ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ’ਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਨਵਾਂ ਕਮਿਊਨਿਟੀ ਹਾਲ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
ਵਿਧਾਇਕਾ ਡਾ. ਅਰੋੜਾ ਨੇ ਨੀਂਹ ਪੱਥਰ ਰੱਖ ਕੇ ਉਸਾਰੀ ਕਾਰਜ ਦੀ ਕੀਤੀ ਸ਼ੁਰੂਆਤ
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਮੋਗਾ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖ ਕੇ ਉਸਾਰੀ ਕਾਰਜ ਦੀ ਸ਼ੁਰੂਆਤ ਕਰਵਾਈ।
ਭ
ਭਾਕਿਯੂ ਖੋਸਾ ਵਲੋਂ ਕੋਟ ਸਦਰ ਖਾਂ ਇਕਾਈ ਦੇ ਗਠਨ ਸਮੇਂ ਦਾ ਦ੍ਰਿਸ਼| ਤਸਵੀਰ : ਗੁਰਮੀਤ ਸਿੰਘ ਖਾਲਸਾ
21-09-2026
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਮੋਗਾ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖ ਕੇ ਉਸਾਰੀ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਪਿੰਡ ਦੀਆਂ ਤਿੰਨਾਂ ਪੰਚਾਇਤਾਂ ਦੇ ਨੁਮਾਇੰਦੇ, ਸਰਪੰਚ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਮਿਊਨਿਟੀ ਹਾਲ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਸਾਂਝੇ ਸਮਾਗਮ ਕਰਵਾਉਣ ਲਈ ਇਕ ਬਿਹਤਰ ਸਹੂਲਤ ਉਪਲਬਧ ਹੋਵੇਗੀ। ਲੰਮੇ ਸਮੇਂ ਤੋਂ ਚੱਲੀ ਆ ਰਹੀ ਇਸ ਮੰਗ ਦੇ ਪੂਰਾ ਹੋਣ ਨਾਲ ਪਿੰਡ ਵਾਸੀਆਂ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ। ਵਿਧਾਇਕ ਡਾ. ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਰੱਖੀਆਂ ਜਾ ਰਹੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਨਿਰੰਤਰ ਅੱਗੇ ਵਧਾਉਂਦਿਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਚਾਇਤ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮਿਊਨਿਟੀ ਹਾਲ ਬਣਨ ਨਾਲ ਪਿੰਡ ਵਿਚ ਹੋਣ ਵਾਲੇ ਸਾਂਝੇ ਸਮਾਗਮਾਂ ਲਈ ਇੱਕ ਢੁਕਵੀਂ ਥਾਂ ਉਪਲਬਧ ਹੋਵੇਗੀ।