29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵੀਰ ਸਿੰਘ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਨੱਥੂਵਾਲਾ ਗਰਬੀ, 27 ਸਤੰਬਰ (ਨਵਦੀਪ ਸਿੰਘ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ| ਇਸ ਮੌਕੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਵੱਖ - ਵੱਖ ਗਤੀਵਿਧੀਆਂ ਕਰਵਾਈਆਂ ਗਈਆਂ| ਬੱਚਿਆਂ ਵਲੋਂ ਚਾਰਟ ਬਣਾਏ ਗਏ ਅਤੇ ਪੈਂਤੀ ਲਿਖਵਾਈ ਗਈ। ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਪੰਜਾਬੀ ਭਾਸ਼ਾ ਦੀ ਵਿਸ਼ੇਸ਼ਤਾ ਬਾਰੇ ਵਿਚਾਰ ਕਰਦਿਆਂ ਕਿਹਾ ਕਿ ਭਾਸ਼ਾ ਕਿਸੇ ਵੀ ਕੌਮ ਦੀ ਪਹਿਚਾਣ ਤੇ ਵਿਰਾਸਤ ਦਾ ਅਹਿਮ ਹਿੱਸਾ ਹੁੰਦੀ ਹੈ।

ਅਜੀਤ ਡੈਸਕ 29-09-2026
ਨੱਥੂਵਾਲਾ ਗਰਬੀ, 27 ਸਤੰਬਰ (ਨਵਦੀਪ ਸਿੰਘ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ| ਇਸ ਮੌਕੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਵੱਖ - ਵੱਖ ਗਤੀਵਿਧੀਆਂ ਕਰਵਾਈਆਂ ਗਈਆਂ| ਬੱਚਿਆਂ ਵਲੋਂ ਚਾਰਟ ਬਣਾਏ ਗਏ ਅਤੇ ਪੈਂਤੀ ਲਿਖਵਾਈ ਗਈ। ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਪੰਜਾਬੀ ਭਾਸ਼ਾ ਦੀ ਵਿਸ਼ੇਸ਼ਤਾ ਬਾਰੇ ਵਿਚਾਰ ਕਰਦਿਆਂ ਕਿਹਾ ਕਿ ਭਾਸ਼ਾ ਕਿਸੇ ਵੀ ਕੌਮ ਦੀ ਪਹਿਚਾਣ ਤੇ ਵਿਰਾਸਤ ਦਾ ਅਹਿਮ ਹਿੱਸਾ ਹੁੰਦੀ ਹੈ। ਅਧਿਆਪਕ ਅੰਗਰੇਜ਼ ਕੌਰ ਨੇ ਪੰਜਾਬੀ ਭਾਸ਼ਾ ’ਤੇ ਵਿਚਾਰ ਪੇਸ਼ ਕੀਤੇ। ਪ੍ਰਿੰਸੀਪਲ ਤੇਜਿੰਦਰ ਕੌਰ ਗਿੱਲ, ਪ੍ਰਿੰਸੀਪਲ ਭੁਪਿੰਦਰ ਕੌਰ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ ਤੇ ਸਮੂਹ ਸਟਾਫ ਹਾਜ਼ਰ ਸਨ।
ਪਿਛਲੀ ਖ਼ਬਰ ਮਾਨ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਲਰਾਜ ਸਿੰਘ ਖਾਲਸਾ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।