20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੌਜਵਾਨ ਆਗੂ ਵਰੁਣ ਜੈਦਕਾ ਭਾਜਪਾ ਵਿਚ ਸ਼ਾਮਿਲ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਨੌਜਵਾਨ ਆਗੂ ਵਰੁਣ ਜੈਦਕਾ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਿਲ ਹੋ ਗਏ ਹਨ। ਜ਼ਿਲ੍ਹਾ ਭਾਜਪਾ ਪ੍ਰਧਾਨ ਡਾ.

ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਨੌਜਵਾਨ ਆਗੂ ਵਰੁਣ ਜੈਦਕਾ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਿਲ ਹੋ ਗਏ ਹਨ। ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਡਾ. ਹਰਜੋਤ ਕਮਲ ਨੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਨੂੰ ਅਪੀਲ ਕੀਤੀ ਕਿ ਉਹ ਵਰੁਣ ਜੈਦਕਾ ਨੂੰ ਯੁਵਾ ਮੋਰਚੇ ਵਿਚ ਸ਼ਾਮਿ ਲ ਕਰਨ ਤਾਂ ਜੋ ਉਨ੍ਹਾਂ ਦੀ ਨੌਜਵਾਨ ਊਰਜਾ, ਸਰਗਰਮੀ ਅਤੇ ਸੰਗਠਨਾਤਮਿਕ ਯੋਗਤਾਵਾਂ ਨੂੰ ਪਾਰਟੀ ਲਈ ਬਿਹਤਰ ਢੰਗ ਨਾਲ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਕਿਸੇ ਵੀ ਸੰਗਠਨ ਨੂੰ ਮਜ਼ਬੂਤ ਬਣਾਉਂਦੀ ਹੈ ਅਤੇ ਵਰੁਣ ਜੈਦਕਾ ਵਰਗੇ ਨੌਜਵਾਨ ਕਾਰਕੁਨਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਦਾ ਸੰਗਠਨਾਤਮਿਕ ਆਧਾਰ ਹੋਰ ਮਜ਼ਬੂਤ ਹੋਵੇਗਾ। ਵਰੁਣ ਜੈਦਕਾ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਕੇ ਬਹੁਤ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਕਿਸੇ ਵੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਵਰੁਣ ਜੈਦਕਾ ਦਾ ਭਾਜਪਾ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਭਾਗ ਸਿੰਘ ਕਾਲਜ ਸੁਖਾਨੰਦ ਦੀ ਝੰਡੀ ਅਗਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਲੁਧਿਆਣਾ ਨਿਵਾਸੀ 85 ਸਾਲਾ ਬਜ਼ੁਰਗ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ ਬਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।