ ਸਥਾਨ ‘ਤੇ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਜਾ ਰਹੀਆਂ ਪਾਵਨ ਜੋਤਾਂ ਦੇ ਦਰਸ਼ਨ ਕਰਨਾ ਬਹੁਤ ਹੀ ਸੁਭਾਗ ਵਾਲੀ ਗੱਲ ਹੋਵੇਗੀ।
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅਨਮੋਲ ਵੈਲਫੇਅਰ ਕਲੱਬ ਮੋਗਾ ਸਿਟੀ ਵਲੋਂ ਪ੍ਰਧਾਨ ਰਾਜੇਸ਼ ਅਰੋੜਾ ਦੀ ਅਗਵਾਈ ਹੇਠ 11 ਅਕਤੂਬਰ ਤੋਂ 20 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਖੇ ਨਵਰਾਤਰਿਆਂ ਦੇ ਸਬੰਧ ਵਿਚ ਕਰਵਾਏ ਜਾ ਰਹੇ ਮੇਲਾ ਮਈਆ ਦੇ ਧਾਰਮਿਕ ਸਮਾਗਮ ਨੂੰ ਲੈ ਕੇ 10 ਅਕਤੂਬਰ ਨੂੰ ਮਾਂ ਭਗਵਤੀ ਦੇ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਜਾ ਰਹੀਆਂ ਪਾਵਨ ਜੋਤਾਂ ਦੀ ਵਿਸ਼ਾਲ ਸ਼ੋਭਾ ਯਾਤਰਾ ਖਿੱਚ ਦਾ ਕੇਂਦਰ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੁਰਿੰਦਰਪਾਲ ਗੋਇਲ ਛਿੰਦਾ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਦੂਰ-ਦੁਰਾਡੇ ਸਥਿਤ ਮਾਂ ਭਗਵਤੀ ਦੇ ਸ਼ਕਤੀਪੀਠਾਂ ਦੇ ਦਰਸ਼ਨ ਕਰਨ ਲਈ ਨਹੀਂ ਜਾ ਸਕਦੇ, ਉਨ੍ਹਾਂ ਲਈ ਇਕੋ ਸਥਾਨ ‘ਤੇ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਜਾ ਰਹੀਆਂ ਪਾਵਨ ਜੋਤਾਂ ਦੇ ਦਰਸ਼ਨ ਕਰਨਾ ਬਹੁਤ ਹੀ ਸੁਭਾਗ ਵਾਲੀ ਗੱਲ ਹੋਵੇਗੀ। ਉਨ੍ਹਾਂ ਦੱਸਿਆ ਕਿ 26 ਸਿੱਧਪੀਠਾਂ ਤੋਂ ਮਹਾਮਾਈ ਦੀਆਂ ਪਵਿੱਤਰ ਜੋਤਾਂ ਦੇ ਨਾਲ-ਨਾਲ ਸ੍ਰੀ ਬਾਲਾ ਜੀ ਮਹਾਰਾਜ ਸਾਲਾਸਰ ਧਾਮ ਅਤੇ ਭੈਰਵ ਨਾਥ ਬਾਬਾ ਦੀ ਪਵਿੱਤਰ ਜੋਤ ਵੀ ਜੰਮੂ-ਕਸ਼ਮੀਰ ਸਥਿਤ ਕਟੜਾ ਤੋਂ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਲਿਆਂਦੀ ਜਾਵੇਗੀ। ਸੁਰਿੰਦਰਪਾਲ ਗੋਇਲ ਨੇ ਦੱਸਿਆ ਕਿ 10 ਅਕਤੂਬਰ ਨੂੰ ਮੋਗਾ ਦੇ ਗੀਤਾ ਭਵਨ ਤੋਂ ਪਾਵਨ ਜੋਤਾਂ ਦੀ ਵਿਸ਼ਾਲ ਸ਼ੋਭਾ ਯਾਤਰਾ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਕੱਢੀ ਜਾਵੇਗੀ। ਉਨ੍ਹਾਂ ਦੱਸਿਆ ਕਿ 11 ਅਕਤੂਬਰ ਤੋਂ 20 ਅਕਤੂਬਰ ਤੱਕ ਰੋਜ਼ਾਨਾ ਮਾਂ ਭਗਵਤੀ ਦੀਆਂ ਚੌਕੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿਚ ਪ੍ਰਸਿੱਧ ਭਜਨ ਸਮਰਾਟ ਮਾਂ ਭਗਵਤੀ ਦਾ ਗੁਣਗਾਨ ਕਰ ਕੇ ਸੰਗਤ ਨੂੰ ਨਿਹਾਲ ਕਰਨਗੇ।