22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਸਮਰਪਿਤ ਪੰਜ ਰਾਜਾਂ ’ਚ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ’ਚ 55 ਹਜ਼ਾਰ ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਦੇਸ਼ ਦੇ ਪੰਜ ਸੂਬਿਆਂ ਵਿਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ 55 ਹਜਾਰ ਤੋ ਵੱਧ ਖਿਡਾਰੀ ਅਤੇ 3400 ਤੋ ਵੱਧ ਟੀਮਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਰਹੀਆਂ ਹਨ ਇਸੇ ਕੜੀ ਤਹਿਤ ਮੋਗਾ ਸਮੇਤ ਕਰੀਬ 70 ਖੇਡ ਮੈਦਾਨਾਂ ਵਿਚ ਮੁਕਾਬਲੇ ਕਰਵਾਏ ਜਾ ਰਹੇ ਹਨ । ਮੋਗਾ ਦੇ ਖੇਡ ਸਟੇਡੀਅਮ ਵਿਚ ਕਰਵਾਈ ਜਾ ਰਹੀ ਨਮੋ ਐਥਲੀਟ ਦੌਰਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦਿਆਂ ਕਿਹਾ ਗਿਆ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇਕ ਸੂਬੇ ਤੱਕ ਸੀਮਤ ਨਹੀ ਸਗੋਂ ਇਹ ਪੂਰੇ ਸਮਾਜ ਨਾਲ ਜੁੜਿਆਂ ਗੰਭੀਰ ਮਸਲਾ ਹੈ।

ਅਜੀਤ ਡੈਸਕ 22-09-2026
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਦੇਸ਼ ਦੇ ਪੰਜ ਸੂਬਿਆਂ ਵਿਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ 55 ਹਜਾਰ ਤੋ ਵੱਧ ਖਿਡਾਰੀ ਅਤੇ 3400 ਤੋ ਵੱਧ ਟੀਮਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਰਹੀਆਂ ਹਨ ਇਸੇ ਕੜੀ ਤਹਿਤ ਮੋਗਾ ਸਮੇਤ ਕਰੀਬ 70 ਖੇਡ ਮੈਦਾਨਾਂ ਵਿਚ ਮੁਕਾਬਲੇ ਕਰਵਾਏ ਜਾ ਰਹੇ ਹਨ । ਮੋਗਾ ਦੇ ਖੇਡ ਸਟੇਡੀਅਮ ਵਿਚ ਕਰਵਾਈ ਜਾ ਰਹੀ ਨਮੋ ਐਥਲੀਟ ਦੌਰਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦਿਆਂ ਕਿਹਾ ਗਿਆ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇਕ ਸੂਬੇ ਤੱਕ ਸੀਮਤ ਨਹੀ ਸਗੋਂ ਇਹ ਪੂਰੇ ਸਮਾਜ ਨਾਲ ਜੁੜਿਆਂ ਗੰਭੀਰ ਮਸਲਾ ਹੈ। ਇਸ ਲਈ ਇਸ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਜੁੜ ਕੇ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਿਆਸੀ ਸਲਾਹਕਾਰ ਤਰੁਣ ਭੰਡਾਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਉੱਘੇ ਸਮਾਜ ਸੇਵੀ ਤੇ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਮੈਡਮ ਮਨਿੰਦਰ ਕੌਰ ਸਲੀਣਾ ਸੀ. ਭਾਜਪਾ ਆਗੂ, ਇਸ਼ਾਰਾ ਸਿੰਘ ਭਾਜਪਾ ਆਗੂ, ਬਿੰਦੂ ਸੂਦ ਉੱਘੇ ਸਮਾਜ ਸੇਵੀ, ਅਮਨ ਸ਼ਰਮਾ, ਵਾਸੂ ਸ਼ਰਮਾ, ਨਵੀਨ ਸਿੰਗਲਾ ਉੱਘੇ ਸਮਾਜ ਸੇਵੀ ਤੇ ਐਮ.ਡੀ. ਗ੍ਰੇਟ ਪੰਜਾਬ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਤਰੁਨ ਭੰਡਾਰੀ ਨੇ ਕਿਹਾ ਕਿ ਨਸ਼ਿਆਂ ਦਾ ਮਾੜਾ ਪ੍ਰਭਾਵ ਕਿਸੇ ਇਕ ਇਲਾਕੇ ਤੱਕ ਸੀਮਤ ਨਹੀ ਰਹਿੰਦਾ। ਇਸੇ ਸੋਚ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਦੇਸ਼ ਦੇ ਪੰਜ ਸੂਬਿਆਂ ਵਿਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਤੇ ਨਸ਼ਿਆਂ ਖ਼ਿਲਾਫ਼ ਪ੍ਰੇਰਿਤ ਕਰਨਾ ਹੈ।ਇਸ ਮੌਕੇ ਮੋਗਾ ਵਿਖੇ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੇ ਡਾ. ਸੰਜੀਵ ਕੁਮਾਰ ਸੈਣੀ ਚੇਅਰਮੈਨ ਬੀ.ਬੀ.ਐਸ. ਗਰੁੱਪ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ, ਤਾਂ ਜੋ ਉਹ ਨਸ਼ਿਆਂ ਵਰਗੀਆਂ ਅਲਾਮਤਾਂ ਤੋ ਬਚ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਇਸ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿਚ ਲਿਆਉਣਾ ਅਤੇ ਨਸ਼ਿਆਂ ਤੋ ਦੂਰ ਰੱਖਣਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮਨਿੰਦਰ ਕੌਰ ਸੀ. ਭਾਜਪਾ ਆਗੂ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਖੇਡ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਮੁਬਾਰਕਬਾਦ ਦਿੱਤੀ ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਸੀ. ਭਾਜਪਾ ਆਗੂ ਮਨਿੰਦਰ ਕੌਰ ਸਲੀਣਾ ਨੇ ਖੇਡ ਮੁਕਾਬਲਿਆਂ ਵਿਚ ਪੁੱਜੀਆਂ ਸ਼ਖ਼ਸੀਅਤਾਂ ਤੇ ਇਸ ਵਿਚ ਵਿਸ਼ੇਸ਼ ਯੋਗਦਾਨ ਪਾਉਣ ਲਈ ਡਾ. ਸੰਜੀਵ ਕੁਮਾਰ ਸੈਣੀ ਚੇਅਰਮੈਨ ਬੀ.ਬੀ.ਐਸ . ਗਰੁੱਪ ਤੇ ਆਪਣੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਹੈ ਕੋਈ ਕੋਟ ਈਸੇ ਖਾਂ ਵਿਚਲੇ ਅੰਮ੍ਰਿਤਸਰ ਸਾਹਿਬ ਮਾਰਗ ਦਾ ਵਾਲੀ-ਵਾਰਿਸ ? ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਨਤਮਸਤਕ ਹੋਏ ਡਾ. ਹਰਜੋਤ ਕਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।