15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੱਧਨੀ ਕਲਾਂ ਵਿਖੇ ਕੀਤੀ ਜਾਣ ਵਾਲੀ ਰੈਲੀ ਵਿਰੋਧੀਆਂ ਦੇ ਭੁਲੇਖੇ ਕਰੇਗੀ ਦੂਰ-ਭਾਰਤੀ ਪੱਤੋ

ਨਿਹਾਲ ਸਿੰਘ ਵਾਲਾ, 14 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਮਿਸ਼ਨ ਤਹਿਤ ਹਲਕਾ ਵਾਈਜ਼ ਕੀਤੀਆਂ ਜਾ ਰਹੀਆਂ ਰੈਲੀਆਂ ਅਨੁਸਾਰ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ ਵਿਖੇ ਭਲਕੇ 16 ਸਤੰਬਰ ਨੂੰ ਕੀਤੀ ਜਾਣ ਵਾਲੀ ਰੈਲੀ ਵਿਰੋਧੀ ਪਾਰਟੀ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਪੰਜਾਬ ਅੰਦਰ 2027 ‘ਚ ਬਣਨ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਸਰਕਾਰ ਲਿਆਉਣ ਲਈ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 15-09-2026
ਨਿਹਾਲ ਸਿੰਘ ਵਾਲਾ, 14 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਮਿਸ਼ਨ ਤਹਿਤ ਹਲਕਾ ਵਾਈਜ਼ ਕੀਤੀਆਂ ਜਾ ਰਹੀਆਂ ਰੈਲੀਆਂ ਅਨੁਸਾਰ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ ਵਿਖੇ ਭਲਕੇ 16 ਸਤੰਬਰ ਨੂੰ ਕੀਤੀ ਜਾਣ ਵਾਲੀ ਰੈਲੀ ਵਿਰੋਧੀ ਪਾਰਟੀ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਪੰਜਾਬ ਅੰਦਰ 2027 ‘ਚ ਬਣਨ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਸਰਕਾਰ ਲਿਆਉਣ ਲਈ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਵੇਲੇ ਹੋਏ ਵਿਕਾਸ ਦੇ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕ ਵੱਡੀ ਪੱਧਰ ‘ਤੇ ਕਿਨਾਰਾ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ । ਉਨ੍ਹਾਂ ਦੱਸਿਆ ਕਿ ਰੈਲੀ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਉਣ ਉਪਰੰਤ ਵੱਡੇ ਪੱਧਰ ‘ਤੇ ਤਿਆਰੀਆਂ ਚੱਲ ਰਹੀਆਂ ਹਨ ਤਾਂ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਨੌਜਵਾਨ ਵੀਰ, ਮਾਵਾਂ-ਭੈਣਾਂ, ਬਜ਼ੁਰਗ ਸਾਰੇ ਮਿਲ ਕੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੱਧਨੀ ਕਲਾਂ ਵਿਖੇ 16 ਸਤੰਬਰ ਨੂੰ ਹੋਣ ਵਾਲੀ ਇਤ ਿਹਾਸਿਕ ਰੈਲੀ ਵਿਰੋਧੀਆਂ ਦੀ ਜਿੱਥੇ ਨੀਂਦ ਉਡਾ ਦੇਵੇਗੀ ਉੱਥੇ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੇ ਗਠਨ ਦਾ ਆਗਾਜ਼ ਕਰੇਗੀ।
ਪਿਛਲੀ ਖ਼ਬਰ ਪੀ.ਏ.ਸੀ. ਮੈਂਬਰ ਪੱਪੂ ਰਾਮੂੰਵਾਲਾ ਦੇ ਗ੍ਰਹਿ ਹੋਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੇ ਅਧਿਆਪਕਾਂ ਦਾ ਬਾਬਾ ਫਰੀਦ ਬੈ ਸਟ ਟੀਚਰ ਐਵਾਰਡ-2026 ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।