18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਰਸਮੀ ਸ਼ੁਰੂਆਤ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਅਤੇ ਡੀ. ਡਬਲਿਊ.

ਅਜੀਤ ਡੈਸਕ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਅਤੇ ਡੀ.ਡਬਲਿਊ.ਐਸ.ਐਸ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਚ ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਅੱਜ ਰਸਮੀ ਤੌਰ ‘ਤੇ ਸ਼ੁਰੂਆਤ ਕੀਤੀ ਗਈ। ਇਹ ਵਿਸ਼ੇਸ਼ ਸਵੱਛਤਾ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਸਵੱਛ ਅਤੇ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣਾ ਹੈ। ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ, ਪੰਚਾਇਤ ਅਤੇ ਸਮਾਜਿਕ ਸੰਸਥਾ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਹੋਰਨਾਂ ਨੂੰ ਵੀ ਸਵੱਛਤਾ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਡਾ. ਅਮਨਦੀਪ ਕੌਰ ਅਰੋੜਾ ਵਲੋਂ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਨੂੰ ਸਵੱਛਤਾ ਹੀ ਸੇਵਾ-2026 ਮੁਹਿੰਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਪੰਚਾਇਤ ਨੁਮਾਇੰਦਿਆਂ ਨੂੰ ਆਪਣੇ ਪਿੰਡਾਂ ਵਿਚ ਸਫ਼ਾਈ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ, ਗਿੱਲੇ ਅਤੇ ਸੁੱਕੇ ਕੂੜੇ ਦੀ ਯੋਗ ਸੰਭਾਲ ਅਤੇ ਸਾਫ਼-ਸੁਥਰੇ ਜਨਤਕ ਸਥਾਨਾਂ ਦੀ ਸੰਭਾਲ ਲ ਈ ਪ੍ਰੇਰਿਤ ਕਰਨ ‘ਤੇ ਜ਼ੋਰ ਦਿੱਤਾ। ਇਸ ਮੁਹਿੰਮ ਤਹਿਤ ਪਿੰਡਾਂ ਵਿਚ ਸਫ਼ਾਈ ਗਤੀਵਿਧੀਆਂ, ਜਾਗਰੂਕਤਾ ਕਾਰਜ-ਕਰਮ, ਜਨਤਕ ਸਥਾਨਾਂ ਦੀ ਸਫ਼ਾਈ ਅਤੇ ਸਵੱਛਤਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਦੋ ਰੋਜ਼ਾ ਸੀ.ਬੀ.ਐਸ.ਈ. ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਅਗਲੀ ਖ਼ਬਰ ਹਲਕਾ ਬਾਘਾ ਪੁਰਾਣਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਇਸਤਰੀ ਵਿੰਗ ਨੂੰ ਸਰਕਲ ਅਨੁਸਾਰ ਪ੍ਰਧਾਨ ਨਿਯੁਕਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।