16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡਿਪਟੀ ਕਮਿਸ਼ਨਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ 9, 10 ਤੇ 11 ਸਬੰਧੀ ਸੂਚੀਆਂ ਸੌਂਪੀਆਂ ਜ਼ਿਲ੍ਹਾ ਮੋਗਾ ’ਚ ਫਾਰਮ ਨੰਬਰ 6, 6-ਏ, 7 ਤੇ 8 ਰਾਹੀਂ ਕੁੱਲ 48,000 ਅਰਜ਼ੀਆਂ ਪ੍ਰਾਪਤ ਹੋਈਆਂ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਤਹਿਤ ਜ਼ਿਲ੍ਹਾ ਮੋਗਾ ਵਿਚ ਚੱਲ ਰਹੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਭਾਗੀਦਾਰੀ ਵਾਲਾ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਨੰਬਰ 9, 10 ਅਤੇ 11 ਨਾਲ ਸਬੰਧਿਤ ਸੂਚੀਆਂ ਸੌਂਪੀਆਂ ਗਈਆਂ। ਇਹ ਸੂਚੀਆਂ ਫਾਰਮ ਨੰਬਰ 6, 6-ਏ, 7 ਅਤੇ 8 ਰਾਹੀਂ ਪ੍ਰਾਪਤ ਹੋਈਆਂ ਅਰਜ਼ੀਆਂ ਨਾਲ ਸਬੰਧਿਤ ਹਨ।

ਅਜੀਤ ਡੈਸਕ 16-09-2026
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਤਹਿਤ ਜ਼ਿਲ੍ਹਾ ਮੋਗਾ ਵਿਚ ਚੱਲ ਰਹੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਭਾਗੀਦਾਰੀ ਵਾਲਾ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਨੰਬਰ 9, 10 ਅਤੇ 11 ਨਾਲ ਸਬੰਧਿਤ ਸੂਚੀਆਂ ਸੌਂਪੀਆਂ ਗਈਆਂ। ਇਹ ਸੂਚੀਆਂ ਫਾਰਮ ਨੰਬਰ 6, 6-ਏ, 7 ਅਤੇ 8 ਰਾਹੀਂ ਪ੍ਰਾਪਤ ਹੋਈਆਂ ਅਰਜ਼ੀਆਂ ਨਾਲ ਸਬੰਧਿਤ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ 25 ਜੂਨ 2026 ਤੋਂ ਸ਼ੁਰੂ ਕੀਤਾ ਗਿਆ ਸੀ। ਇਸ ਤਹਿਤ 25 ਜੂਨ ਤੋਂ 3 ਅਗਸਤ 2026 ਤੱਕ ਬੂਥ ਪੱਧਰ ਦੇ ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ ਅਤੇ ਲੋੜੀਂਦੇ ਫਾਰਮ ਪ੍ਰਾਪਤ ਕੀਤੇ ਗਏ। ਇਸ ਤੋਂ ਬਾਅਦ 13 ਅਗਸਤ ਨੂੰ ਡਰਾਫ਼ਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ ਦੇ ਪ੍ਰਕਾਸ਼ਨ ਉਪਰੰਤ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਗਏ। ਇਸ ਮਿਆਦ ਦੌਰਾਨ ਜ਼ਿਲ੍ਹੇ ਵਿਚ ਫਾਰਮ ਨੰਬਰ 6 ਰਾਹੀਂ ਨਵੇਂ ਵੋਟਰਾਂ ਦੇ ਨਾਮ ਸ਼ਾਮਲ ਕਰਨ ਲਈ 25, 279 ਅਰਜ਼ੀਆਂ, ਫਾਰਮ ਨੰਬਰ 6-ਏ ਰਾਹੀਂ 252 ਅਰਜ਼ੀਆਂ, ਫਾਰਮ ਨੰਬਰ 7 ਰਾਹੀਂ ਵੋਟਰ ਸੂਚੀ ਵਿਚੋਂ ਨਾਮ ਹਟਾਉਣ ਸਬੰਧੀ 3,862 ਅਰਜ਼ੀਆਂ ਅਤੇ ਫਾਰਮ ਨੰਬਰ 8 ਰਾਹੀਂ ਵੇਰਵਿਆਂ ਵਿਚ ਸੋਧ ਲਈ 18,607 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਤਰ੍ਹਾਂ ਕੁੱਲ 48,000 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਬੰਧਿਤ ਸੂਚੀਆਂ ਮੁਹੱਈਆ ਕਰਵਾਉਣ ਦਾ ਮੁੱਖ ਉਦੇਸ਼ ਵੋਟਰ ਸੂਚੀ ਦੀ ਸੁਧਾਈ ਪ੍ਰਕਿਰਿਆ ਵਿਚ ਪਾਰਦਰਸ਼ਤਾ, ਨਿਰਪੱਖਤਾ ਅਤੇ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਇਨ੍ਹਾਂ ਸੂਚੀਆਂ ਦੀ ਆਪਣੇ ਪੱਧਰ ‘ਤੇ ਬਾਰੀਕੀ ਨਾਲ ਜਾਂਚ ਕਰ ਸਕਦੇ ਹਨ ਅਤੇ ਜੇਕਰ ਕਿਸੇ ਅਰਜ਼ੀ ਜਾਂ ਵੋਟਰ ਦੇ ਵੇਰਵਿਆਂ ਸਬੰਧੀ ਕੋਈ ਤੱਥ ਜਾਂ ਇਤਰਾਜ਼ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਚੋਣ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀ ਜਾਂਚ ਅਤੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ 2026 ਤੱਕ ਮੁਕੰਮਲ ਕੀਤੀ ਜਾਵੇਗੀ ਅਤੇ ਇਸ ਉਪਰੰਤ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਵਿਚ ਪੂਰਨ ਸਹਿਯੋਗ ਦੇਣ ਅਤੇ ਵੋਟਰ ਸੂਚੀਆਂ ਦੀ ਜਾਂਚ ਵਿਚ ਸਰਗਰਮ ਭੂਮਿਕਾ ਨਿਭਾਉਣ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ ਅਗਲੀ ਖ਼ਬਰ ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।