25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਧਾਇਕ ਬਿਲਾਸਪੁਰ ਦੀ ਹਾਜ਼ਰੀ ’ੀੀਚ ਮੌਜੂਦਾ ਪੰਚਾਇਤ ਮੈਂਬਰ ਮਨਜੀਤ ਕੌਰ ‘ਆਪ’ ‘ਚ ਸ਼ਾਮਿਲ

ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਿੰਡ ਖੋਟੇ ਤੋਂ ਅਕਾਲੀ ਦਲ ਦੀ ਮੌਜੂਦਾ ਪੰਚਾਇਤ ਮੈਂਬਰ ਮਨਜੀਤ ਕੌਰ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ।

ਅਜੀਤ ਡੈਸਕ 25-09-2026
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਿੰਡ ਖੋਟੇ ਤੋਂ ਅਕਾਲੀ ਦਲ ਦੀ ਮੌਜੂਦਾ ਪੰਚਾਇਤ ਮੈਂਬਰ ਮਨਜੀਤ ਕੌਰ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਮਨਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਤੇ ਪਾਰਟੀ ਉਨ੍ਹਾਂ ਨੂੰ ਨਾਲ ਲੈ ਕੇ ਲੋਕਾਂ ਦੀ ਸੇਵਾ ਲਈ ਕੰਮ ਕਰੇਗੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਵਿਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਲੋਕ ਸਰਕਾਰ ਦੀਆਂ ਨੀਤੀਆਂ ਤੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਜੁੜ ਰਹੇ ਹਨ। ਮਨਜੀਤ ਕੌਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਤੇ ਇਲਾਕੇ ਦੇ ਵਿਕਾਸ ਲਈ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ।
ਪਿਛਲੀ ਖ਼ਬਰ ਗਲੋਬਲ ਫਲਾਇਰਜ ਆਈਲਟਸ ਐਂਡ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਇਕ ਹੋਰ ਸਟੱਡੀ ਵੀਜ਼ਾ ਅਗਲੀ ਖ਼ਬਰ ਮੋਗਾ ’ਚ ਬੀਬੀ ਬਾਦਲ ਨੇ ਨਸ਼ੇ ਤੋਂ ਪੰਜਾਬ ਨੂੰ ਬਚਾਉਣ ਲਈ ਔਰਤਾਂ ਨੂੰ ਮਾਈ ਭਾਗੋ ਬਣਨ ਦਾ ਦਿੱਤਾ ਸੱਦਾ ਸੰਨ੍ਹੀ ਗਿੱਲ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।