ਵਿਧਾਇਕ ਬਿਲਾਸਪੁਰ ਨੇ ਤੀਰਥ ਯਾਤਰਾ ਵਾਲੀ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੀੜ ਰਾਊਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਤੀਰਥ ਯਾਤਰਾ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।
ਅਜੀਤ ਡੈਸਕ
16-09-2026