24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੈਨਸ਼ਨਰ ਜੁਆਇੰਟ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਹੋਈ ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜ ਅਕਤੂਬਰ ਨੂੰ ਡੀ. ਸੀ. ਦਫ਼ਤਰ ਮੋਗਾ ਦੇ ਘਿਰਾਓ ਦਾ ਐਲਾਨ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਵਿਨਾਸ਼ ਸ਼ਰਮਾ, ਸੁਖਵਿੰਦਰ ਸਿੰਘ ਸੈਣੀ ਅਤੇ ਭਜਨ ਸਿੰਘ ਗਿੱਲ ਨੇ ਦੱਸਿਆ ਕਿ ਪੈਨਸ਼ਨਰਜ਼ ਫ਼ਰੰਟ ਵਲੋਂ 29 ਜੁਲਾਈ ਨੂੰ ਸੰਗਰੂਰ ਵਿਖੇ ਹੋਈ ਸਫਲ ਰੈਲੀ ਦੀ ਸਮੀਖਿਆ ਕੀਤੀ ਗਈ ਅਤੇ ਵਿਤ ਮੰਤਰੀ ਦੀ ਕੋਠੀ ਵੱਲ ਮਾਰਚ ਕਰਨ ਤੋਂ ਬਾਅਦ ਡੀ. ਸੀ.

ਅਜੀਤ ਡੈਸਕ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਵਿਨਾਸ਼ ਸ਼ਰਮਾ, ਸੁਖਵਿੰਦਰ ਸਿੰਘ ਸੈਣੀ ਅਤੇ ਭਜਨ ਸਿੰਘ ਗਿੱਲ ਨੇ ਦੱਸਿਆ ਕਿ ਪੈਨਸ਼ਨਰਜ਼ ਫ਼ਰੰਟ ਵਲੋਂ 29 ਜੁਲਾਈ ਨੂੰ ਸੰਗਰੂਰ ਵਿਖੇ ਹੋਈ ਸਫਲ ਰੈਲੀ ਦੀ ਸਮੀਖਿਆ ਕੀਤੀ ਗਈ ਅਤੇ ਵਿਤ ਮੰਤਰੀ ਦੀ ਕੋਠੀ ਵੱਲ ਮਾਰਚ ਕਰਨ ਤੋਂ ਬਾਅਦ ਡੀ.ਸੀ. ਸੰਗਰੂਰ ਵਲੋਂ 12 ਅਗਸਤ ਦੀ ਵਿਤ ਮੰਤਰੀ ਨਾਲ ਮੀਟਿੰਗ ਦਾ ਪੱਤਰ ਪ੍ਰਾਪਤ ਕੀਤਾ। ਜਿਸ ਦੇ ਸਿੱਟੇ ਵਜੋਂ 12 ਅਗਸਤ ਨੂੰ ਵਿਤ ਮੰਤਰੀ ਨਾਲ ਮੀਟਿੰਗ ਵਿਚ ਫ਼ਰੰਟ ਦੇ ਸਮੂਹ ਕਨਵੀਨਰਾਂ ਨਾਲ 2.59 ਦੇ ਗੁਣਾਂਕ ਸਬੰਧੀ ਗੱਲਬਾਤ ਤੋਂ ਬਾਅਦ 24 ਅਗਸਤ ਦੀ ਵਿਤ ਮੰਤਰੀ ਹਰਪਾਲ ਚੀਮਾਂ ਨਾਲ ਫਿਰ ਮੀਟਿੰਗ ਕੀਤੀ ਗਈ, ਵਿਤ ਮੰਤਰੀ ਨੇ ਹਾਈ ਪਾਵਰ ਕਮੇਟੀ ਅੱਗੇ 25 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਪਰ ਹਾਈ ਪਾਵਰ ਕਮੇਟੀ ਦੁਆਰਾ ਕੋਈ ਹੱਲ ਨਾ ਕੱਢਣ ਕਰਕੇ ਆਗੂ ਨਿਰਾਸ਼ ਹੋ ਕੇ ਵਾਪਸ ਪਰਤ ਆਏ ਸਨ। ਅੱਜ ਦੀ ਮੀਟਿੰਗ ਵਿਚ ਸਮੂਹ ਆਗੂਆਂ ਨੇ ਕਿਹਾ ਕਿ 22 ਜੁਲਾਈ 2022 ਤੋਂ ਸਰਕਾਰ ਨਾਲ 2.59 ਦੇ ਗੁਣਾਂਕ ਸਬੰਧੀ ਸਾਢੇ ਚਾਰ ਸਾਲ ਵਿਚ ਬਹੁਤ ਵਾਰੀ ਗੱਲਬਾਤ ਹੋ ਚੁੱਕੀ ਹੈ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ। ਮੀਟਿੰਗਾਂ ਵਿਚ ਗੱਲਬਾਤ ਕਰਦਿਆਂ ਪੈਨਸ਼ਨਰ ਆਗੂ ਨਾਹਰ ਸਿੰਘ, ਦੇਵ ਰਾਜ ਅਤੇ ਕੁਲਵਰਨ ਸਿੰਘ ਨੇ ਮੁਲਾਜ਼ਮ ਪੈਨਸ਼ਨਰਜ਼ ਦੇ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਤਾਲ ਮੇਲ ਕਮੇਟੀ ਦੀ ਚੰਡੀਗੜ੍ਹ ਹੋਈ 7 ਅਗਸਤ ਦੀ ਇਤਿਹਾਸਕ ਰੈਲੀ ਅਤੇ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵਲੋਂ ਕੀਤੀ ਹੜਤਾਲ ਦੇ ਦਬਾਅ ਹੇਠ ਮੁੱਖ ਮੰਤਰੀ ਵਲੋਂ ਜਲੰਧਰ ਮੀਟਿੰਗ ਕਰਨ ਦਾ ਸੱਦਾ ਮਿਲਿਆ ਪਰ ਮੁੱਖ ਮੰਤਰੀ ਦੇ ਹੰਕਾਰ ਕਰਕੇ 27 ਅਗਸਤ ਨੂੰ ਮੀਟਿੰਗ ਤੋਂ ਭਗੌੜਾ ਹੋਣ ਕਰਕੇ ਇਹ ਮੀਟਿੰਗ ਨਾ ਹੋ ਸਕੀ। 18 ਸਤੰਬਰ ਦੀ ਮੀਟਿੰਗ ਵਿਚ ਤਾਲਮੇਲ ਕਮੇਟੀ ਦੇ 13 ਮੈਂਬਰ ਹਾਜ਼ਰ ਹੋਏ, ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਧਨਵੰਤ ਸਿੰਘ ਭੱਠਲ, ਸੁਖਮੰਦਰ ਸਿੰਘ ਮੋਗਾ, ਸਰਬਜੀਤ ਦੌਧਰ ਨੇ ਅੱਜ ਦੀ ਮੀਟਿੰਗ ਵਿਚ ਆਪਣੇ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਸਰਕਾਰ ਨਾਲ ਤਾਲਮੇਲ ਕਮੇਟੀ ਦੇ ਆਗੂਆਂ ਵਲੋਂ ਮੰਗਾਂ ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਉਨ੍ਹਾਂ ਦਾ ਕੋਈ ਹੱਲ ਨਾ ਕਰਨਾ ਅਤੇ ਮੁਲਾਜ਼ਮ ਆਗੂਆਂ ਨੂੰ ਬਦਨਾਮ ਕਰਨ ਅਤੇ ਜਥੇਬੰਦੀਆਂ ਵਿਚ ਫੁੱਟ ਪਾਉਣ ਲਈ ਜੋ ਖੇਡ ਖੇਡੀ ਗਈ, ਉਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਮਨਜੀਤ ਸਿੰਘ ਸੈਣੀ, ਅੰਗਰੇਜ਼ ਸਿੰਘ ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਪੈਨਸ਼ਨਰ ਜੁਆਇੰਟ ਫ਼ਰੰਟ ਵਲੋਂ ਪਹਿਲੀ ਅਕਤੂਬਰ ਤੋਂ ਗ੍ਰਿਫ਼ਤਾਰੀਆਂ ਦਾ ਦੌਰ ਚਲਾਉਣ ਨੂੰ ਅੱਗੇ ਪਾ ਦਿੱਤਾ ਗਿਆ ਅਤੇ ਸਰਕਾਰ ਦੇ ਲਾਰਾ ਲਾਊ ਅਤੇ ਹੱਠੀ ਰਵੱਈਏ ਖ਼ਿਲਾਫ਼ ਮੰਗਾਂ ਦੀ ਪ੍ਰਾਪਤੀ ਲਈ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਤਾਲਮੇਲ ਕਮੇਟੀ ਵਲੋਂ ਉਲੀਕੇ ਜਾਣ ਵਾਲੇ ਸੰਘਰਸ਼ਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ। ਸੁਰਿੰਦਰ ਰਾਮ ਕੁੱਸਾ ਨੇ ਬਿਆਨ ਜਾਰੀ ਕਰਦਿਆਂ ਸੰਘਰਸ਼ ਦੀ ਰੂਪ ਰੇਖਾ ਬਾਰੇ ਦੱਸਿਆ ਜਿਸ ਅਨੁਸਾਰ 30 ਸਤੰਬਰ ਨੂੰ ਮੁਲਾਜ਼ਮਾਂ ਪੈਨਸ਼ਨਰਾਂ ਵਲੋਂ ਵਿਧਾਨ ਸਭਾ ਲਗਾਉਣ ਅਤੇ 10 ਅਕਤੂਬਰ ਦੀ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ਵਿਚ ਜੁਆਇੰਟ ਫ਼ਰੰਟ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ਼ਿਆਮ ਮੰਦਰ ’ਚ ‘ਇਕ ਸ਼ਾਮ ਖਾਟੂ ਵਾਲੇ ਦੇ ਨਾਮ’ ਭਜਨ ਸੰਧਿਆ ਕਰਵਾਈ ਅਗਲੀ ਖ਼ਬਰ ਜਨਗਣਨਾ-2027 ਫੇਸ-2 ਦੀਆਂ ਤਿਆਰੀਆਂ ਤੇਜ਼ ਏ.ਡੀ.ਸੀ. ਜਸਪਿੰਦਰ ਸਿੰਘ ਵਲੋਂ ਜਨਗਣਨਾ ਦੇ ਕੰਮ ਨੂੰ ਪੂਰਨ ਤਨਦੇਹੀ ਤੇ ਪਾਰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।