15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਇਸਤਰੀ ਸਤਿਸੰਗ ਸਭਾ ਵਲੋਂ 52ਵਾਂ 13 ਰੋਜ਼ਾ ਸਾਲਾਨਾ ਸਮਾਗਮ ਅੱਜ ਤੋਂ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਇਸਤਰੀ ਸਤਿਸੰਗ ਸਭਾ ਗੁਰਦੁਆਰਾ ਬੀਬੀ ਕਾਹਨ ਕੌਰ ਵਲੋਂ 52ਵਾਂ 13 ਰੋਜ਼ਾ ਸਾਲਾਨਾ ਕੀਰਤਨ ਸਮਾਗਮ ਅੱਜ ਮਿਤੀ 15 ਸਤੰਬਰ ਤੋਂ 27 ਸਤੰਬਰ ਤੱਕ ਦੁਪਹਿਰ 2 ਵਜੇ ਤੋਂ 4:30 ਵਜੇ ਤੱਕ ਇਲਾਕੇ ਤੇ ਸ਼ਹਿਰ ਦੀਆਂ ਇਸਤਰੀ ਸਤਿਸੰਗ ਸਭਾਵਾਂ, ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਤੇ ਸਾਰੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਨੇੜੇ ਰੇਲਵੇ ਫਾਟਕ ਮੇਨ ਬਾਜ਼ਾਰ ਮੋਗਾ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੀ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਤਨਾਮ ਸਿੰਘ ਬੀ.

ਅਜੀਤ ਡੈਸਕ 15-09-2026
ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਇਸਤਰੀ ਸਤਿਸੰਗ ਸਭਾ ਗੁਰਦੁਆਰਾ ਬੀਬੀ ਕਾਹਨ ਕੌਰ ਵਲੋਂ 52ਵਾਂ 13 ਰੋਜ਼ਾ ਸਾਲਾਨਾ ਕੀਰਤਨ ਸਮਾਗਮ ਅੱਜ ਮਿਤੀ 15 ਸਤੰਬਰ ਤੋਂ 27 ਸਤੰਬਰ ਤੱਕ ਦੁਪਹਿਰ 2 ਵਜੇ ਤੋਂ 4:30 ਵਜੇ ਤੱਕ ਇਲਾਕੇ ਤੇ ਸ਼ਹਿਰ ਦੀਆਂ ਇਸਤਰੀ ਸਤਿਸੰਗ ਸਭਾਵਾਂ, ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਤੇ ਸਾਰੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਨੇੜੇ ਰੇਲਵੇ ਫਾਟਕ ਮੇਨ ਬਾਜ਼ਾਰ ਮੋਗਾ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੀ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਤਨਾਮ ਸਿੰਘ ਬੀ.ਏ. ਨੇ ਦੱਸਿਆ ਕਿ ਇਸ 13 ਰੋਜ਼ਾ ਕੀਰਤਨ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਮਿਤੀ 15 ਸਤੰਬਰ ਨੂੰ ਦੁਪਹਿਰ 2 ਵਜੇ ਤੋਂ 3 ਵਜੇ ਤੱਕ ਗੁਰਦੁਆਰਾ ਬੀਬੀ ਕਾਹਨ ਕੌਰ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ ਉਪਰੰਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਦੀਆਂ ਇਸਤਰੀ ਸਤਿਸੰਗ ਸਭਾਵਾਂ ਵਲੋਂ 3 ਵਜੇ ਤੋਂ 4:30 ਵਜੇ ਤੱਕ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੰਤ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਾਲਾਨਾ ਬਰਸੀ ਤੇ ਯੱਗ ਸਮਾਗਮ 20 ਤੋਂ ਅਗਲੀ ਖ਼ਬਰ ਪੀ.ਏ.ਸੀ. ਮੈਂਬਰ ਪੱਪੂ ਰਾਮੂੰਵਾਲਾ ਦੇ ਗ੍ਰਹਿ ਹੋਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।