15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੇ ਅਧਿਆਪਕਾਂ ਦਾ ਬਾਬਾ ਫਰੀਦ ਬੈ ਸਟ ਟੀਚਰ ਐਵਾਰਡ-2026 ਨਾਲ ਸਨਮਾਨ

ਠੱਠੀ ਭਾਈ, 14 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਪ੍ਰਿੰਸੀਪਲ ਅਤੇ ਇਕ ਅਧਿਆਪਕ ਨੂੰ ਬਾਬਾ ਫਰੀਦ ਬੈੱਸਟ ਟੀਚਰ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਇੰਦਰਵੀਰ ਕੌਰ ਨੂੰ ਬੈੱਸਟ ਪ੍ਰਿੰਸੀਪਲ ਐਵਾਰਡ ਅਤੇ ਸ੍ਰੀਮਤੀ ਸੁਖਵੀਰ ਕੌਰ ਨੂੰ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 15-09-2026
ਠੱਠੀ ਭਾਈ, 14 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਪ੍ਰਿੰਸੀਪਲ ਅਤੇ ਇਕ ਅਧਿਆਪਕ ਨੂੰ ਬਾਬਾ ਫਰੀਦ ਬੈੱਸਟ ਟੀਚਰ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਇੰਦਰਵੀਰ ਕੌਰ ਨੂੰ ਬੈੱਸਟ ਪ੍ਰਿੰਸੀਪਲ ਐਵਾਰਡ ਅਤੇ ਸ੍ਰੀਮਤੀ ਸੁਖਵੀਰ ਕੌਰ ਨੂੰ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਸਿੱਖਿਆ ਦੇ ਖੇਤਰ ਵਿਚ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੇ ਸਨਮਾਨ ਵਜੋਂ ਪ੍ਰਦਾਨ ਕੀਤੇ ਗਏ। ਇਸ ਮਾਣਮੱਤੀ ਪ੍ਰਾਪਤੀ ‘ਤੇ ਡੇਰਾ ਭੋਰੇ ਵਾਲੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਪ੍ਰਬੰਧਕ ਕਮੇਟੀ ਮੈਂਬਰ ਚਰਨਜੀਤ ਸਿੰਘ ਗੱਬੀ, ਅਜਮੇਰ ਸਿੰਘ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ ਅਤੇ ਜੱਸਾ ਸਿੰਘ ਬਰਾੜ ਵਲੋਂ ਦੋਵਾਂ ਅਧਿਆਪਕਾਵਾਂ ਨੂੰ ਹਾਰਦਿਕ ਵਧਾਈ ਦਿੱਤੀ ਗਈ। ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਵੀ ਉਤਸ਼ਾਹ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ। ਸਕੂਲ ਦੀ ਇਸ ਪ੍ਰਾਪਤੀ ਨਾਲ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੱਧਨੀ ਕਲਾਂ ਵਿਖੇ ਕੀਤੀ ਜਾਣ ਵਾਲੀ ਰੈਲੀ ਵਿਰੋਧੀਆਂ ਦੇ ਭੁਲੇਖੇ ਕਰੇਗੀ ਦੂਰ-ਭਾਰਤੀ ਪੱਤੋ ਅਗਲੀ ਖ਼ਬਰ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵਲੋਂ ਗ਼ੈਰ ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।