ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਫ਼ਸਲਾਂ ਦੀ ਪੱਕੀ ਖਰੀਦ ਅਤੇ ਪਾਣੀ ਦੀ ਸੰਭਾਲ ਨੂੰ ਪਹਿਲ ਦੇਵੇ ਸਰਕਾਰ-ਭੁਪਿੰਦਰ ਸਿੰਘ
ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਲਖਵਿੰਦਰ ਸਿੰਘ ਰੌਲੀ ਅਤੇ ਜਗਸੀਰ ਸਿੰਘ ਜੱਗੀ ਨੇ ਨੈਸ਼ਨਲ ਲੈਬ ਮੋਗਾ ਵਿਖੇ ਇਕੱਤਰਤਾ ਦੌਰਾਨ ਕਿਹਾ ਕਿ ਪੰਜਾਬ ਦੀ ਖੇਤੀ ਇਸ ਸਮੇਂ ਕਈ ਗੰਭੀਰ ਚੁਨੌਤੀਆਂ ਵਿਚੋਂ ਲੰਘ ਰਹੀ ਹੈ| ਝੋਨੇ ਹੇਠ ਵਧਦਾ ਰਕਬਾ, ਧਰਤੀ ਹੇਠਲੇ ਪਾਣੀ ਦਾ ਡਿਗਦਾ ਪੱਧਰ, ਫਸਲਾਂ ਦੀ ਲਾਹੇਵੰਦ ਕੀਮਤ, ਮੰਡੀਆਂ ਵਿਚ ਖਰੀਦ ਪ੍ਰਬੰਧ, ਖਾਦਾਂ ਦੀ ਉਪਲਬਧਤਾ ਅਤੇ ਪਰਾਲੀ ਦੀ ਸੰਭਾਲ ਵਰਗੇ ਮੁੱਦਿਆਂ ਦਾ ਪੱਕਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ| ਉਨ੍ਹਾਂ ਕਿਹਾ ਕਿ ਕਿਸਾਨ ਨੂੰ ਸਿਰਫ ਝੋਨੇ ਦੀ ਫਸਲ ਤੋਂ ਬਾਹਰ ਆਉਣ ਦੀ ਅਪੀਲ ਕਰਨਾ ਕਾਫੀ ਨਹੀਂ| ਬਾਸਮਤੀ, ਮੱਕੀ, ਦਾਲਾਂ, ਤੇਲ ਬੀਜਾਂ, ਸਬਜ਼ੀਆਂ ਅਤੇ ਹੋਰ ਬਦਲਵੀਆਂ ਫਸਲਾਂ ਲਈ ਲਾਹੇਵੰਦ ਐਮ. ਐਸ.
ਮ
ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਸੰਬੋਧਨ ਕਰਦੇ| ਨਾਲ ਹਨ ਬਲਕਰਨ ਸਿੰਘ ਢਿੱਲੋਂ| ਤਸਵੀਰ : ਜਸਪਾਲ ਸਿੰਘ ਬੱਬੀ
26-09-2026
ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਲਖਵਿੰਦਰ ਸਿੰਘ ਰੌਲੀ ਅਤੇ ਜਗਸੀਰ ਸਿੰਘ ਜੱਗੀ ਨੇ ਨੈਸ਼ਨਲ ਲੈਬ ਮੋਗਾ ਵਿਖੇ ਇਕੱਤਰਤਾ ਦੌਰਾਨ ਕਿਹਾ ਕਿ ਪੰਜਾਬ ਦੀ ਖੇਤੀ ਇਸ ਸਮੇਂ ਕਈ ਗੰਭੀਰ ਚੁਨੌਤੀਆਂ ਵਿਚੋਂ ਲੰਘ ਰਹੀ ਹੈ| ਝੋਨੇ ਹੇਠ ਵਧਦਾ ਰਕਬਾ, ਧਰਤੀ ਹੇਠਲੇ ਪਾਣੀ ਦਾ ਡਿਗਦਾ ਪੱਧਰ, ਫਸਲਾਂ ਦੀ ਲਾਹੇਵੰਦ ਕੀਮਤ, ਮੰਡੀਆਂ ਵਿਚ ਖਰੀਦ ਪ੍ਰਬੰਧ, ਖਾਦਾਂ ਦੀ ਉਪਲਬਧਤਾ ਅਤੇ ਪਰਾਲੀ ਦੀ ਸੰਭਾਲ ਵਰਗੇ ਮੁੱਦਿਆਂ ਦਾ ਪੱਕਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ| ਉਨ੍ਹਾਂ ਕਿਹਾ ਕਿ ਕਿਸਾਨ ਨੂੰ ਸਿਰਫ ਝੋਨੇ ਦੀ ਫਸਲ ਤੋਂ ਬਾਹਰ ਆਉਣ ਦੀ ਅਪੀਲ ਕਰਨਾ ਕਾਫੀ ਨਹੀਂ| ਬਾਸਮਤੀ, ਮੱਕੀ, ਦਾਲਾਂ, ਤੇਲ ਬੀਜਾਂ, ਸਬਜ਼ੀਆਂ ਅਤੇ ਹੋਰ ਬਦਲਵੀਆਂ ਫਸਲਾਂ ਲਈ ਲਾਹੇਵੰਦ ਐਮ.ਐਸ.ਪੀ. ਅਤੇ ਪੱਕੀ ਸਰਕਾਰੀ ਖਰੀਦ ਦੀ ਗਾਰੰਟੀ ਦਿੱਤੀ ਜਾਵੇ| ਖੇਤੀ ਵਿਭਿੰਨਤਾ ਨੂੰ ਸਫਲ ਬਣਾਉਣ ਲਈ ਮੰਡੀਕਰਨ , ਖਰੀਦ ਅਤੇ ਕੀਮਤ ਤਿੰਨਾਂ ਦਾ ਪੱਕਾ ਪ੍ਰਬੰਧ ਜ਼ਰੂਰੀ ਹੈ| ਬਲਕਰਨ ਸਿੰਘ ਢਿੱਲੋਂ ਨੇ ਮੰਗ ਕੀਤੀ ਕਿ ਝੋਨੇ ਦੀ ਫਸਲ ਮੰਡੀਆਂ ਵਿਚ ਆਉਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਮੰਡੀਆਂ ਦੀ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਮੰਡੀਆਂ ਵਿਚ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ| ਪ੍ਰਸ਼ਾਸਨ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰੇ ਅਤੇ ਜਿੱਥੇ ਵੀ ਕੋਈ ਕਮੀ ਹੈ ਉਸ ਨੂੰ ਤੁਰੰਤ ਦੂਰ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਫਸਲ ਦੀ ਖਰੀਦ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ| ਪਰਾਲੀ ਦੇ ਮਸਲੇ ਬਾਰੇ ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਪ੍ਰਤੀ ਏਕੜ 3000 ਦੀ ਸਹਾਇਤਾ, ਲੋੜੀਂਦੀ ਖੇਤੀ ਮਸ਼ੀਨਰੀ ਅਤੇ ਪਿੰਡ ਪੱਧਰ ’ਤੇ ਸਾਂਝੇ ਪ੍ਰਬੰਧ ਮੁਹੱਈਆ ਕਰਵਾਏ ਜਾਣ| ਜਿਹੜੇ ਕਿਸਾਨ ਪਰਾਲੀ ਨੂੰ ਅੱਗ ਲਗਾਏ ਬਿਨਾਂ ਸੰਭਾਲ ਕਰਦੇ ਹਨ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਸਰਕਾਰੀ ਸਹਾਇਤਾ ਸਿੱਧੀ ਕਿਸਾਨ ਤੱਕ ਪਹੁੰਚਾਈ ਜਾਵੇ|