29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਫ਼ਰੀਦਕੋਟ, 28 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਹੋਰ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫ਼ੁੱਲ ਮਾਲਾਵਾਂ ਭੇਟ ਕੀਤੀਆਂ।

ਅਜੀਤ ਡੈਸਕ 29-09-2026
ਫ਼ਰੀਦਕੋਟ, 28 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਹੋਰ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫ਼ੁੱਲ ਮਾਲਾਵਾਂ ਭੇਟ ਕੀਤੀਆਂ। ਬੱਬੂ ਬਰਾੜ ਨੇ ਕਿਹਾ ਕਿ ਸ: ਭਗਤ ਸਿੰਘ ਸਮੇਤ ਸਾਰੇ ਦੇਸ਼ ਭਗਤਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅੱਜ ਦੇ ਦਿਨ ਪ੍ਰਣ ਕਰੀਏ ਕਿ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਈਏ ਅਤੇ ਇਸ ਦੇਸ਼ ਨੂੰ ਉੱਨਤ ਅਤੇ ਖੁਸ਼ਹਾਲ ਬਣਾਉਣ ਲਈ ਆਪਣੇ ਸਾਰੇ ਫ਼ਰਜ਼ ਤਨਦੇਹੀ ਨਾਲ ਨਿਭਾਈਏ। ਇਸ ਮੌਕੇ ਗੁਰਭਜਨ ਸਿੰਘ ਸੰਧੂ, ਗੁਰਬਿੰਦਰ ਟਹਿਣਾ, ਜਗਤਾਰ ਸਿੰਘ ਚਹਿਲ, ਗੁਰਜਿੰਦਰ ਸਿੰਘ ਸਾਬਕਾ ਸਰਪੰਚ, ਦਰਬਾਰਾ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ, ਪ੍ਰਬਜੀਤ ਸਿੰਘ, ਬਖਸੀਸ਼ ਸਿੰਘ, ਨਿਰਭੈ ਸਿੰਘ, ਵਤਨਦੀਪ ਸਿੰਘ, ਕਾਲਾ ਸੰਧੂ, ਬਲਬੀਰ ਸਿੰਘ, ਬਲਜੀਤ ਸਿੰਘ, ਬੱਬਲਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਅਕਤੂਬਰ ਨੂੰ ਸੰਗਰੂਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ-ਪ੍ਰਧਾਨ ਸਰਬਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।